Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਦਿੱਲੀ ਨਗਰ ਨਿਗਮ ਚੋਣਾਂ ਵਿੱਚ 'ਆਪ' ਦੀ ਜਿੱਤ 'ਤੇ ਪਾਰਟੀ ਦੇ ਪੰਜਾਬ ਆਗੂਆਂ ਵਿੱਚ ਖੁਸ਼ੀ ਦੀ ਲਹਿਰ

ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਚੇਤਨ ਸਿੰਘ ਜੌੜਾਮਾਜਰਾ, ਹਰਭਜਨ ਸਿੰਘ ਈ.ਟੀ.ਓ., ਲਾਲਚੰਦ ਕਟਾਰੂਚੱਕ ਅਤੇ ਲਾਲਜੀਤ ਭੁੱਲਰ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਭੰਗੜਾ ਪਾ ਕੇ ਮਨਾਇਆ ਜਸ਼ਨ

Brahm Shankar Jimpa, Chetan Singh Jauramajra,  Harbhajan Singh ETO, Lalchand Kataruchak, Laljit Bhullar, AAP, Aam Aadmi Party, Aam Aadmi Party Punjab, AAP Punjab, Municipal Corporation of Delhi, MCD

Web Admin

Web Admin

5 Dariya News

ਚੰਡੀਗੜ੍ਹ , 07 Dec 2022

Last updated on: Dec 07, 2022, 00:00 IST

ਦਿੱਲੀ ਨਗਰ ਨਿਗਮ (ਐਮਸੀਡੀ) ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸ਼ਾਨਦਾਰ ਜਿੱਤ 'ਤੇ ਪੰਜਾਬ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ। ਜਿੱਤ ਦੀ ਖ਼ਬਰ ਸੁਣਦਿਆਂ ਹੀ 'ਆਪ' ਵਰਕਰਾਂ ਨੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ 'ਤੇ ਇਕੱਠੇ ਹੋ ਕੇ ਲੱਡੂ ਵੰਡ ਕੇ ਇਕ ਦੂਜੇ ਨੂੰ ਜਿੱਤ ਦੀ ਵਧਾਈ ਦਿੱਤੀ।

 ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਚੇਤਨ ਸਿੰਘ ਜੌੜਾਮਾਜਰਾ, ਲਾਲਚੰਦ ਕਟਾਰੂਚੱਕ, ਹਰਭਜਨ ਸਿੰਘ ਈ.ਟੀ.ਓ ਅਤੇ ਲਾਲਜੀਤ ਭੁੱਲਰ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਢੋਲ ਦੀ ਤਾਲ 'ਤੇ ਭੰਗੜਾ ਪਾ ਕੇ ਜਿੱਤ ਦੀ ਖੁਸ਼ੀ ਮਨਾਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 'ਆਪ' ਆਗੂਆਂ ਨੇ ਕਿਹਾ ਕਿ ਦੇਸ਼ ਭਰ 'ਚ ਲੋਕ ਆਮ ਆਦਮੀ ਪਾਰਟੀ ਨੂੰ ਪਸੰਦ ਕਰ ਰਹੇ ਹਨ। ਦੇਸ਼ ਦੇ ਲੋਕ ਹੁਣ ਭਾਜਪਾ-ਕਾਂਗਰਸ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ ਅਤੇ ਆਮ ਆਦਮੀ ਪਾਰਟੀ ਨੂੰ ਚੰਗੇ ਬਦਲ ਵਜੋਂ ਦੇਖ ਰਹੇ ਹਨ। 

ਇਸੇ ਲਈ ਆਮ ਆਦਮੀ ਪਾਰਟੀ ਇੱਕ ਤੋਂ ਬਾਅਦ ਇੱਕ ਲਗਾਤਾਰ ਵੱਡੀਆਂ ਜਿੱਤਾਂ ਦਰਜ ਕਰ ਰਹੀ ਹੈ। ਦਿੱਲੀ ਐਮਸੀਡੀ ਚੋਣਾਂ ਵਿੱਚ ਕੁੱਲ 250 ਸੀਟਾਂ ਵਿੱਚੋਂ ਆਮ ਆਦਮੀ ਪਾਰਟੀ ਨੇ 134 ਵਾਰਡ, ਭਾਰਤੀ ਜਨਤਾ ਪਾਰਟੀ ਨੇ 104, ਕਾਂਗਰਸ ਪਾਰਟੀ ਨੇ 9 ਵਾਰਡ ਜਿੱਤੇ ਅਤੇ 3 ਵਾਰਡ ਆਜ਼ਾਦ ਉਮੀਦਵਾਰਾਂ ਦੇ ਹਿੱਸੇ ਗਏ। 

ਐੱਮ ਸੀ ਡੀ ਵਿੱਚ ਬਹੁਮਤ ਲਈ 126 ਸੀਟਾਂ ਦੀ ਲੋੜ ਸੀ ਅਤੇ ਆਮ ਆਦਮੀ ਪਾਰਟੀ ਨੇ ਪਹਿਲੀ ਵਾਰ ਆਪਣਾ ਮੇਅਰ ਬਣਾਉਣ ਸਪੱਸ਼ਟ ਬਹੁਮਤ ਹਾਸਲ ਕੀਤਾ। ਵੋਟ ਸ਼ੇਅਰ ਦੇ ਮਾਮਲੇ ਵਿਚ ਵੀ ਆਮ ਆਦਮੀ ਪਾਰਟੀ ਸਿਖਰ 'ਤੇ ਰਹੀ। ਪਾਰਟੀ ਨੂੰ 2017 ਦੀਆਂ ਚੋਣਾਂ ਵਿੱਚ 26% ਦੇ ਮੁਕਾਬਲੇ 42%, ਭਾਵ ਲਗਭਗ 16% ਵੱਧ ਵੋਟਾਂ ਮਿਲੀਆਂ। ਭਾਜਪਾ ਨੂੰ 39 ਅਤੇ ਕਾਂਗਰਸ ਨੂੰ ਸਿਰਫ਼ 12 ਫ਼ੀਸਦੀ ਵੋਟ ਮਿਲੇ।

 ਪਿਛਲੀਆਂ ਚੋਣਾਂ ਦੇ ਮੁਕਾਬਲੇ ਇਸ ਵਾਰ ਭਾਜਪਾ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਕਰੀਬ 80 ਸੀਟਾਂ ਦੀ ਗਿਰਾਵਟ ਦਾ ਸਾਹਮਣਾ ਕਰਨਾ ਪਿਆ। ਪਿਛਲੀ ਵਾਰ ਭਾਜਪਾ ਨੇ 181 ਸੀਟਾਂ ਜਿੱਤ ਕੇ ਆਪਣਾ ਮੇਅਰ ਬਣਾਇਆ ਸੀ, ਪਰ ਇਸ ਵਾਰ ਉਨ੍ਹਾਂ ਨੂੰ ਸਿਰਫ਼ 104 ਸੀਟਾਂ ਹੀ ਮਿਲ ਸਕੀਆਂ। ਕਾਂਗਰਸ ਪਾਰਟੀ ਇਸ ਵਾਰ ਦੋਹਰੇ ਅੰਕ ਨੂੰ ਵੀ ਨਹੀਂ ਛੂਹ ਸਕੀ ਅਤੇ ਉਨ੍ਹਾਂ ਦੇ ਸਿਰਫ਼ 9 ਕੌਂਸਲਰ ਹੀ ਚੋਣ ਜਿੱਤ ਸਕੇ।          

 

Tags: Brahm Shankar Jimpa , Chetan Singh Jauramajra , Harbhajan Singh ETO , Lalchand Kataruchak , Laljit Bhullar , AAP , Aam Aadmi Party , Aam Aadmi Party Punjab , AAP Punjab , Municipal Corporation of Delhi , MCD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD