Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਇੰਡਸਟਰੀਅਲ ਐਂਡ ਬਿਜ਼ਨਸ ਡਿਵੈਲਪਮੈਂਟ ਪਾਲਿਸੀ-2017 ਦੀ ਜ਼ਿਲ੍ਹਾ ਪੱਧਰ ਦੀ ਪ੍ਰਵਾਨਗੀ ਵਾਲੀ ਕਮੇਟੀ ਦੀ ਮੀਟਿੰਗ ਹੋਈ

ਤਿੰਨ ਉਦਯੋਗਿਕ ਇਕਾਈਆਂ ਨੂੰ ਬਿਜਲੀ ਡਿਊਟੀ ਤੋਂ ਛੋਟ ਅਤੇ ਇੱਕ ਇਕਾਈ ਨੂੰ ਸਟੈਂਪ ਡਿਊਟੀ ਸਬੰਧੀ ਪ੍ਰੋਤਸਾਹਨ ਦੇਣ ਦੀ ਪ੍ਰਵਾਨਗੀ

DC Mansa, Deputy Commissioner Mansa, Baldeep Kaur

Web Admin

Web Admin

5 Dariya News

ਮਾਨਸਾ , 08 Dec 2022

Last updated on: Dec 08, 2022, 00:00 IST

ਉਦਯੋਗ ਅਤੇ ਕਮਰਸ ਵਿਭਾਗ ਵੱਲੋਂ ਜਾਰੀ ਇੰਡਸਟਰੀਅਲ ਐਂਡ ਬਿਜ਼ਨਸ ਡਿਵੈਲਪਮੈਂਟ ਪਾਲਿਸੀ-2017 ਦੀ ਜ਼ਿਲ੍ਹਾ ਪੱਧਰ ਦੀ ਪ੍ਰਵਾਨਗੀ ਵਾਲੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀ ਅਗਵਾਈ ਵਿੱਚ ਹੋਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਸਥਾਪਿਤ 5 ਉਦਯੋਗਿਕ ਇਕਾਈਆਂ ਦੇ ਕੇਸ ਵਿਚਾਰੇ ਗਏ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਇਸ ਪਾਲਿਸੀ ਅਧੀਨ ਉਦਯੋਗਿਕ ਇਕਾਈਆਂ ਨੂੰ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਦਯੋਗਿਕ ਇਕਾਈਆਂ ਨੂੰ ਬਣਦਾ ਪ੍ਰੋਤਸਾਹਨ (ਇੰਸੈਟਿਵ) ਮਿਲ ਸਕੇ। 

ਉਨ੍ਹਾਂ ਹਾਜ਼ਰ ਉਦਯੋਗਿਕ ਇਕਾਈਆਂ ਦੇ ਮਾਲਕਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੁਵਿਧਾਵਾਂ ਦੇਣ ਦਾ ਭਰੋਸਾ ਦਿੱਤਾ।ਮੀਟਿੰਗ ਦੌਰਾਨ ਤਿੰਨ ਉਦਯੋਗਿਕ ਇਕਾਈਆਂ ਨੂੰ ਬਿਜਲੀ ਡਿਊਟੀ ਤੋਂ ਛੋਟ ਅਤੇ ਇੱਕ ਇਕਾਈ ਨੂੰ ਸਟੈਂਪ ਡਿਊਟੀ ਸਬੰਧੀ ਪ੍ਰੋਤਸਾਹਨ (ਇੰਸੈਟਿਵ) ਦੇਣ ਦੀ ਪ੍ਰਵਾਨਗੀ ਦਿੱਤੀ ਗਈ।ਜ਼ਿਲ੍ਹਾ ਪੱਧਰੀ ਪ੍ਰਵਾਨਗੀ ਕਮੇਟੀ ਦੇ ਮੈਂਬਰ ਸੈਕਟਰੀ ਸ੍ਰੀ ਨੀਰਜ ਕੁਮਾਰ, ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਮਾਨਸਾ ਵੱਲੋਂ ਪੰਜਾਬ ਸਰਕਾਰ ਦੀ ਉਦਯੋਗਿਕ ਪਾਲਿਸੀ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਗਈ। 

ਉਨ੍ਹਾਂ ਦੱਸਿਆ ਕਿ ਉਦਯੋਗ ਅਤੇ ਕਮਰਸ ਵਿਭਾਗ ਪੰਜਾਬ ਵੱਲੋਂ ਉਦਯੋਗਪਤੀਆਂ ਨੂੰ ਸਿੰਗਲ ਵਿੰਡੋ ਸਕੀਮ ਅਧੀਨ ਲਾਭ ਦੇਣ ਲਈ ‘ਇਨਵੈਸਟ ਪੰਜਾਬ ਬਿਜਨਿਸ ਫਸਟ ਪੋਰਟਲ’ ਸਥਾਪਿਤ ਕੀਤਾ ਗਿਆ ਹੈ, ਕੋਈ ਉਦਯੋਗਪਤੀ ਆਪਣੀ ਲੋੜ ਅਨੁਸਾਰ ਇਸ ਪੋਰਟਲ ਰਾਹੀ ਪ੍ਰੋਤਸਾਹਨ (ਇੰਸੈਟਿਵ) ਲੈਣ ਲਈ ਅਪਲਾਈ ਕਰ ਸਕਦਾ ਹੈ।ਇਸ ਮੌਕੇ ਰਾਜ ਕਰ ਵਿਭਾਗ, ਜ਼ਿਲ੍ਹਾ ਟਾਊਨ ਪਲਾਨਰ, ਕਿਰਤ ਵਿਭਾਗ, ਪੀ.ਡਬਲਿਊ.ਡੀ ਐਂਡ ਬੀ.ਐਂਡ.ਆਰ, ਲੀਡ ਬੈਂਕ ਮੈਨੇਜ਼ਰ, ਪੀ.ਐਸ.ਪੀ.ਸੀ.ਐਲ ਮਾਨਸਾ ਅਤੇ ਮੌੜ ਦੇ ਅਧਿਕਾਰੀ ਹਾਜ਼ਰ ਸਨ।

 

Tags: DC Mansa , Deputy Commissioner Mansa , Baldeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD