Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਜਾਅਲੀ ਅਤੇ ਸੰਵੇਦਨਸ਼ੀਲ ਸੂਚਨਾਵਾਂ ਨੂੰ ਸਾਂਝਾ ਕਰਨ ਤੋਂ ਗ਼ੁਰੇਜ਼ ਕਰੋ : ਐਸ ਐਸ ਪੀ ਸ਼ਹੀਦ ਭਗਤ ਸਿੰਘ ਨਗਰ

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਚੱਲ ਰਹੇ ਸੋਸ਼ਲ ਮੀਡੀਆ ਚੈਨਲਾਂ ਨਾਲ ਮੀਟਿੰਗ ਕੀਤੀ

SSP Nawanshahr, Punjab Police, Police, S.B.S. Nagar Police, S.B.S. Nagar, Nawanshahr

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ ) , 07 Dec 2022

Last updated on: Dec 07, 2022, 00:00 IST

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਵੈਬ/ਸੋਸ਼ਲ ਮੀਡੀਆ ਚੈਨਲਾਂ ਪਾਸੋਂ ਸਹਿਯੋਗ ਦੀ ਮੰਗ ਕਰਦਿਆਂ ਸੀਨੀਅਰ ਪੁਲਿਸ ਕਪਤਾਨ ਭਾਗੀਰਥ ਸਿੰਘ ਮੀਣਾ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਆਪਣੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਕਿਸੇ ਵੀ ਤਰ੍ਹਾਂ ਦੀ ਗੁੰਮਰਾਹਕੁੰਨ ਜਾਣਕਾਰੀ ਜਾਂ ਜਾਅਲੀ ਸੂਚਨਾਵਾਂ ਸਾਂਝੀਆਂ ਨਾ ਕਰਨ। ਅੱਜ ਜ਼ਿਲ੍ਹਾ ਪੁਲਿਸ ਦਫ਼ਤਰ, ਨਵਾਂਸ਼ਹਿਰ ਵਿਖੇ ਸੋਸ਼ਲ ਮੀਡੀਆ ਚੈਨਲਾਂ ਦੀ ਮੀਟਿੰਗ ਕਰਦੇ ਹੋਏ ਐਸ ਐਸ ਪੀ ਮੀਣਾ ਨੇ ਕਿਹਾ ਕਿ ਸਾਨੂੰ ਕੋਈ ਵੀ ਜਾਣਕਾਰੀ ਸਾਂਝੀ ਕਰਨ ਤੋਂ ਪਹਿਲਾਂ ਆਈ.ਟੀ.ਐਕਟ 2000 ਦੀਆਂ ਧਾਰਾਵਾਂ 69-ਏ-1 ਅਤੇ 79-3-ਬੀ ਵਿੱਚ ਦਰਜ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸੋਸ਼ਲ ਮੀਡੀਆ ਚੈਨਲਾਂ ਨੂੰ ਅਧੂਰੀਆਂ, ਅਪ੍ਰਮਾਣਿਤ ਖਿੱਚ ਪਾਊ ਸੁਰਖੀਆਂ ਦੀ ਬਜਾਏ ਸਹੀ ਅਤੇ ਤੱਥਾਂ ’ਤੇ ਅਧਾਰਤ ਜਾਣਕਾਰੀ ਪ੍ਰਸਾਰਿਤ ਕਰਨੀ ਚਾਹੀਦੀ ਹੈ।ਉਨ੍ਹਾਂ ਨੇ ਕਿਹਾ ਕਿ ਉਹ ਕਿਸੇ ਵੀ ਭਾਈਚਾਰੇ, ਰਾਜ ਅਤੇ ਰਾਸ਼ਟਰ ਨਾਲ ਸਬੰਧਤ ਕਿਸੇ ਵੀ ਗ਼ਲਤ ਖ਼ਬਰ/ਸੂਚਨਾ ਨੂੰ ਰੋਕਣ ਅਤੇ ਹਟਾਉਣ ਅਤੇ ਸਬੰਧਤ ਅਥਾਰਟੀ ਵੱਲੋਂ ਦਿੱਤੇ ਸਹੀ ਤੱਥਾਂ ਮੁਤਾਬਕ ਆਮ ਲੋਕਾਂ ਨੂੰ ਜਾਣੂ ਕਰਵਾਉਣ ਵਿੱਚ ਸਹਿਯੋਗ ਦੇਣ।

ਸਮਾਜ ਵਿੱਚ ਰਹਿੰਦੇ ਭਾਈਚਾਰਿਆਂ, ਧਰਮਾਂ ਜਾਂ ਕਿਸੇ ਹੋਰ ਵਿਚਕਾਰ ਟਕਰਾਅ ਦੀ ਪਛਾਣ ਨਾਲ ਸਬੰਧਤ ਕਿਸੇ ਵੀ ਸੰਵੇਦਨਸ਼ੀਲ ਜਾਣਕਾਰੀ ਜਨਤਕ ਕਰਨ ਤੋਂ ਬਚਣ ਦੀ ਅਪੀਲ ਕਰਦਿਆਂ, ਉਨ੍ਹਾਂ ਕਿਹਾ ਕਿ ਕੋਈ ਵੀ ਜਾਣਕਾਰੀ ਜਾਂ ਇੰਟਰਵਿਊ ਸਾਂਝੀ ਕਰਨ ਤੋਂ ਪਹਿਲਾਂ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪ੍ਰੋਗਰਾਮ ਦੀ ਭਾਵਨਾ ਰਾਜ ਅਤੇ ਰਾਸ਼ਟਰ ਦੀ ਏਕਤਾ ਤੇ ਅਖੰਡਤਾ, ਸ਼ਾਂਤੀ ਅਤੇ ਸਦਭਾਵਨਾ ਦੇ ਨਾਲ-ਨਾਲ ਸਮਾਜ ਵਿੱਚ ਰਹਿੰਦੇ ਭਾਈਚਾਰਿਆਂ ਜਾਂ ਰਾਸ਼ਟਰਾਂ ਦਰਮਿਆਨ ਸਮਾਜਿਕ ਸਾਂਝ ਨੂੰ ਨੁਕਸਾਨ ਨਾ ਪਹੁੰਚਾ ਸਕੇ।ਐਸ ਐਸ ਪੀ ਭਗੀਰਥ ਸਿੰਘ ਮੀਣਾ ਨੇ ਸੋਸ਼ਲ ਮੀਡੀਆ ਚੈਨਲਾਂ ਨੂੰ ਜਾਣਕਾਰੀ ਦੇ ਸਰੋਤਾਂ ਦੇ ਪ੍ਰਮਾਣ ਦੀ ਮਹੱਤਤਾ ਦੱਸਦਿਆਂ, ਸਿਰਫ਼ ਉਹੀ ਜਾਣਕਾਰੀ ਸਾਂਝੀ ਕਰਨ ’ਤੇ ਜ਼ੋਰ ਦਿੱਤਾ, ਜੋ ਪ੍ਰਮਾਣਿਤ ਹੋਵੇ।ਮੀਟਿੰਗ ਵਿੱਚ ਡੀ.ਐਸ.ਪੀਜ਼ ਮਾਧਵੀ ਸ਼ਰਮਾ ਅਤੇ ਲਖਵੀਰ ਸਿੰਘ ਵੀ ਹਾਜ਼ਰ ਸਨ।

 

Tags: SSP Nawanshahr , Punjab Police , Police , S.B.S. Nagar Police , S.B.S. Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD