Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਚੇਤਨ ਸਿੰਘ ਜੌੜਾਮਾਜਰਾ ਨੇ ਵਿਸ਼ਵ ਪੱਧਰੀ ਆਯੂਰਵੈਦਿਕ ਕਾਂਗਰਸ ਵਿੱਚ ਕੀਤੀ ਸ਼ਿਰਕਤ

ਪੰਜਾਬ ਵਿੱਚ ਆਯੂਰਵੇਦ ਨੂੰ ਕੀਤਾ ਜਾਵੇਗਾ ਪ੍ਰਫ਼ੁਲਿੱਤ: ਚੇਤਨ ਸਿੰਘ ਜੌੜਾਮਾਜਰਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Pramod Sawant

Web Admin

Web Admin

5 Dariya News

ਗੋਆ , 08 Dec 2022

Last updated on: Dec 08, 2022, 00:00 IST

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਦੀ ਸਿਹਤਯਾਬੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਗੋਆ ਵਿਖੇ ਮਿਤੀ 08 ਦਸੰਬਰ ਤੋਂ 11 ਦਸਬੰਰ ਤੱਕ ਆਯੋਜਿਤ ਨੌਂਵੀ ਵਿਸ਼ਵ ਆਯੂਰਵੇਦ ਕਾਂਗਰਸ ਵਿੱਚ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਕਾਂਗਰਸ ਵਿੱਚ ਸਿਹਤ ਸਕੱਤਰ ਪੰਜਾਬ ਅਜੌਏ ਸ਼ਰਮਾ, ਵਧੀਕ ਸਕੱਤਰ ਅਤੇ ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ ਹੁਸ਼ਿਆਰਪੁਰ ਦੇ ਵਾਈਸ ਚਾਂਸਰਲਰ ਰਾਹੁਲ ਗੁਪਤਾ, ਰਾਜ ਦੇ ਆਯੂਰਵੈਦਿਕ ਮੈਡੀਕਲ ਕਾਲਜਾਂ ਦੇ ਪ੍ਰਿੰਸੀਪਲ ਅਤੇ ਆਯੂਰਵੈਦਿਕ ਮਾਹਿਰਾਂ ਨੇ ਵੀ ਭਾਗ ਲਿਆ। 

ਇਸ ਮੌਕੇ ਆਯੂਰਵੇਦ ਸਬੰਧੀ ਇੱਕ ਵਿਸ਼ਾਲ ਪ੍ਰਦਰਸ਼ਨੀ ਦਾ ਵੀ ਆਯੋਜਨ ਕੀਤਾ ਗਿਆ।ਜ਼ਿਕਰਯੋਗ ਹੈ ਕਿ ਇਹ ਕਾਂਗਰਸ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਦੀ ਪ੍ਰਧਾਨਗੀ ਹੇਠ ਹੋਈ ਅਤੇ ਇਸ ਵਿੱਚ ਭਾਰਤ ਸਰਕਾਰ ਦੇ ਆਯੂਸ਼ ਮੰਤਰੀ,  ਸਕੱਤਰ ਆਯੂਸ਼ ਮੰਤਰਾਲਾ ਭਾਰਤ ਸਰਕਾਰ ਰਾਜੇਸ਼ ਕੋਟੇਚਾ ਅਤੇ ਵੱਖ-ਵੱਖ ਸੂਬਿਆਂ ਦੇ ਸਿਹਤ ਮੰਤਰੀਆਂ ਨੇ ਵਿਸ਼ੇਸ਼ ਤੌਰ ‘ਤੇ ਭਾਗ ਲਿਆ।

ਇਸ ਵਿਸ਼ਵ ਪੱਧਰੀ ਆਯੂਰਵੈਦਿਕ ਕਾਂਗਰਸ ਵਿੱਚ ਆਪਣੇ ਸੰਬੋਧਨ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਅਜੋਕੇ ਵਿਸ਼ਵ ਵਿੱਚ ਸਿਹਤ ਪ੍ਰਤਿ ਜਾਗਰੂਕਤਾ ਵਧ ਰਹੀ ਹੈ ਅਤੇ ਲੋਕ ਆਪਣੇ ਆਪ ਨੂੰ ਸਵਸਥ ਰੱਖਣ ਲਈ ਯਤਨਸ਼ੀਲ ਹਨ। ਨਿਰੋਈ ਸਿਹਤ ਨੂੰ ਬਰਕਰਾਰ ਰੱਖਣ ਵਿੱਚ ਆਯੂਰਵੇਦ ਇੱਕ ਬਹੁਤ ਹੀ ਮਹੱਤਵਪੂਰਣ ਵਿਧੀ ਹੈ। ਅੱਜ ਪੂਰੀ ਦੁਨੀਆ ਆਯੂਰਵੇਦ ਨੂੰ ਅਪਣਾਕੇ ਸਿਹਤਮੰਦ ਹੋ ਰਹੀ ਹੈ। ਆਯੂਰਵੈਦਿਕ ਦਵਾਈਆਂ ਸਾਨੂੰ ਕੁਦਰਤੀ ਜੜ੍ਹੀ ਬੂਟੀਆਂ ਤੋਂ ਪ੍ਰਾਪਤ ਹੁੰਦੀਆਂ ਅਤੇ ਇਨ੍ਹਾਂ ਦਾ ਸਰੀਰ ‘ਤੇ ਕੋਈ ਵੀ ਮਾੜਾ ਪ੍ਰਭਾਵ ਨਹੀਂ ਪੈਂਦਾ। ਇਹ ਪ੍ਰਣਾਲੀ ਹਾਲਾਂਕਿ ਆਪਣਾ ਪ੍ਰਭਾਵ ਹੌਲੀ ਦਿਖਾਉਂਦੀ ਹੈ ਪਰ ਇਹ ਬਿਮਾਰੀ ਨੂੰ ਜੜ੍ਹ ਤੋਂ ਖ਼ਤਮ ਕਰਦੀ ਹੈ ।

ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਦੀ ਇਸ ਪ੍ਰਾਚੀਨ ਵਿਧੀ ਤੇ ਭਰੋਸਾ ਕਰਨ ਅਤੇ ਇਸਨੂੰ ਆਪਣੇ ਜੀਵਨ ਵਿੱਚ ਅਪਨਾਉਣ ਤਾਂ ਜੋ ਅਸੀਂ ਭਾਰਤ ਨੂੰ ਰੋਗ ਮੁਕਤ ਬਣਾਉਣ ਦੇ ਟੀਚੇ ਨੂੰ ਹਾਸਲ ਕਰ ਸਕੀਏ। ਉਹਨਾਂ ਦੱਸਿਆ ਕਿ ਪਹਿਲਾਂ ਦੇ ਰਿਸ਼ੀ, ਮੁਨੀ, ਸੰਤ, ਮਹਾਤਮਾ ਜੰਗਲਾਂ ਵਿੱਚ ਰਹਿ ਕੇ ਆਯੂਰਵੈਦਿਕ ਜੜ੍ਹੀ ਬੂਟੀਆਂ ਦਾ ਹੀ ਸੇਵਨ ਕਰਦੇ ਸਨ ਅਤੇ ਉਹਨਾਂ ਦੀ ਉਮਰ 100 ਸਾਲਾਂ ਤੋਂ ਵੀ ਵੱਧ ਹੁੰਦੀ ਸੀ।

ਆਯੂਰਵੇਦ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਓਹਨਾਂ ਕਿਹਾ ਕਿ ਜਿੱਥੇ ਐਲੋਪੈਥੀ ਕੇਵਲ ਬਿਮਾਰੀ ਦੇ ਲੱਛਣਾਂ ਅਨੁਸਾਰ ਇਲਾਜ ਦੀ ਵਿਧੀ ਹੈ ਉੱਥੇ ਹੀ ਆਯੂਰਵੇਦ ਸਿਹਤ ਨੂੰ ਦਰੁਸਤ ਕਰਨ ਦੀ ਇੱਕ ਸੰਪੂਰਣ ਤਕਨੀਕ ਹੈ। ਆਯੂਰਵੇਦ ਨਾਲ ਨਾ ਕੇਵਲ ਰੋਗ ਨੂੰ ਖ਼ਤਮ ਕੀਤਾ ਜਾ ਸਕਦਾ ਹੈ ਸਗੋਂ ਰੋਗੀ ਹੋਣ ਤੋਂ ਵੀ ਬਚਿਆ ਜਾ ਸਕਦਾ ਹੈ। ਆਪਣੇ ਆਪ ਨੂੰ ਨਿਰੋਗੀ ਰੱਖਣ ਵਿੱਚ ਆਯੂਰਵੇਦ ਜਿਹੀ ਕੋਈ ਹੋਰ ਵਿਧੀ ਨਹੀਂ ਹੈ।  

ਇਸ ਮੌਕੇ ਸਿਹਤ ਮੰਤਰੀ ਵੱਲੋਂ ਪੰਜਾਬ ਵਿੱਚ ਸਥਾਪਿਤ ਗੁਰੂ ਰਵੀਦਾਸ ਆਯੂਰਵੈਦਿਕ ਯੂਨੀਵਰਸਿਟੀ, ਹੁਸ਼ਿਆਰਪੁਰ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਯੂਨੀਵਰਸਿਟੀ ਵੱਲੋਂ ਆਯੂਰਵੇਦ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਵੀ ਕੀਤੀ।ਇਸ ਕਾਂਗਰਸ ਵਿੱਚ ਪੰਜਾਬ ਤੋਂ ਵਿਸ਼ੇਸ਼ ਤੌਰ ‘ਤੇ ਚੇਅਰਮੈਨ ਆਯੂਰਵੈਦ ਰਾਕੇਸ਼ ਸ਼ਰਮਾ, ਰਜਿਸਟਰਾਰ ਸੰਜੀਵ ਗੋਇਲ, ਆਯੂਰਵੈਦਿਕ ਮਾਹਿਰ ਅਨਿਲ ਭਾਰਦਵਾਜ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Pramod Sawant

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD