Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਡਿਪਟੀ ਕਮਿਸ਼ਨਰ ਵੱਲੋਂ ਬਾਲ ਭਲਾਈ ਕਮੇਟੀ ਨੂੰ ਲੋੜਵੰਦ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵੱਖਰਾ ਸ਼ੈਲਟਰ ਹੋਮ ਸਥਾਪਤ ਕਰਨ ਲਈ ਤਜਵੀਜ਼ ਤਿਆਰ ਕਰਨ ਦੇ ਨਿਰਦੇਸ਼

DC Jalandhar, Jaspreet Singh, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 07 Dec 2022

Last updated on: Dec 07, 2022, 00:00 IST

ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਅੱਜ ਬਾਲ ਭਲਾਈ ਕਮੇਟੀ ਨੂੰ ਬਾਲ ਅਧਿਕਾਰਾਂ ਦੀ ਰੱਖਿਆ ਲਈ ਪ੍ਰਭਾਵਸ਼ਾਲੀ ਢੰਗ ਨਾਲ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਿਮਾਹੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਸਮੇਂ ਦੀ ਮੁੱਖ ਲੋੜ ਹੈ। 

ਉਨ੍ਹਾਂ ਕਿਹਾ ਕਿ ਬਾਲ ਭਲਾਈ ਕਮੇਟੀ ਦਾ ਉਦੇਸ਼ ਲੋੜਵੰਦ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਉਨ੍ਹਾਂ ਨੂੰ ਸੁਰੱਖਿਅਤ ਵਾਤਾਵਰਣ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਬਾਲ ਭਲਾਈ ਕਮੇਟੀ ਬੱਚਿਆਂ ਦੀਆਂ ਮੁੱਢਲੀਆਂ ਲੋੜਾਂ ਦੀ ਪੂਰੀਆਂ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਦੇਖਭਾਲ, ਸੁਰੱਖਿਆ, ਇਲਾਜ, ਵਿਕਾਸ ਅਤੇ ਮੁੜ ਵਸੇਬੇ ਸਬੰਧੀ ਕੇਸਾਂ ਦਾ ਨਿਪਟਾਰਾ ਕਰਨ ਲਈ ਵੀ ਅੰਤਿਮ ਅਥਾਰਟੀ ਹੈ।

ਡਿਪਟੀ ਕਮਿਸ਼ਨਰ ਨੇ ਬਾਲ ਭਲਾਈ ਕਮੇਟੀ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਵੱਖਰਾ ਸ਼ੈਲਟਰ ਹੋਮ ਸਥਾਪਤ ਕਰਨ ਲਈ ਵਿਸਥਾਰਿਤ ਤਜਵੀਜ਼ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਢੁੱਕਵੀਂ ਦੇਖਭਾਲ ਕੀਤੀ ਜਾ ਸਕੇ। ਬਾਲ ਭਲਾਈ ਸਕੀਮਾਂ ਵਿੱਚ ਗੈਰ ਸਰਕਾਰੀ ਸੰਸਥਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਇਸ ਪ੍ਰਸਤਾਵ ਨੂੰ ਮਨਜ਼ੂਰੀ ਲਈ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਵੀ ਦਿੱਤੇ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਗਿਆ ਕਿ ਬਾਲ ਭਲਾਈ ਕਮੇਟੀ ਵੱਲੋਂ ਪਿਛਲੀ ਤਿਮਾਹੀ ਭਾਵ ਜੁਲਾਈ ਤੋਂ ਸਤੰਬਰ 2022 ਦੌਰਾਨ ਬੱਚਿਆਂ ਦੀ ਕਸਟਡੀ, ਮੁੜ ਵਸੇਬੇ, ਸੁਰੱਖਿਆ, ਸ਼ੈਲਟਰ ਨਾਲ ਸਬੰਧਤ ਕੁੱਲ 38 ਕੇਸਾਂ ਦਾ ਨਿਪਟਾਰਾ ਕੀਤਾ ਹੈ ਜਦਕਿ ਕਮੇਟੀ ਪਾਸ 33 ਕੇਸ ਲੰਬਿਤ ਪਏ ਹਨ, ਜਿਨ੍ਹਾਂ ਦੀ ਨਿਯਮਿਤ ਸੁਣਵਾਈ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਗੋਦ ਲੈਣ ਦੇ ਮਾਮਲਿਆਂ ਬਾਰੇ ਵੀ ਚਰਚਾ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ, ਸੀ.ਡਬਲਯੂ.ਸੀ. ਦੇ ਚੇਅਰਮੈਨ ਜੇ.ਕੇ.ਗੁਲਾਟੀ, ਲੀਗਲ ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ, ਡੀ.ਆਈ.ਓ. ਡਾ.ਰਾਕੇਸ਼ ਚੋਪੜਾ, ਡੀ.ਐਸ.ਪੀ ਹਰਜੀਤ ਸਿੰਘ, ਕਮੇਟੀ ਦੇ ਮੈਂਬਰ, ਸਮਾਜ ਸੇਵੀ ਅਤੇ ਸਰਕਾਰੀ ਵਿਭਾਗਾਂ ਦੇ ਨੁਮਾਇੰਦੇ ਵੀ ਮੌਜੂਦ ਸਨ।

 

Tags: DC Jalandhar , Jaspreet Singh , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD