Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਡਿਪਟੀ ਕਮਿਸ਼ਨਰ ਮਾਲਬਰੋਸ ਸ਼ਰਾਬ ਫੈਕਟਰੀ ਜ਼ੀਰਾ ਅੱਗੇ ਬੈਠੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਪਹੁੰਚੇ

ਧਰਨਾਕਾਰੀਆਂ ਨੂੰ ਧਰਨਾ ਖਤਮ ਕਰਨ ਦੀ ਕੀਤੀ ਅਪੀਲ,ਫੈਕਟਰੀ ਅੰਦਰ ਆਉਣ ਜਾਣ ਵਾਲੀ ਕਿਸੇ ਵੀ ਤਰ੍ਹਾਂ ਦੀ ਆਵਾਜਾਈ ਨੂੰ ਨਾ ਰੋਕਿਆ ਜਾਵੇ -ਡਿਪਟੀ ਕਮਿਸ਼ਨਰ

DC Ferozepur, Deputy Commissioner Ferozepur, Ferozepur, Amrit Singh

Web Admin

Web Admin

5 Dariya News

ਜ਼ੀਰਾ/ਫਿਰੋਜ਼ਪੁਰ , 09 Dec 2022

Last updated on: Dec 09, 2022, 00:00 IST

ਜ਼ੀਰਾ ਵਿਖੇ ਸਥਿਤ ਮਾਲਬਰੋਸ ਸ਼ਰਾਬ ਦੀ ਫੈਕਟਰੀ ਵਿਖੇ  ਡਿਪਟੀ ਕਮਿਸ਼ਨਰ ਅੰਮ੍ਰਿਤ ਸਿੰਘ ਫੈਕਟਰੀ ਅੱਗੇ ਲੱਗੇ ਧਰਨਾ ਦੇ ਰਹੇ ਧਰਨਾਕਾਰੀਆਂ ਨਾਲ ਗੱਲਬਾਤ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਧਰਨਾਕਾਰੀਆਂ ਨੂੰ ਫੈਕਟਰੀ ਅੱਗੇ ਲਗਾਏ ਗਏ ਧਰਨੇ ਨੂੰ ਖਤਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡੀ.ਆਈ.ਜੀ. ਸ. ਰਣਜੀਤ ਸਿੰਘ ਵੀ ਹਾਜ਼ਰ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ  ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਹਾਈ ਕੋਰਟ ਦੇ ਆਰਡਰਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।  

ਉਨ੍ਹਾਂ ਧਰਨਾਕਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਆਪਣਾ ਧਰਨਾ ਫ਼ੈਕਟਰੀ ਦੇ 300 ਮੀਟਰ ਦਾਇਰੇ ਤੋ  ਬਾਹਰ ਲਗਾਉਣ । ਉਨ੍ਹਾਂ ਧਰਨਾਕਾਰੀਆਂ ਨੂੰ ਇਹ ਵੀ ਦੱਸਿਆ ਕਿ ਜੇਕਰ ਉਨ੍ਹਾਂ ਨੂੰ ਕੋਰਟ ਦਾ ਫੈਸਲਾ ਮਨਜ਼ੂਰ ਨਹੀਂ ਹੈ ਤਾਂ ਉਹ ਕੋਰਟ ਵਿੱਚ ਕਾਨੂੰਨੀ ਤੌਰ ਤੇ ਅਪੀਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਫੈਕਟਰੀ ਅੰਦਰ ਆਉਣ ਜਾਣ ਵਾਲੇ ਮੁਲਾਜ਼ਮਾਂ ਜਾਂ ਹੋਰ ਆਵਾਜਾਈ ਨਾ ਰੋਕਣ।  

ਇਸ ਦੌਰਾਨ ਉਨ੍ਹਾਂ ਧਰਨਾਕਾਰੀਆਂ ਦੇ ਵੱਖ-ਵੱਖ ਆਗੂਆਂ ਨਾਲ ਗੱਲਬਾਤ ਕੀਤੀ ਪਰ ਧਰਨਾਕਾਰੀਆਂ ਵੱਲੋਂ ਧਰਨਾ ਖਤਮ ਕਰਨ ਸਬੰਧੀ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਭਰਿਆ ਗਿਆ। ਇਸ ਮੌਕੇ ਐਸ.ਡੀ.ਐਮ. ਜ਼ੀਰਾ ਸ. ਗਗਨਦੀਪ ਸਿੰਘ, ਐਸ.ਪੀ. ਸ. ਗੁਰਮੀਤ ਸਿੰਘ ਚੀਮਾ, ਡੀ.ਐਸ.ਪੀ. ਜ਼ੀਰਾ ਸ੍ਰੀ ਪਲਵਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਵਿਨੋਦ ਕੁਮਾਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੀਫ ਇੰਜੀਨੀਅਰ ਸ੍ਰੀ ਪ੍ਰਦੀਪ ਗੁਪਤਾ, ਵਾਤਾਵਰਨ ਇੰਜੀਨੀਅਰ ਸ੍ਰੀ ਗੁਨੀਤ ਸੇਫੀ, ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Amrit Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD