Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਕੈਮੀਕਲ ਅਤੇ ਹੋਰ ਉਦਯੋਗਾਂ ਵਿੱਚ ਸੁਰੱਖਿਆ ਬਾਰੇ ਦੋ ਦਿਨਾ ਸੈਮੀਨਾਰ ਕਰਵਾਇਆ

 Punjab Admin, Safety in Chemical And Others Industries, Manvesh Singh Sidhu, Tej Pratap Singh Phoolka

Web Admin

Web Admin

5 Dariya News

ਚੰਡੀਗੜ੍ਹ , 08 Dec 2022

Last updated on: Dec 08, 2022, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਹਰ ਕਿਸਮ ਦੀ  ਸੰਭਵ ਚਾਰਾਜੋਈ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਅੱਜ ਸੈਕਟਰ-31ਏ ਚੰਡੀਗੜ੍ਹ ਵਿਖੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ  ਕੈਮੀਕਲ ਅਤੇ ਹੋਰ ਉਦਯੋਗਾਂ ਦੀ ਸੁਰੱਖਿਆ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ । ਇਸ ਸੈਮੀਨਾਰ ਦਾ ਉਦਘਾਟਨ ਕਿਰਤ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਕੀਤਾ ਗਿਆ।

ਉਦਘਾਟਨੀ ਭਾਸ਼ਣ ਵਿੱਚ ਸ੍ਰੀ ਮਨਵੇਸ਼ ਸਿੰਘ ਸਿੱਧੂ ਨੇ ਅਜਿਹੇ ਸੈਮੀਨਾਰਾਂ ਦੀ ਅਹਿਮੀਅਤ ਲੋੜ ’ਤੇ ਜੋਰ ਦਿੰਦਿਆਂ ਕਿਹਾ ਕਿ ਵੱਡੀਆਂ ਦੁਰਘਟਨਾਵਾਂ ਦੀ ਅਤਿ-ਸੰਭਾਵਨਾ ਵਾਲੀਆਂ ਰਸਾਇਣਕ ਸਨਅੱਤਾਂ ਅਤੇ ਹੋਰ ਉਦਯੋਗਾਂ ਵਿੱਚ  ਕਿਸੇ ਵੀ ਅਣਸੁਖਾਵੀਂ ਸਥਿਤੀ ਜਾਂ ਘਟਨਾ ਨੂੰ ਟਾਲਣ ਲਈ ਆਪਣੀਆਂ ਸੰਕਟਕਾਲੀ ਯੋਜਨਾਵਾਂ ਵਿੱਚ ਸੋਧ ਕਰਨ ਦੀ ਲੋੜ ਹੈ।  ਉਨ੍ਹਾਂ ਨੇ ਭਾਈਵਾਲਾਂ ਨੂੰ, ਪੰਜਾਬ ਲੇਬਰ ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਵੀ ਸੱਦਾ ਦਿੱਤਾ।

ਉਨ੍ਹਾਂ ਨੇ ਭਾਈਵਾਲਾਂ ਨੂੰ  ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਕੈਮੀਕਲ ਇੰਜੀਨੀਅਰਿੰਗ ਪਿਛੋਕੜ ਵਾਲੇ ਅਤੇ ਰਾਜ ਦੀਆਂ ਪ੍ਰਮੁੱਖ ਤਕਨੀਕੀ ਸੰਸਥਾਵਾਂ ਦੇ ਘੱਟੋ ਘੱਟ ਐਸੋਸੀਏਟ ਪ੍ਰੋਫੈਸਰ ਪੱਧਰ ਦੇ ਵਿਅਕਤੀਆਂ, ਦੀ ਸ਼ਾਮੂਲੀਅਤ ਵਾਲਾ ਮਾਹਿਰ ਪੈਨਲ ਗਠਿਤ ਕਰਨ ਦਾ ਪ੍ਰਸਤਾਵ  ਹੈ।ਉਨ੍ਹਾਂ ਇਸ ਸੈਮੀਨਾਰ ਕਰਵਾਉਣ ਲਈ ਡਾਇਰੈਕਟੋਰੇਟ ਆਫ ਫੈਕਟਰੀਜ਼, ਪੰਜਾਬ ਅਤੇ ਪੰਜਾਬ ਇੰਡਸਟਰੀਅਲ ਸੇਫਟੀ ਕੌਂਸਲ ਦੇ ਅਧਿਕਾਰੀਆਂ ਵੱਲੋਂ ਕੀਤੇ ਯਤਨਾ ਦੀ ਵੀ  ਸ਼ਲਾਘਾ ਕੀਤੀ।

ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ, ਲੇਬਰ ਕਮਿਸ਼ਨਰ-ਕਮ-ਡਾਇਰੈਕਟਰ ਫੈਕਟਰੀਜ਼ ਪੰਜਾਬ ਨੇ ਮੁੱਖ ਮਹਿਮਾਨਾਂ ਅਤੇ ਭਾਈਵਾਲਾਂ ਦਾ ਸਵਾਗਤ ਕੀਤਾ। ਆਪਣੇ ਸੁਆਗਤੀ ਭਾਸ਼ਣ ਵਿੱਚ, ਉਨ੍ਹਾਂ ਨੇ ਸੁਰੱਖਿਆ ਨੂੰ ਇੱਕ ਜ਼ਰੂਰੀ ਆਦਤ ਬਣਾ ਲੈਣ  ’ਤੇ ਜ਼ੋਰ ਦਿੱਤਾ । ਉਨ੍ਹਾਂ ਕਿਹਾ ਹਰ ਰਸਾਇਣਕ ਫੈਕਟਰੀ ਨੂੰ ਫੈਕਟਰੀ ਦੇ ਸੰਚਾਲਨ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਅਣਸੁਖਾਵੀਂ ਘਟਨਾਂ ਜਾਂ ਸਥਿਤੀ ਨਾਲ ਨਜਿੱਠਣ ਲਈ ਇੱਕ ਆਨ-ਸਾਈਟ ਐਮਰਜੈਂਸੀ ਯੋਜਨਾ ਤਿਆਰ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਬ੍ਰਿਗੇਡੀਅਰ. (ਡਾ.) ਬੀ.ਕੇ.ਖੰਨਾ, ਸੀਨੀਅਰ ਸਪੈਸ਼ਲਿਸਟ, ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ, ਨਵੀਂ ਦਿੱਲੀ, ਪ੍ਰੋ: ਅੰਮ੍ਰਿਤਪਾਲ ਤੂਰ, ਚੇਅਰਪਰਸਨ, ਡਾ.ਐਸ.ਐਸ.ਭਟਨਾਗਰ ਯੂਨੀਵਰਸਿਟੀ, ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪੰਜਾਬ ਯੂਨੀਵਰਸਿਟੀ, ਸੈਕਟਰ 14, ਚੰਡੀਗੜ੍ਹ, ਸ੍ਰੀ ਜੀ.ਐਸ.ਸੈਣੀ, ਡਾਇਰੈਕਟਰ, ਨੈਸ਼ਨਲ ਸਿਵਲ ਡਿਫੈਂਸ ਕਾਲਜ, ਭਾਰਤ ਸਰਕਾਰ, ਗ੍ਰਹਿ ਮੰਤਰਾਲਾ, ਨਾਗਪੁਰ, ਸ਼੍ਰੀ ਵਿਨੈ ਪਾਠਕ, ਜੀ.ਐਮ.(ਟੈਕ), ਮੈਸ 3ਐਮ ਇੰਡੀਆ ਲਿਮਟਿਡ, ਗੁਰੂਗ੍ਰਾਮ, ਡਾ: ਦੇਵੇਂਦਰ ਕੁੰਵਰ, ਡਿਪਟੀ ਜੀ.ਐਮ. (ਆਈ.ਸੀ.), ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ, ਫਰੀਦਾਬਾਦ (ਹਰਿਆਣਾ), ਸ਼੍ਰੀ ਯਸ਼ ਪਾਲ, ਡਾਇਰੈਕਟਰ ਸਿਹਤ, ਸੁਰੱਖਿਆ ਅਤੇ ਵਾਤਾਵਰਣ ਸਲਾਹਕਾਰ ਮੋਹਾਲੀ, ਡਾ: ਪ੍ਰਿੰਸ ਕੁਮਾਰ ਪਾਲ, ਐਮ.ਡੀ ਕਾਰਡੀਓਲੋਜੀ, ਮੈਕਸ ਹਸਪਤਾਲ, ਐਸ.ਏ.ਐਸ. ਨਗਰ, ਸ਼੍ਰੀ ਅਨਿਲ ਕੁਮਾਰ ਸ਼ਰਮਾ, ਸੇਫਟੀ ਅਫਸਰ ਮੈਸ. ਐਨਐਫਐਲ, ਬਠਿੰਡਾ ਡਾ. ਪਰਵੀਨ ਮੋਡਗਿਲ, ਸੀ.ਐਮ.ਓ., ਮੈਸਰਜ਼. ਐਚ.ਐਮ.ਈ.ਐਲ., ਬਠਿੰਡਾ ਸ੍ਰੀ ਨਰਿੰਦਰ ਕੁਮਾਰ ਬੱਸੀ, ਡਿਪਟੀ. ਚੀਫ ਵਾਰਡਨ, ਸਿਵਲ ਡਿਫੈਂਸ, ਬਠਿੰਡਾ ਅਤੇ ਸ਼੍ਰੀ ਪੰਕਜ ਕੁਮਾਰ, ਚੀਫ ਐਗਜ਼ੀਕਿਊਟਿਵ ਅਫਸਰ, ਵਿਜ਼ੀਬਲ ਸੇਫਟੀ ਸਲਿਊਸ਼ਨ, ਨਵੀਂ ਦਿੱਲੀ, ਪ੍ਰੋਗਰਾਮ ਲਈ ਮੁੱਖ ਫੈਕਲਟੀ ਹਨ। ਪੰਜਾਬ ਫੈਕਟਰੀਜ਼ ਦੇ ਜੁਆਇੰਟ ਡਾਇਰੈਕਟਰ, ਇੰਜੀਨੀਅਰ ਨਰਿੰਦਰ ਸਿੰਘ ਵੱਲੋਂ ਇਸ ਪ੍ਰੋਗਰਾਮ ਦਾ ਸੰਚਾਲਨ  ਕੀਤਾ।

 

Tags: Punjab Admin , Safety in Chemical And Others Industries , Manvesh Singh Sidhu , Tej Pratap Singh Phoolka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD