Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤਰਸੇਮ ਸਿੰਘ ਭਿੰਡਰ ਨੇਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁੱਦਾ

ਕਿਹਾ! ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਨਿਪਟਾਰਾ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Tarsem Singh Bhinder, Ludhiana Improvement Trust, Harbhajan Singh ETO

Web Admin

Web Admin

5 Dariya News

ਲੁਧਿਆਣਾ , 07 Dec 2022

Last updated on: Dec 07, 2022, 00:00 IST

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤਰਸੇਮ ਸਿੰਘ ਭਿੰਡਰ ਵਲੋਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਹਾਜ਼ਰੀ ਵਿੱਚ ਆਪਣਾ ਅਹੁੱਦਾ ਸੰਭਾਲਿਆ।ਅਹੁਦਾ ਸੰਭਾਲਣ ਤੋਂ ਬਾਅਦ ਭਿੰਡਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।

ਭਿੰਡਰ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਲੁਧਿਆਣਾ ਦੇ ਲੋਕਾਂ ਲਈ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਸਖ਼ਤ ਉਪਰਾਲੇ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਪਹਿਲ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਲੋਕਾਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਚੇਅਰਮੈਨ ਨੇ ਸਪੱਸ਼ਟ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਬਦਲੇ ਭ੍ਰਿਸ਼ਟਾਚਾਰ ਕਰਨ ਵਾਲੇ ਅਤੇ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲੇ ਵਿਅਕਤੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ।

ਕੈਬਨਿਟ ਮੰਤਰੀਆਂ ਨੇ ਇਹ ਵੀ ਭਰੋਸਾ ਪ੍ਰਗਟਾਇਆ ਕਿ ਤਰਸੇਮ ਸਿੰਘ ਭਿੰਡਰ ਲੋਕਾਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਪ੍ਰਦਾਨ ਕਰਨਗੇ ਅਤੇ ਲੁਧਿਆਣਾ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ 'ਤੇ ਲੈਕੇ ਜਾਣਗੇ।ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਕੁਲਵੰਤ ਸਿੰਘ ਸਿੱਧੂ, ਗੁਰਪ੍ਰੀਤ ਬੱਸੀ ਗੋਗੀ, ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Tarsem Singh Bhinder , Ludhiana Improvement Trust , Harbhajan Singh ETO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD