Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਨੂੰ ਟੋਕਨ ਫ਼ਲੈਗ ਲਾ ਕੇ ਕੀਤੀ ਗਈ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਫ਼ਲੈਗ ਡੇਅ ਫ਼ੰਡ ’ਚ ਸਹਿਯੋਗ ਕਰਨ ਦੀ ਅਪੀਲ

DC Ferozepur, Deputy Commissioner Ferozepur, Ferozepur, Amrit Singh, Armed Forces Flag Day, Sainik Welfare Department, Armed Forces Flag

Web Admin

Web Admin

5 Dariya News

ਫਿਰੋਜ਼ਪੁਰ , 07 Dec 2022

Last updated on: Dec 07, 2022, 00:00 IST

ਜ਼ਿਲ੍ਹੇ ’ਚ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮੌਕੇ ਫ਼ੰਡ ਇਕੱਠਾ ਕਰਨ ਦੀ ਸ਼ੁਰੂਆਤ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਸਿੰਘ ਨੂੰ ਟੋਕਨ ਫ਼ਲੈਗ ਲਾ ਕੇ ਕੀਤੀ ਗਈ। ਡਿਪਟੀ ਕਮਿਸ਼ਨਰ ਸ੍ਰੀਮਤੀ ਅਮ੍ਰਿਤ ਸਿੰਘ ਨੇ ਇਸ ਮੌਕੇ ਕਿਹਾ ਕਿ ਹਰ ਸਾਲ ਮਨਾਏ ਜਾਂਦੇ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਸਾਨੂੰ ਆਪਣੀਆਂ ਸਰਹੱਦਾਂ ਦੀ ਰਾਖੀ ਲਈ ਸ਼ਹੀਦ/ਦਿਵਿਆਂਗ ਹੋਏ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਪ੍ਰਤੀ ਮਾਣ-ਸਨਮਾਨ ਭੇਟ ਕਰਨ ਦੀ ਯਾਦ ਦਿਵਾਉਂਦਾ ਹੈ। 

ਉਨ੍ਹਾਂ ਕਿਹਾ ਕਿ ਇਸ ਦਿਵਸ ਮੌਕੇ ਸਾਡੇ ਵੱਲੋਂ ਦਿੱਤਾ ਜਾਂਦਾ ਫ਼ੰਡ ਦੇਸ਼ ਦੇ ਰਾਖਿਆਂ ਪ੍ਰਤੀ ਸਾਡੀ ਸੁਹਿਰਦਤਾ ਤੇ ਪ੍ਰਤੀਬੱਧਤਾ ਦਾ ਪ੍ਰਤੀਕ ਹੁੰਦਾ ਹੈ। ਉਨ੍ਹਾਂ ਫ਼ਲੈਗ ਡੇਅ ਫ਼ੰਡ ਵਿੱਚ ਆਪਣਾ ਯੋਗਦਾਨ ਪਾ ਕੇ ਇਸ ਦੀ ਸ਼ੁਰੂਆਤ ਵੀ ਕੀਤੀ। ਉਨ੍ਹਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਤੇ ਗੈਰ-ਸਰਕਾਰੀ ਅਦਾਰਿਆਂ ਨੂੰ ਵੀ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਫ਼ੰਡ ’ਚ ਦਿਲ ਖੋਲ੍ਹ ਕੇ ਯੋਗਦਾਨ ਪਾਉਣ ਲਈ ਕਿਹਾ।

ਡਿਪਟੀ ਕਮਿਸ਼ਨਰ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਕਿ ਸੈਨਾ ਝੰਡਾ ਦਿਵਸ ਦੇਸ਼ ਦੇ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱਚ ਤਾਜ਼ਾ ਕਰਦਾ ਹੈ, ਜਿਨ੍ਹਾਂ ਨੇ ਆਪਣਾ ਅੱਜ ਸਾਡੇ ਕੱਲ੍ਹ ਵਾਸਤੇ ਕੁਰਬਾਨ ਕੀਤਾ ਹੈ। ਇਸ ਦਿਨ ਸੁਰੱਖਿਆ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਸੇਵਾਵਾਂ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ ਜਿਸ ਨਾਲ ਸੈਨਿਕਾਂ ਦੇ ਪਰਿਵਾਰਾਂ ਨੂੰ ਹੌਸਲਾ ਮਿਲਦਾ ਹੈ ਅਤੇ ਵਿਸ਼ਵਾਸ ਦਿਵਾਇਆ ਜਾਂਦਾ ਹੈ ਕਿ ਦੇਸ਼ ਦੀ ਜਨਤਾ ਹਰ ਮਾੜੇ ਅਤੇ ਚੰਗੇ ਸਮੇਂ ਵਿੱਚ ਉਨ੍ਹਾਂ ਦੇ ਨਾਲ ਹੈ। 

ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਦੁਸ਼ਮਣ ਵੱਲੋਂ ਥੋਪੀਆਂ ਲੜਾਈਆਂ ਅਤੇ ਅੱਤਵਾਦ ਖਿਲਾਫ ਸੈਨਿਕਾਂ ਨੇ ਕਾਫ਼ੀ ਸ਼ਹਾਦਤਾਂ ਪਾਈਆਂ ਹਨ ਜ਼ੋ ਕਿ ਸ਼ਲਾਘਾਯੋਗ ਹਨ। ਕਈ ਸੈਨਿਕ ਸ਼ਹੀਦ ਹੋ ਗਏ ਅਤੇ ਕਈ ਸਦਾ ਲਈ ਨਕਾਰਾ ਹੋ ਗਏ। ਅਜਿਹੇ ਸੈਨਿਕਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਰਕਾਰ ਅਤੇ ਸਮਾਜ ਦੀ ਮੁੱਢਲੀ ਜਿੰਮੇਵਾਰੀ ਬਣ ਜਾਂਦੀ ਹੈ। 

ਬੇਸ਼ੱਕ ਸਰਕਾਰ ਅਜਿਹੇ ਪਰਿਵਾਰਾਂ ਦੀ ਬੜੀ ਹਮਦਰਦੀ ਨਾਲ ਸਮੇਂ-ਸਮੇਂ ਤੇ ਕਈ ਪ੍ਰਕਾਰ ਦੀ ਮੱਦਦ ਕਰਦੀ ਹੈ, ਪ੍ਰੰਤੂ ਹਥਿਆਰਬੰਦ ਸੈਨਾ ਝੰਡਾ ਦਿਵਸ ਭਾਰਤ ਦੇਸ਼ ਅਤੇ ਇਸ ਸੂਬੇ ਦੇ ਹਰ ਨਾਗਰਿਕ ਨੂੰ ਆਪਣੇ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਸਤਿਕਾਰ ਨੂੰ ਪ੍ਰਗਟ ਕਰਨ ਲਈ ਇੱਕ ਸੁਨਿਹਰੀ ਮੌਕਾ ਪ੍ਰਦਾਨ ਕਰਦਾ ਹੈ। ਇਸ ਲਈ ਭਾਰਤ ਦੇਸ਼ ਦਾ ਹਰ ਨਾਗਰਿਕ ਝੰਡਾ ਦਿਵਸ ਮਨਾ ਕੇ ਦਿਲ ਖੋਲ ਕੇ ਦਾਨ ਕਰਦਾ ਹੈ। 

ਦਾਨ ਵੱਜੋਂ ਇੱਕਠਾ ਕੀਤਾ ਗਿਆ ਪੈਸਾ ਰਾਜ ਸਰਕਾਰ ਦੇ ਆਰਮਡ ਫੋਰਸ਼ਜ਼ ਫਲੈਗ ਡੇ ਫੰਡ ਵਿੱਚ ਜਮ੍ਹਾਂ ਕੀਤਾ ਜਾਂਦਾ ਹੈ ਜ਼ੋ ਕਿ ਦੇਸ਼ ਲਈ ਸ਼ਹੀਦ ਹੌਏ ਸੈਨਿਕਾਂ ਦੇ ਪਰਿਵਾਰਾਂ ਅਤੇ ਨਕਾਰਾ ਹੋਏ ਸੈਨਿਕਾਂ ਅਤੇ ਹੋਰ ਲੋੜਵੰਦ ਸਾਬਕਾ ਸੈਨਿਕਾਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਲਈ ਵਰਤਿਆਂ ਜਾਂਦਾ ਹੈ ।

ਡਿਪਟੀ ਕਮਿਸ਼ਨਰ ਨੇ ਇਸ ਝੰਡਾ ਦਿਵਸ ਤੇ ਸਾਰੇ ਫਿਰੋਜ਼ਪੁਰ ਜ਼ਿਲ੍ਹੇ ਦੇ ਨਾਗਰਿਕਾਂ, ਪ੍ਰਾਈਵੇਟ ਸਕੂਲਾਂ, ਕਾਲਜ਼ਾਂ, ਹਸਪਤਾਲਾਂ, ਮਹਿਕਮਿਆਂ ਅਤੇ ਸੰਸਥਾਵਾਂ ਨੂੰ ਖੁੱਲੇ ਦਿਲ ਨਾਲ ਦਾਨ ਦੇਣ ਲਈ ਅਪੀਲ ਕੀਤੀ ਅਤੇ ਕਿਹਾ ਕਿ ਆਉ ਆਪਾਂ ਵੀ ਉਨ੍ਹਾਂ ਸੂਰਬੀਰ ਸ਼ਹੀਦ ਸੈਨਿਕਾਂ ਨੂੰ ਪ੍ਰਣਾਮ ਕਰੀਏ ਜਿਨ੍ਹਾਂ ਨੇ ਮੁਸ਼ਕਲਾਂ ਭਰੇ ਹਲਾਤਾਂ ਵਿੱਚ ਆਪਣੇ ਅਨਮੋਲ ਜੀਵਨ ਦੀ ਪਰਵਾਹ ਨਾਂ ਕਰਦੇ ਹੋਏ ਦੇਸ਼ ਦੀ ਸੁਰੱਖਿਆ ਲਈ ਲਾਸਾਨੀ ਕੁਰਬਾਨੀ ਦਾ ਜਾਮ ਪੀਤਾ ਅਤੇ ਸਾਡੇ ਕੱਲ ਲਈ ਆਪਣਾ ਅੱਜ ਕੁਰਬਾਨ ਕੀਤਾ। 

ਉਨ੍ਹਾਂ ਨੇ ਕਿਹਾ ਕਿ ਇਸ ਸੁ਼ਭ ਕਾਰਜ ਲਈ ਦਾਨ ਕੀਤੀ ਜਾਣ ਵਾਲੀ ਰਾਸ਼ੀ ਭਾਰਤ ਸਰਕਾਰ ਵੱਲੋਂ ਕਰ ਮੁੱਕਤ ਹੋਵੇਗੀ। ਇਸ ਮੌਕੇ ਕਾਰਜਵਾਹਕ ਸੁਪਰਡੰਟ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਸ. ਅਮਰੀਕ ਸਿੰਘ ਬੋਹਾ, ਆਨਰੇਰੀ ਲੈਫਟੀਨੈਂਟ ਬਲਦੇਵ ਸਿੰਘ, ਸ੍ਰੀ ਨਿਪੁੰਨ ਖੁੰਗਰ, ਸ੍ਰੀਮਤੀ ਸਿਮਰਜੀਤ ਕੋਰ, ਸ੍ਰੀਮਤੀ ਦੀਪਕਾ ਮਹਿਤਾ, ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਹੈਰੀਸਨ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Amrit Singh , Armed Forces Flag Day , Sainik Welfare Department , Armed Forces Flag

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD