Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਗੁਰੂ ਕੀ ਨਗਰੀ ’ਚ 16ਵਾਂ ਪਾਈਟੈਕਸ ਅੱਜ ਤੋਂ

ਮੁੱਖ ਮੰਤਰੀ ਭਗਵੰਤ ਮਾਨ 10 ਦਸੰਬਰ ਨੂੰ ਦੌਰੇ ’ਤੇ ਆਉਣਗੇ

DC Amritsar, Amritsar, Harpreet Singh Sudan, Deputy Commissioner Amritsar, 16th Punjab International Trade Expo, PITEX, PHD Chamber of Commerce and Industry

Web Admin

Web Admin

5 Dariya News

ਅੰਮ੍ਰਿਤਸਰ , 07 Dec 2022

Last updated on: Dec 07, 2022, 00:00 IST

ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 16ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਵੀਰਵਾਰ ਤੋਂ ਅੰਮ੍ਰਿਤਸਰ ਵਿੱਚ ਸ਼ੁਰੂ ਹੋ ਰਿਹਾ ਹੈ। ਇਸ ਵਾਰ ਪਾਈਟੈਕਸ ਵਿੱਚ ਭਾਰਤ ਦੇ ਕਈ ਰਾਜਾਂ ਅਤੇ ਵਿਦੇਸ਼ਾਂ ਤੋਂ 450 ਦੇ ਕਰੀਬ ਕਾਰੋਬਾਰੀ ਪਹੁੰਚ ਰਹੇ ਹਨ।

ਅੰਮ੍ਰਿਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਈਟੈਕਸ ਸ਼ੁਰੂ ਕਰਨ ਦਾ ਰਸਮੀ ਐਲਾਨ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਅਤੇ ਆਸਪਾਸ ਦੇ ਜ਼ਿਲ੍ਹਿਆਂ ਦੇ ਲੋਕ ਪਾਇਟੈਕਸ ਦੀ ਬੇਸਬਰੀ ਨਾਲ ਉਡੀਕ ਕਰਦੇ ਹਨ। ਜਿਥੇ ਉਨ੍ਹਾਂ ਨੂੰ ਇੱਕ ਛੱਤ ਹੇਠ ਵੱਖ-ਵੱਖ ਉਤਪਾਦ ਮਿਲਣਗੇ ਅਤੇ ਉਦਯੋਗ ਦੇ ਖੇਤਰ ਵਿੱਚ ਅੰਮ੍ਰਿਤਸਰ ਦਾ ਗ੍ਰਾਫ ਵੀ ਉੱਚਾ ਹੋਵੇਗਾ। ਪੰਜਾਬ ਸਰਕਾਰ ਇਸ ਸਮਾਗਮ ਦੀ ਮੇਜ਼ਬਾਨੀ ਕਰ ਰਹੀ ਹੈ। 

ਜ਼ਿਲ੍ਹਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਇਟੈਕਸ ਨੇ ਪਿਛਲੇ 15 ਸਾਲਾਂ ਦੌਰਾਨ ਪੰਜਾਬ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਆਪਣੀ ਵੱਖਰੀ ਪਛਾਣ ਬਣਾਈ ਹੈ।ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਪੰਜਾਬ ਚੈਪਟਰ ਦੇ ਚੇਅਰਮੈਨ ਆਰ.ਐਸ.ਸਚਦੇਵਾ ਨੇ ਦੱਸਿਆ ਕਿ 8 ਦਸੰਬਰ ਨੂੰ ਸਵੇਰ ਦੀ ਸਭਾ ਵਿੱਚ ਗੈਸਟਰੋਇੰਟੇਸਟਾਈਨਲ ਓਨਕੋਲੋਜੀ ਵਿੱਚ ਨਿਊ ਫਰੰਟੀਅਰਜ਼ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਜਾਵੇਗਾ। ਇਸ ਦੌਰਾਨ ਸਥਾਨਕ ਐਨ.ਜੀ.ਓ ਦੇ ਬੱਚੇ ਇੱਥੇ ਆਉਣਗੇ। 

ਦੁਪਹਿਰ ਦੇ ਸੈਸ਼ਨ ਵਿੱਚ ਉੱਦਮੀ ਸੰਮੇਲਨ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਸਚਦੇਵਾ ਨੇ ਦੱਸਿਆ ਕਿ 9 ਦਸੰਬਰ ਨੂੰ ਐਮ. ਐਸ. ਐਮ. ਈ. ਸੰਮੇਲਨ ਕਰਵਾਇਆ ਜਾਵੇਗਾ, ਜਿਸ ਵਿੱਚ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਸਕੱਤਰ ਆਈ. ਏ. ਐਸ. ਗੁਰਕੀਰਤ ਕਿਰਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। 

ਪੰਜਾਬ ਉਦਯੋਗ ਅਤੇ ਵਣਜ ਵਿਭਾਗ ਦੇ ਸਕੱਤਰ ਕਮ ਡਾਇਰੈਕਟਰ, ਆਈ. ਏ. ਐਸ. ਸਿਬਿਨ ਸੀ ਇਸ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਉਨ੍ਹਾਂ ਦੱਸਿਆ ਕਿ 10 ਦਸੰਬਰ ਨੂੰ ਪੰਜਾਬ ’ਚ ਨਿਵੇਸ਼ ਦੇ ਮੌਕਿਆਂ ਦੇ ਵਿਸ਼ੇ ’ਤੇ ਹੋਣ ਵਾਲੇ ਸੰਮੇਲਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਸੈਰ ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਨਿਵੇਸ਼ ਪ੍ਰਮੋਸ਼ਨ ਮੰਤਰੀ ਅਨਮੋਲ ਗਗਨ ਮਾਨ ਕਰਨਗੇ।

ਸਚਦੇਵਾ ਨੇ ਦੱਸਿਆ ਕਿ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀਈਓ ਆਈਏਐਸ ਕੇ.ਕੇ. ਯਾਦਵ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਆਈ.ਏ.ਐਸ. ਦਲੀਪ ਕੁਮਾਰ ਹਾਜ਼ਰ ਹੋਣਗੇ। 10 ਦਸੰਬਰ ਨੂੰ ਹੀ ਦੁਪਹਿਰ ਦੇ ਸੈਸ਼ਨ ’ਚ ਸਸਟੇਨੇਬਿਲਟੀ ਐਂਡ ਗ੍ਰੀਨ ਹਾਈਡ੍ਰੋਜਨ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਜਾਵੇਗਾ, ਜਿਸ ਵਿੱਚ ਪੇਡਾ ਦੇ ਡਾਇਰੈਕਟਰ ਐਮ. ਪੀ. ਸਿੰਘ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਇਸ ਮੌਕੇ ਪੀ.ਐੱਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਸਹਾਇਕ ਸਕੱਤਰ ਜਨਰਲ ਨਵੀਨ ਸੇਠ ਨੇ ਦੱਸਿਆ ਕਿ ਇਸ ਵਾਰ ਦੇਸ਼ ਭਰ ਤੋਂ 450 ਦੇ ਕਰੀਬ ਕਾਰੋਬਾਰੀ ਪਾਇਟੈਕਸ ਵਿੱਚ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਪਾਕਿਸਤਾਨ, ਅਫਗਾਨਿਸਤਾਨ, ਮਿਸਰ, ਈਰਾਨ, ਥਾਈਲੈਂਡ ਅਤੇ ਤੁਰਕੀ ਤੋਂ ਵਪਾਰੀ ਆਪਣੇ ਉਤਪਾਦ ਲੈ ਕੇ ਆਏ ਹਨ। 

ਭਾਰਤ ’ਚ ਮੱਧ ਪ੍ਰਦੇਸ਼, ਰਾਜਸਥਾਨ, ਉਤਰਾਖੰਡ, ਉਤਰ ਪ੍ਰਦੇਸ਼, ਦਿੱਲੀ, ਜੰਮੂ-ਕਸ਼ਮੀਰ ਅਤੇ ਝਾਰਖੰਡ ਦੇ ਸੂਬੇ ਭਾਗ ਲੈ ਰਹੇ ਹਨ। ਸੇਠ ਨੇ ਦੱਸਿਆ ਕਿ ਪੰਜਾਬ ਦੇ ਕਈ ਨਾਮੀ ਉਦਯੋਗਾਂ ਤੋਂ ਇਲਾਵਾ ਐਮ. ਐਸ. ਐਮ. ਈ., ਟੈਕਸਟਾਈਲ ਮੰਤਰਾਲੇ, ਨਾਬਾਰਡ, ਨੈਸ਼ਨਲ ਸਮਾਲ ਇੰਡਸਟਰੀਜ਼ ਕਾਰਪੋਰੇਸ਼ਨ, ਜੂਟ ਬੋਰਡ, ਕੇ. ਵੀ. ਆਈ. ਸੀ. ਅਤੇ ਇਨਵੈਸਟ ਪੰਜਾਬ ਸਮੇਤ ਪੰਜਾਬ ਅਤੇ ਕੇਂਦਰ ਸਰਕਾਰ ਦੇ ਕਈ ਮੰਤਰਾਲੇ ਸਹਿਯੋਗ ਕਰ ਰਹੇ ਹਨ।

ਇਸ ਮੌਕੇ ਪੀ. ਐਚ. ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੇ ਸਥਾਨਕ ਕਨਵੀਨਰ ਜੈਦੀਪ ਸਿੰਘ ਨੇ ਦੱਸਿਆ ਕਿ ਪਾਈਟੈਕਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਾਰੇ ਸਟਾਲ ਬੁੱਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਾਲ 2005 ਵਿੱਚ ਜਦੋਂ ਅੰਮ੍ਰਿਤਸਰ ਵਿੱਚ ਪਾਈਟੈਕਸ ਦੀ ਸ਼ੁਰੂਆਤ ਹੋਈ ਸੀ ਤਾਂ ਇਸ ਵਿੱਚ 150 ਦੇ ਕਰੀਬ ਕਾਰੋਬਾਰੀਆਂ ਨੇ ਹਿੱਸਾ ਲਿਆ ਸੀ ਅਤੇ ਸਿਰਫ਼ 50 ਹਜ਼ਾਰ ਲੋਕ ਹੀ ਇੱਥੇ ਆਏ ਸਨ। ਪਿਛਲੇ ਸਾਲ ਲਗਭਗ 2.5 ਲੱਖ ਲੋਕ ਇੱਥੇ ਆਏ ਸਨ। ਇਸ ਵਾਰ ਇਹ ਗਿਣਤੀ ਵਧਣ ਦੀ ਉਮੀਦ ਹੈ।

 

Tags: DC Amritsar , Amritsar , Harpreet Singh Sudan , Deputy Commissioner Amritsar , 16th Punjab International Trade Expo , PITEX , PHD Chamber of Commerce and Industry

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD