Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡਿਪਟੀ ਕਮਿਸ਼ਨਰ ਵੱਲੋਂ 27 ਪ੍ਰਾਇਮਰੀ ਸਿਹਤ ਕੇਂਦਰਾਂ ਤੇ ਸ਼ਹਿਰੀ ਡਿਸਪੈਂਸਰੀਆਂ ਨੂੰ ਅਪਗ੍ਰੇਡ ਕਰਨ ਲਈ ਵਿਭਾਗੀ ਪੱਧਰ ’ਤੇ ਚੱਲ ਰਹੀ ਪ੍ਰਗਤੀ ਦਾ ਜਾਇਜ਼ਾ

ਅਧਿਕਾਰੀਆਂ ਨੂੰ ਸਮੁੱਚੇ ਪ੍ਰਬੰਧ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੀ ਹਦਾਇਤ

DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਸੰਗਰੂਰ , 08 Dec 2022

Last updated on: Dec 08, 2022, 00:00 IST

ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ 27 ਪ੍ਰਾਇਮਰੀ ਸਿਹਤ ਕੇਂਦਰਾਂ ਤੇ ਸ਼ਹਿਰੀ ਡਿਸਪੈਂਸਰੀਆਂ ਨੂੰ ਅਪਗੇ੍ਰਡ ਕਰਨ ਲਈ ਹੁਣ ਤੱਕ ਅਧਿਕਾਰੀਆਂ ਦੁਆਰਾ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਸਪੱਸ਼ਟ ਦਿਸ਼ਾ ਨਿਰਦੇਸ਼ ਜਾਰੀ ਕੀਤੇ ਕਿ ਨਿਰਧਾਰਿਤ ਟੀਚੇ ਨੂੰ ਆਪਸੀ ਤਾਲਮੇਲ ਨਾਲ ਸਮੇਂ ਸਿਰ ਮੁਕੰਮਲ ਕੀਤਾ ਜਾਵੇ। 

ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਵੋਤਮ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਨ੍ਹਾਂ ਪ੍ਰਾਇਮਰੀ ਸਿਹਤ ਕੇਂਦਰਾਂ ਤੇ ਸ਼ਹਿਰੀ ਡਿਸਪੈਂਸਰੀਆਂ ਨੂੰ ਸਿਹਤ ਸਹੂਲਤਾਂ ਪੱਖੋਂ ਹੋਰ ਬਿਹਤਰ ਬਣਾਇਆ ਜਾ ਰਿਹਾ ਹੈ ਤਾਂ ਜੋ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੇ ਲੋਕ ਆਪਣੇ ਘਰਾਂ ਦੇ ਨਜ਼ਦੀਕ ਹੀ ਇਲਾਜ ਸੁਵਿਧਾਵਾਂ ਹਾਸਲ ਕਰਨ ਦੇ ਸਮਰੱਥ ਬਣ ਸਕਣ।

ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਸਮੂਹ ਸਬ ਡਵੀਜ਼ਨਾਂ ਅੰਦਰ ਉਪ ਮੰਡਲ ਮੈਜਿਸਟਰੇਟ ਦੀ ਅਗਵਾਈ ਹੇਠ ਗਠਿਤ ਕਮੇਟੀਆਂ ਨੂੰ ਹਦਾਇਤ ਕੀਤੀ ਕਿ ਅਪਗੇ੍ਰਡੇਸ਼ਨ ਦੇ ਕਾਰਜ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇ । ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਤਰਜ਼ ’ਤੇ ਅਪਗੇ੍ਰਡ ਕੀਤੇ ਜਾ ਰਹੇ ਇਨ੍ਹਾਂ ਸਿਹਤ ਕੇਂਦਰਾਂ ਵਿੱਚ ਹਰ ਲੋੜੀਂਦੀ ਸੁਵਿਧਾ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਨੋਡਲ ਏਜੰਸੀਆਂ ਆਪਸੀ ਤਾਲਮੇਲ ਨਾਲ ਕੰਮ ਕਰਨ ਨੂੰ ਯਕੀਨੀ ਬਣਾਉਣ। 

ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਪੱਧਰ ’ਤੇ ਕਾਰਜਸਾਧਕ ਅਧਿਕਾਰੀਆਂ ਤੇ ਦਿਹਾਤੀ ਪੱਧਰ ’ਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਰਾਹੀਂ ਸਮੁੱਚੇ ਕਾਰਜ ਸਮੇਂ ਸਿਰ ਨੇਪਰੇ ਚੜ੍ਹਾਏ ਜਾਣ ਤਾਂ ਜੋ ਗਣਤੰਤਰ ਦਿਵਸ ਦੇ ਮੌਕੇ ’ਤੇ ਇਹ ਸਿਹਤ ਸੰਸਥਾਨ ਲੋਕਾਂ ਨੂੰ ਸਮਰਪਿਤ ਕੀਤੇ ਜਾ ਸਕਣ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਸੰਗਰੂਰ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਸੁਨਾਮ ਊਧਮ ਸਿੰਘ ਵਾਲਾ ਜਸਪ੍ਰੀਤ ਸਿੰਘ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਸਿਵਲ ਸਰਜਨ ਡਾ. ਪਰਮਿੰਦਰ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD