Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਹਰਜੋਤ ਸਿੰਘ ਬੈਂਸ ਵਲੋਂ ਸਿੱਖਿਆ ਵਿਭਾਗ ਵਿੱਚ ਸਿੱਖਿਆ ਸੱਭਿਆਚਾਰ ਵਿਕਸਿਤ ਕਰਨ ਦੇ ਹੁਕਮ

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੂਰਨ ਜ਼ਿੰਮੇਵਾਰੀ ਨਾਲ ਕੰਮ ਕਰਨ ਦੀਆਂ ਹਦਾਇਤਾਂ : ਸਿੱਖਿਆ ਮੰਤਰੀ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਐੱਸ.ਏ.ਐੱਸ. ਨਗਰ , 08 Dec 2022

Last updated on: Dec 08, 2022, 00:00 IST

ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਸੱਭਿਆਚਾਰ ਵਿਕਸਤ ਕੀਤਾ ਜਾਵੇਗਾ ਤਾਂ ਜ਼ੋ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਅਨੁਸਾਰ ਸਿੱਖਿਆ ਦੇਣ ਨੂੰ ਯਕੀਨੀ ਬਣਾਇਆ ਜਾ ਸਕੇ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਿਸ਼ਨ ਸੌ ਫ਼ੀਸਦੀ ਗਿਵ ਯੂਅਰ ਬੈਸਟ ਸਬੰਧੀ ਸਮੂਹ ਸਿੱਖਿਆ ਅਧਿਕਾਰੀਆਂ ਦੀ ਪਲੇਠੀ ਓਰੀਐਂਟੇਸ਼ਨ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੀਤਾ।

ਉਨ੍ਹਾਂ ਕਿਹਾ ਕਿ ਮਿਸ਼ਨ 100 ਫੀਸਦੀ ਦੇ ਉਦੇਸ਼ ਅਤੇ ਇਸ ਨੂੰ ਸਕੂਲਾਂ ਵਿੱਚ ਪ੍ਰਭਾਵੀ ਢੰਗ ਨਾਲ ਚਲਾਏ ਜਾਣ ਲਈ ਹਰੇਕ ਸਿੱਖਿਆ ਅਧਿਕਾਰੀ ਅਤੇ ਅਧਿਆਪਕ ਮੈਨਟਰ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਵਧੀਆ ਤਿਆਰੀ ਕਰਕੇ ਹੀ ਵਿਦਿਆਰਥੀ  ਸਾਲਾਨਾ ਇਮਤਿਹਾਨਾਂ ਵਿੱਚ ਸਫ਼ਲ ਹੋਣ ਦੇ ਨਾਲ  ਚੰਗੇ ਅੰਕ ਹਾਸਲ ਕਰ ਸਕਣਗੇ।

 ਉਨ੍ਹਾਂ ਕਿਹਾ ਸਿੱਖਿਆ ਵਿਭਾਗ ਵਿੱਚ ਸਿੱਖਿਆ ਸੱਭਿਆਚਾਰ ਵਿਕਸਤ ਕੀਤਾ ਜਾਵੇਗਾ ਤਾਂ ਜ਼ੋ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਅਨੁਸਾਰ ਸਿੱਖਿਆ ਦੇਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਵਿੱਚ ਕੰਮ ਕਰਦੇ ਸਾਰੇ ਮਿਹਨਤੀ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਬਣਦਾ ਮਾਣ ਤਾਣ ਦੇਣਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਮਿਸ਼ਨ 100% ਲਈ ਮਾਈਕਰੋ  ਯੋਜਨਾਬੰਦੀ ਕੀਤੀ ਜਾ ਰਹੀ ਹੈ ਜਿਸ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਹਰੇਕ ਸਿੱਖਿਆ ਅਧਿਕਾਰੀ, ਸਕੂਲ ਮੂਖੀ, ਅਧਿਆਪਕ ਅਤੇ ਸਿੱਖਿਆ ਪ੍ਰਣਾਲੀ ਦਾ ਹਰ ਕਰਮਚਾਰੀ ਅਤੇ ਸਹਿਯੋਗੀ ਪ੍ਰਣ ਕਰੇ ਕਿ ਉਹ ਆਪਣਾ 100 ਫੀਸਦੀ ਯੋਗਦਾਨ ਪਾਏਗਾ।

ਇਸ ਮੌਕੇ ਉਹਨਾਂ ਸਮੂਹ ਸਿੱਖਿਆ ਅਧਿਕਾਰੀਆਂ ਨੂੰ ਵੀ ਮਿਸ਼ਨ 100% ਸੰਬੰਧੀ ਸਵੈ ਇੱਛਾ ਨਾਲ ਸਹੁੰ ਚੁਕਾਈ।ਸ੍ਰੀ ਬੈਂਸ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਸਿੱਖਿਆ ਲਈ ਮੁਖੀ ਦੇ ਤੌਰ ‘ਤੇ ਕੰਮ ਕਰ ਰਹੇ ਹਨ ਇਸ ਲਈ ਉਹ ਹੀ ਆਪਣੇ ਜ਼ਿਲ੍ਹੇ ਦੇ ਸਮੁੱਚੇ ਨਤੀਜਿਆਂ ਦੇ ਲਈ ਜ਼ਿੰਮੇਵਾਰ ਹੋਣਗੇ।

ਇਸ ਮੌਕੇ ਯੋਗਰਾਜ ਸਿੰਘ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ,ਤੇਜਦੀਪ ਸਿੰਘ ਸੈਣੀ ਡੀਪੀਆਈ ਸੈਕੰਡਰੀ ਸਿੱਖਿਆ, ਡਾ. ਮਨਿੰਦਰ ਸਿੰਘ ਸਰਕਾਰੀਆ ਡਾਇਰੈਕਟਰ ਐਸਸੀਈਆਰਟੀ ਪੰਜਾਬ, ਕਿਰਨਜੀਤ ਸਿੰਘ ਟਿਵਾਣਾ ਸਕੱਤਰ ਪੰਜਾਬ ਸਕੂਲ ਸਿੱਖਿਆ ਬੋਰਡ ਸਹਾਇਕ ਡਾਇਰੈਕਟਰ ਟਰੇਨਿੰਗਾਂ,ਬਲਵਿੰਦਰ ਸਿੰਘ ਸੈਣੀ ਸਹਾਇਕ ਪ੍ਰੋਜੈਕਟ ਡਾਇਰੈਕਟਰ, ਡਾ. ਸ਼ੰਕਰ ਚੌਧਰੀ ਸਹਾਇਕ ਡਾਇਰੈਕਟਰ ਟਰੇਨਿੰਗਾਂ ਨੇ ਵੀ ਸੰਬੋਧਨ ਕੀਤਾ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD