Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦਿੱਲੀ MCD ਚੋਣਾਂ 'ਚ ਨਾਗਰਿਕਾਂ ਨੇ ਕੰਮ ਦੇ ਆਧਾਰ 'ਤੇ ਆਪ ਨੂੰ ਚੁਣਿਆ। ਲੁਧਿਆਣਾ ਨਿਗਮ ਚੋਣਾਂ 'ਚ ਵੀ 'ਆਪ' ਦਾ ਬਣੇਗਾ ਮੇਅਰ- ਰਜਿੰਦਰਪਾਲ ਕੌਰ ਛੀਨਾ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 08 Dec 2022

Last updated on: Dec 08, 2022, 00:00 IST

ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਜਿੰਦਰ ਕੌਰ ਛੀਨਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਕੇ ਦਿੱਲੀ ਦੇ ਸਮੂਹ ਨਾਗਰਿਕਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਦਿੱਲੀ ਐਮਸੀਡੀ ਚੋਣਾਂ ਵਿੱਚ ਜਿੱਤ ਲਈ ਵਧਾਈ ਦਿੱਤੀ ਹੈ।  ਵਿਧਾਇਕਾ ਨੇ ਕਿਹਾ ਕਿ ਦਿੱਲੀ ਦੇ ਲੋਕ ਭਲੀ-ਭਾਂਤ ਜਾਣਦੇ ਹਨ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਬਿਨਾਂ ਕਿਸੇ ਭੇਦਭਾਵ ਦੇ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿੱਖਿਆ, ਨੌਕਰੀਆਂ ਅਤੇ ਮੈਡੀਕਲ ਸਹੂਲਤਾਂ ਪ੍ਰਦਾਨ ਕਰਦੀ ਹੈ ਅਤੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਕਾਰਪੋਰੇਸ਼ਨ ਵਿਚ ਵੀ ਜਿੱਤ ਹੋਵੇਗੀ। 

ਇਸ ਦਾ ਵਾਧਾ ਆਉਣ ਚੋਣਾਂ ਵਿੱਚ ਮਿਲੇਗਾ ਅਤੇ ਪੰਜਾਬ ਦੇ ਲੋਕ ਵੀ 'ਆਪ' ਸਰਕਾਰ ਦੀ ਚੋਣ ਕਰਨਗੇ।  ਉਹਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮ ਦੁਨੀਆਂ ਭਰ ਵਿੱਚ ਮਸ਼ਹੂਰ ਹਨ, ਜਿਸ ਕਾਰਨ ਆਮ ਆਦਮੀ ਪਾਰਟੀ ਨੂੰ ਲੋਕਾਂ ਵੱਲੋਂ ਪਿਆਰ ਮਿਲ ਰਿਹਾ ਹੈ।  ਅਸੀਂ ਆਪਣੇ 10 ਮਹੀਨਿਆਂ ਦੇ ਕੰਮਾਂ ਦਾ ਲੇਖਾ-ਜੋਖਾ ਲੈ ਕੇ ਜਨਤਾ ਦੇ ਸਾਹਮਣੇ ਜਾਵਾਂਗੇ। ਅਸੀਂ ਆਪਣੇ ਕੰਮ ਦੇ ਦਮ 'ਤੇ ਲੁਧਿਆਣਾ ਨਿਗਮ ਚੋਣਾਂ ਲੜਾਂਗੇ।

 ਵਾਰਡ ਨੰਬਰ 22 ਤੋਂ ‘ਆਪ’ ਆਗੂ ਅਜੇ ਮਿੱਤਲ ਨੇ ਐਮਸੀਡੀ ਇੰਚਾਰਜ ਦੁਰਗੇਸ਼ ਪਾਠਕ ਨੂੰ ਵਧਾਈ ਦਿੰਦਿਆਂ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਆਪਣੀ ਮਿਹਨਤ ਅਤੇ ਇਮਾਨਦਾਰੀ ਸਦਕਾ ਦਿੱਲੀ ਵਾਸੀਆਂ ਦੇ ਦਿਲਾਂ ਵਿੱਚ ਵਸ ਗਈ ਹੈ। ਉਨ੍ਹਾਂ ਦੱਸਿਆ ਕਿ 2017 ਵਿੱਚ ਦਿੱਲੀ ਦੀਆਂ ਐਮਸੀਡੀ ਚੋਣਾਂ ਵਿੱਚ ਆਪ ਪਾਰਟੀ ਨੂੰ 26 ਫੀਸਦੀ ਵੋਟਾਂ ਮਿਲੀਆਂ ਸਨ ਅਤੇ ਹੁਣ 2022 ਵਿੱਚ ਇਸ ਵਿਚ ਬਹੁਤ ਵਾਧਾ ਹੋਇਆ ਹੈ। 

ਵੋਟ ਪ੍ਰਤੀਸ਼ਤ ਨੂੰ  ਲਗਭਗ ਦੁੱਗਣਾ ਹੋਣ ਦਾ ਮਤਲਬ ਹੈ ਕਿ ਜਨਤਾ ਦਾ ਤੁਹਾਡੇ ਵਿੱਚ ਵਿਸ਼ਵਾਸ ਦੁੱਗਣਾ ਹੋਣਾ। 8 ਦਸੰਬਰ 2013 ਨੂੰ ਪਾਰਟੀ ਪਹਿਲੀ ਵਾਰ ਵਿਧਾਨ ਸਭਾ ਵਿੱਚ ਪਹੁੰਚੀ।  ਅੱਜ 8 ਦਸੰਬਰ 2022 ਨੂੰ ਪੂਰੇ 9 ਸਾਲਾਂ ਦੇ ਅੰਦਰ "ਆਪ" ਏਕ ਖੇਤਰੀ ਪਾਰਟੀ ਤੋਂ ਰਾਸ਼ਟਰੀ ਪਾਰਟੀ ਬਣਨ ਜਾ ਰਹੀ ਹੈ। ਇਹ ਪਹਿਲੀ ਪਾਰਟੀ ਹੈ ਜਿਸ ਨੂੰ 9 ਸਾਲਾਂ ਵਿੱਚ ਖੇਤਰੀ ਪਾਰਟੀ ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਮਿਲੇਗਾ। ਉਹਨਾਂ "ਆਪ" ਦੇ ਸੇਵਕਾਂ ਸਮੇਤ ਸਮੂਹ ਦੇਸ਼ ਵਾਸੀਆਂ ਨੂੰ ਦਿਲੋਂ ਵਧਾਈ ਦਿੱਤੀ।

ਆਮ ਆਦਮੀ ਪਾਰਟੀ ਦੇ ਆਗੂ ਚੇਤਨ ਥਾਪਰ ਨੇ ਕਿਹਾ ਕਿ ਦਿੱਲੀ ਐੱਮਸੀਡੀ ਚੋਣਾਂ 'ਚ 'ਆਪ' ਦੀ ਜਿੱਤ ਦਰਸਾ ਰਹੀ ਹੈ ਕਿ ਇਸ ਵਾਰ ਪੰਜਾਬ 'ਚ ਵੀ ਆਉਣ ਵਾਲੀਆਂ ਨਗਰ ਨਿਗਮ ਚੋਣਾਂ 'ਚ 'ਆਪ' ਦੀ ਜਿੱਤ ਹੋਵੇਗੀ।  ਸਾਰੇ ਪਾਰਟੀ ਵਰਕਰ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ ਪੂਰੇ ਜੋਸ਼ ਵਿਚ ਹਨ।ਇਸ ਮੌਕੇ ਬਾਪੂ ਮਾਰਕੀਟ ਸਥਿਤ ਹਲਕਾ ਦੱਖਣੀ ਦੇ ਦਫ਼ਤਰ ਵਿਖੇ ਵਰਕਰਾਂ ਨੇ ਮੈਡਮ ਛੀਨਾ ਨੂੰ ਫੁੱਲਾਂ ਦੇ ਹਾਰ ਪਾ ਕੇ ਵਧਾਈ ਦਿੱਤੀ।

ਇਸ ਮੌਕੇ ਸਰਦਾਰ ਹਰਪ੍ਰੀਤ ਸਿੰਘ, ਜਥੇਦਾਰ ਹਰਜੀਤ ਸਿੰਘ, ਅਜੇ ਮਿੱਤਲ, ਚੇਤਨ ਥਾਪਰ, ਪੀਏ ਹਰਪ੍ਰੀਤ ਸਿੰਘ, ਮਨੀਸ਼ ਟਿੰਕੂ, ਅਮਨ ਸੈਣੀ, ਜਗਦੇਵ ਧੁੰਨਾ, ਸੁਖਦੇਵ ਗਰਚਾ, ਸੁੱਖੀ ਜੁਗਿਆਣਾ, ਕੇਸ਼ਵ ਪੰਡਿਤ, ਬੱਬੂ ਚੌਧਰੀ, ਫਿਰੋਜ਼ ਖਾਨ, ਦਵਿੰਦਰ, ਅਜੇ ਸ਼ੁਕਲਾ, ਲਖਵਿੰਦਰ ਸਿੰਘ, ਮਨਜਿੰਦਰ, ਰਣਜੀਤ ਗਰੇਵਾਲ, ਨੂਰ, ਮਕਬੂਲ, ਆਰਜੂ, ਰਹਿਮਤ ਅਲੀ, ਮਨਜੀਤ ਸੱਗੂ, ਰਾਮੂ, ਧਰਮਿੰਦਰ, ਮਨੰਜੇ ਜੈਸਵਾਲ, ਵਿੱਕੀ ਲੁਹਾਰਾ, ਰਿਪਨ ਸਿੰਘ ਅਤੇ ਪਰਮਿੰਦਰ ਗਿੱਲ ਨੇ ਢੋਲ ਤੇ ਭਗੜਾਂ ਪਾਇਆ, ਪਟਾਕੇ ਚਲਾਏ ਅਤੇ ਲੱਡੂ ਵੰਡਕੇ ਜਸ਼ਨ ਮਨਾਈ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD