Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਸਮੂਹ ਪਟਵਾਰੀ ਕਾਨੂੰਗੋ ਦਫਤਰੀ ਕੰਮ ਵਾਲੇ ਦਿਨ ਸਵੇਰੇ 9 ਤੋਂ 11 ਵਜੇ ਤੱਕ ਦਫਤਰਾਂ ਵਿੱਚ ਰਹਿਣਗੇ ਹਾਜ਼ਰ : ਅਮਿਤ ਤਲਵਾੜ

DC Mohali, Amit Talwar, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 09 Dec 2022

Last updated on: Dec 09, 2022, 00:00 IST

ਜ਼ਿਲੇ ਦੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਦਿਆਂ ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ।

ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਗਿਆ ਕਿ ਪਟਵਾਰੀਆਂ ਤੇ ਕਾਨੂੰਗੋਆਂ ਵੱਲੋਂ ਆਪਣੀ ਸੀਟ ਤੇ ਬੈਠਣ ਦਾ ਕੋਈ ਸਮਾਂ ਨਿਸ਼ਚਿਤ ਨਾ ਹੋਣ ਕਾਰਨ ਪਬਲਿਕ ਨੂੰ ਆਪਣੇ ਕੰਮ ਸਬੰਧੀ ਮਿਲਣ ਵਿੱਚ ਦਿੱਕਤ ਪੇਸ਼ ਆਉਂਦੀ ਹੈ। ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਮੀਟਿੰਗ ਦੌਰਾਨ ਲੋਕ ਹਿੱਤ ਤੇ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਐਸ.ਏ.ਐਸ.ਨਗਰ ਦੇ ਸਮੂਹ ਪਟਵਾਰੀ ਕਾਨੂੰਗੋਆਂ ਨੂੰ ਹਦਾਇਤ ਕੀਤੀ ਹੈ ਕਿ ਦਫਤਰੀ ਕੰਮ ਵਾਲੇ ਦਿਨ ਸਾਰੇ ਪਟਵਾਰੀ/ਕਾਨੂੰਗੋ ਸਵੇਰੇ 9 ਵਜੇ ਤੋਂ 11 ਵਜੇ ਤੱਕ ਆਪਣੇ-ਆਪਣੇ ਦਫਤਰ ਵਿੱਚ ਹਾਜ਼ਰ ਰਹਿਣਗੇ ਅਤੇ ਪਬਲਿਕ ਡੀਲਿੰਗ ਸਬੰਧੀ ਕੰਮ ਕਰਨਗੇ। 

ਉਨ੍ਹਾਂ ਕਿਹਾ ਕਿ ਜੇਕਰ ਕੋਈ ਪਟਵਾਰੀ ਸਵੇਰੇ 11 ਵਜੇ ਤੋਂ ਬਾਅਦ ਫੀਲਡ ਵਿੱਚ ਜਾਂਦਾ ਹੈ ਤਾਂ ਉਹ ਮੂਵਮੈਂਟ ਰਜਿਸਟਰ ਵਿੱਚ ਦਰਜ ਕਰਕੇ ਜਾਵੇਗਾ ਕਿ ਉਹ ਕਿਸ ਮੰਤਵ ਲਈ ਕਿੱਥੇ ਜਾ ਰਿਹਾ ਹੈ ਅਤੇ ਨਾਲ ਹੀ ਟੈਲੀਫੋਨ ਨੰਬਰ, ਜਿਸ ਤੇ ਉਹ ਉਪਲਬੱਧ ਹੋਵੇਗਾ,ਰਜਿਸਟਰ ਵਿੱਚ ਦਰਜ ਕਰਕੇ ਜਾਵੇਗਾ। ਇਸ ਤੋਂ ਇਲਾਵਾ ਇਹ ਵੀ ਹਦਾਇਤ ਕੀਤੀ ਗਈ ਕਿ ਸਮੂਹ ਪਟਵਾਰੀ ਹਫਤੇ ਵਿੱਚ ਇੱਕ ਦਿਨ ਆਪਣੇ-ਆਪਣੇ ਪਟਵਾਰ ਸਰਕਲਾਂ ਦਾ ਦੌਰਾ ਕਰਨਗੇ। 

ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਆਪਣੇ ਦਫਤਰ ਦੇ ਬਾਹਰ ਆਪਣਾ ਨਾਮ ਅਤੇ ਮੋਬਾਇਲ ਨੰਬਰ ਲਿੱਖ ਕੇ ਚਿਪਕਾਇਆ ਜਾਵੇ ਤਾਂ ਜੋ ਆਮ ਜਨਤਾ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਮਾਲ ਵਿਭਾਗ ਦੇ ਕੰਮਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ ਅਤੇ ਸਾਰੇ ਕੰਮ ਮਿੱਥੇ ਸਮੇਂ ਵਿਚ ਹੋਣੇ ਚਾਹੀਦੇ ਹਨ। ਇਹ ਨਿਰਦੇਸ਼ ਵੀ ਦਿੱਤੇ ਗਏ ਕਿ ਨਿਸ਼ਾਨਦੇਹੀਆਂ, ਤਕਸੀਮ ਖ਼ਾਨਗੀ, ਫ਼ੌਜਦਾਰੀ ਕੇਸਾਂ, ਝਗੜੇ ਰਹਿਤ ਇੰਤਕਾਲਾਂ, ਝਗੜੇ ਵਾਲੇ ਇੰਤਕਾਲਾਂ, ਖ਼ਾਨਗੀ ਤਬਾਦਲੇ ਆਦਿ ਕੇਸਾਂ ਦਾ ਨਿਪਟਾਰਾ ਛੇਤੀ ਤੋਂ ਛੇਤੀ ਕੀਤਾ ਜਾਵੇ ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਟਵਾਰੀਆਂ ਦੇ ਰਿਕਾਰਡ ਦੀ ਵੀ ਸਮੇਂ-ਸਮੇਂ 'ਤੇ ਚੈਕਿੰਗ ਕਰਨ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਗਹਿਲੀ ਨਾ ਹੋਵੇ । ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਆਨਲਾਈਨ ਸੁਵਿਧਾਵਾਂ ਪ੍ਰਾਪਤ ਕਰਵਾਈਆਂ ਜਾਣ ਤਾਂ ਜੋ ਲੋਕਾਂ ਦੇ ਕੰਮ ਜਲਦੀ ਅਤੇ ਆਸਾਨੀ ਨਾਲ ਹੋ ਸਕਣ।  ਇਸ ਤੋਂ ਇਲਾਵਾ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ, ਐਸ.ਡੀ.ਐਮ.ਖਰੜ੍ਹ ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਸ੍ਰੀ ਹਿਮਾਂਸੂ ਗੁਪਤਾ, ਜ਼ਿਲੇ ਦੇ ਮਾਲ ਅਫ਼ਸਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ ।

 

Tags: DC Mohali , Amit Talwar , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD