Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਬਕਾਰੀ ਵਿਭਾਗ ਅਤੇ ਆਬਕਾਰੀ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਵਿਰੁੱਧ ਸਾਂਝੀ ਮੁਹਿੰਮ ਨੂੰ ਕੀਤਾ ਜਾਵੇਗਾ ਹੋਰ ਤੇਜ਼

ਆਮ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਧੰਦੇ ਵਿਰੁੱਧ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ

 Punjab Admin, Gurjot Singh Kaler, Varun Roojam ,Excise Department

Web Admin

Web Admin

5 Dariya News

ਚੰਡੀਗੜ੍ਹ , 08 Dec 2022

Last updated on: Dec 08, 2022, 00:00 IST

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਚੀਮਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਏ.ਆਈ.ਜੀ. ਆਬਕਾਰੀ ਅਤੇ ਕਰ ਗੁਰਜੋਤ ਸਿੰਘ ਕਲੇਰ ਵੱਲੋਂ ਨਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪ੍ਰੇਸ਼ਨਾਂ ਨੂੰ ਹੋਰ ਤੇਜ ਕਰਨ ਅਤੇ ਇਸ ਬੁਰਾਈ ਵਿਰੁੱਧ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪੰਜਾਬ ਪੁਲਿਸ ਦੇ ਆਬਕਾਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ।

ਇਹ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਏ.ਆਈ.ਜੀ. ਗੁਰਜੋਤ ਸਿੰਘ ਕਲੇਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਚੱਲ ਰਹੇ ਆਬਕਾਰੀ ਮਾਮਲਿਆਂ ਦੀ ਗੰਭੀਰਤਾ ਪ੍ਰਤੀ ਆਬਕਾਰੀ ਪੁਲਿਸ ਫੋਰਸ ਨੂੰ ਹੋਰ ਜਾਗਰੂਕ ਕਰਨ, ਪੁਲਿਸ ਅਤੇ ਆਬਕਾਰੀ ਅਧਿਕਾਰੀਆਂ ਵਿਚਕਾਰ ਤਾਲਮੇਲ ਨੂੰ ਸੁਧਾਰਨ, ਚੱਲ ਰਹੀਆਂ ਜਾਂਚਾਂ ਨੂੰ ਹੋਰ ਤੇਜ਼ ਕਰਨ, ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਆਬਕਾਰੀ ਪੁਲਿਸ ਨੂੰ ਹਾਈਟੈਕ ਬਣਾਉਣਾ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਆਬਕਾਰੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਕਲੇਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਆਬਕਾਰੀ ਵਿਭਾਗ ਦੇ ਕਿਸੇ ਕਰਮਚਾਰੀ ਜਾਂ ਅਧਿਕਾਰੀ ਨੂੰ ਨਾਲ ਲਏ ਬਿਨਾਂ ਆਬਕਾਰੀ ਪੁਲਿਸ ਛਾਪੇਮਾਰੀ ਨਹੀਂ ਕਰੇਗੀ, ਜ਼ਿਲ੍ਹਾ ਪੁਲਿਸ ਦੀ ਤਰਜ਼ 'ਤੇ ਸਾਰੇ ਆਬਕਾਰੀ ਪੁਲਿਸ ਇੰਚਾਰਜ ਹੈੱਡ ਕਾਂਸਟੇਬਲ ਦੇ ਰੈਂਕ ਤੋਂ ਉੱਪਰ ਦਾ ਇੱਕ ਅਫ਼ਸਰ ਰੋਜ਼ਾਨਾ 24 ਘੰਟੇ ਡਿਊਟੀ ਲਈ ਤਾਇਨਾਤ ਕਰਨਗੇ ਅਤੇ ਉਸ ਦੀ ਐਂਟਰੀ ਡਾਇਰੀ ਵਿੱਚ ਦਰਜ ਕੀਤੀ ਜਾਵੇਗੀ ਅਤੇ ਚਾਰ ਤੋਂ ਪੰਜ ਪੁਲਿਸ ਕਰਮਚਾਰੀ ਐਮਰਜੈਂਸੀ ਡਿਊਟੀ ਲਈ ਦਫਤਰ ਵਿੱਚ ਮੌਜੂਦ ਰਹਿਣਗੇ। 

ਉਨ੍ਹਾਂ ਕਿਹਾ ਕਿ ਆਬਕਾਰੀ ਪੁਲਿਸ ਅਧਿਕਾਰੀਆਂ ਨੂੰ ਹਾਈ ਪ੍ਰੋਫਾਈਲ ਕੇਸਾਂ ਵਿੱਚ ਕਿਸੇ ਵੀ ਵੱਡੇ ਅੱਪਡੇਟ ਸਬੰਧੀ ਸੂਚਨਾ ਤੁਰੰਤ ਹੈੱਡਕੁਆਰਟਰ ਨਾਲ ਸਾਂਝੀ ਕਰਨ ਲਈ ਕਿਹਾ ਗਿਆ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ‘ਰੰਗਲਾ ਪੰਜਾਬ ਮਿਸ਼ਨ’ ਨੂੰ ਸਾਕਾਰ ਕਰਨ ਲਈ ਆਮ ਲੋਕਾਂ ਨੂੰ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਜਾਗਰੂਕ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਸ੍ਰੀ ਕਲੇਰ ਨੇ ਕਿਹਾ ਕਿ ਆਬਕਾਰੀ ਵਿਭਾਗ ਅਤੇ ਆਬਕਾਰੀ ਪੁਲੀਸ ਵੱਲੋਂ ਜਲਦੀ ਹੀ ਇਸ ਬੁਰਾਈ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ।

 

Tags: Punjab Admin , Gurjot Singh Kaler , Varun Roojam , Excise Department

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD