Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮੁੱਖ ਮੰਤਰੀ ਵੱਲੋਂ ਪਿਊਸ਼ ਗੋਇਲ ਨਾਲ ਮੁਲਾਕਾਤ, ਆਰ.ਡੀ.ਐਫ. ਤੇ ਐਮ.ਡੀ.ਐਫ. ਦਾ 3095 ਕਰੋੜ ਰੁਪਏ ਦਾ ਬਕਾਇਆ ਤੁਰੰਤ ਜਾਰੀ ਕਰਨ ਲਈ ਕਿਹਾ

ਬਕਾਇਆ ਜਾਰੀ ਨਾ ਹੋਣ ਕਾਰਨ ਸੂਬੇ ਖ਼ਾਸ ਤੌਰ ਉਤੇ ਪੇਂਡੂ ਖੇਤਰਾਂ ਦੇ ਵਿਕਾਸ ਉਤੇ ਮਾੜਾ ਅਸਰ ਪੈਣ ਦੀ ਕਹੀ ਗੱਲ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਨਵੀਂ ਦਿੱਲੀ , 09 Dec 2022

Last updated on: Dec 09, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮੰਡੀ ਵਿਕਾਸ ਫੰਡ (ਐਮ.ਡੀ.ਐਫ.) ਦੇ ਬਕਾਇਆ ਪਏ 3095 ਕਰੋੜ ਰੁਪਏ ਫੌਰੀ ਜਾਰੀ ਕਰਵਾਉਣ ਲਈ ਕੇਂਦਰੀ ਵਣਜ ਤੇ ਸਨਅਤ, ਖਪਤਕਾਰ ਮਾਮਲੇ, ਖੁਰਾਕ ਤੇ ਜਨਤਕ ਵੰਡ ਤੇ ਟੈਕਸਟਾਈਲ ਮੰਤਰੀ ਪਿਊਸ਼ ਗੋਇਲ ਤੋਂ ਦਖ਼ਲ ਦੀ ਮੰਗ ਕੀਤੀ।

ਕੇਂਦਰੀ ਮੰਤਰੀ ਨੂੰ ਇੱਥੇ ਉਨ੍ਹਾਂ ਦੇ ਦਫ਼ਤਰ ਵਿੱਚ ਮਿਲੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਹਾਲੇ ਤੱਕ ਸਾਉਣੀ ਖ਼ਰੀਦ ਸੀਜ਼ਨ-2021-22, ਹਾੜ੍ਹੀ ਖ਼ਰੀਦ ਸੀਜ਼ਨ 2022-23, ਸਾਉਣੀ ਖ਼ਰੀਦ ਸੀਜ਼ਨ 2022-23 ਦੇ ਆਰ.ਡੀ.ਐਫ. ਦੇ 2880 ਕਰੋੜ ਰੁਪਏ ਅਤੇ ਐਮ.ਡੀ.ਐਫ. ਦੇ 215 ਕਰੋੜ ਰੁਪਏ ਜਾਰੀ ਨਹੀਂ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਫੰਡ ਸੂਬੇ ਖ਼ਾਸ ਤੌਰ ਉਤੇ ਪੇਂਡੂ ਖੇਤਰਾਂ ਦੇ ਸਮੁੱਚੇ ਵਿਕਾਸ ਲਈ ਵਰਤੇ ਜਾਂਦੇ ਹਨ। 

ਭਗਵੰਤ ਮਾਨ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਇਹ ਫੰਡ ਜਾਰੀ ਨਾ ਹੋਣ ਕਾਰਨ ਸੂਬੇ ਵਿਸ਼ੇਸ਼ ਤੌਰ ਉਤੇ ਪੇਂਡੂ ਇਲਾਕਿਆਂ ਦੇ ਵਿਕਾਸ ਉਤੇ ਮਾੜਾ ਅਸਰ ਪੈ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੇਂਡੂ ਵਿਕਾਸ ਐਕਟ 1987 ਦੀ ਧਾਰਾ 7 ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦੇ ਤਿੰਨ ਫੀਸਦੀ ਦੀ ਦਰ ਨਾਲ ਆਰ.ਡੀ.ਐਫ. ਦਾ ਭੁਗਤਾਨ ਸੂਬਾ ਸਰਕਾਰ ਦੇ ਪੰਜਾਬ ਪੇਂਡੂ ਵਿਕਾਸ ਬੋਰਡ ਨੂੰ ਹੋਣਾ ਹੁੰਦਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੋਟੀਫਾਈ ਕੀਤੀ ਦਰ (ਘੱਟੋ-ਘੱਟ ਸਮਰਥਨ ਮੁੱਲ ਦਾ ਤਿੰਨ ਫੀਸਦੀ) ਮੁਤਾਬਕ 1987 ਤੋਂ ਹਾੜ੍ਹੀ ਖ਼ਰੀਦ ਸੀਜ਼ਨ 2020-21 ਤੱਕ ਆਰ.ਡੀ.ਐਫ. ਦੀ ਬਾਕਾਇਦਾ ਅਦਾਇਗੀ ਹੁੰਦੀ ਸੀ। ਭਗਵੰਤ ਮਾਨ ਨੇ ਕਿਹਾ ਕਿ ਇਸ ਫੰਡ ਦਾ ਮੰਤਵ ਮੁੱਢਲੇ ਤੌਰ ਉਤੇ ਖੇਤੀਬਾੜੀ ਤੇ ਪੇਂਡੂ ਬੁਨਿਆਦੀ ਢਾਂਚੇ ਦਾ ਵਿਕਾਸ ਕਰਨਾ ਹੁੰਦਾ ਹੈ, ਜਿਸ ਨਾਲ ਪੇਂਡੂ ਖੇਤਰਾਂ ਵਿੱਚ ਸੜਕੀ ਨੈੱਟਵਰਕ, ਮੰਡੀਆਂ ਦਾ ਬੁਨਿਆਦੀ ਢਾਂਚਾ, ਸਟੋਰੇਜ਼ ਸਹੂਲਤਾਂ ਦਾ ਵਿਸਤਾਰ, ਭੌਂ ਰਿਕਾਰਡ ਦਾ ਕੰਪਿਊਟਰੀਕਰਨ, ਮੰਡੀਆਂ ਤੇ ਹੋਰ ਥਾਵਾਂ ਦਾ ਮਸ਼ੀਨੀਕਰਨ ਕੀਤਾ ਜਾਂਦਾ ਹੈ।

ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਫੰਡਾਂ ਦੇ ਮੰਤਵ ਦੀ ਜਾਂਚ ਦਾ ਤਰਕ ਦੇ ਕੇ ਸਾਉਣੀ ਖ਼ਰੀਦ ਸੀਜ਼ਨ 2020-21 ਤੋਂ ਆਰਜ਼ੀ ਲਾਗਤ ਸ਼ੀਟ ਵਿੱਚ ਆਰ.ਡੀ.ਐਫ. ਨੂੰ ਘੱਟੋ-ਘੱਟ ਸਮਰਥਨ ਮੁੱਲ ਦੇ ਇਕ ਫੀਸਦੀ ਤੱਕ ਸੀਮਤ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਖ਼ਰਚੇ ਬਾਰੇ ਸਾਰੇ ਸਪੱਸ਼ਟੀਕਰਨ, ਲੋੜੀਂਦੇ ਦਸਤਾਵੇਜ਼ ਤੇ ਵੇਰਵੇ ਦੇਣ ਮਗਰੋਂ ਸਾਉਣੀ ਖ਼ਰੀਦ ਸੀਜ਼ਨ 2020-21 ਅਤੇ ਹਾੜ੍ਹੀ ਖ਼ਰੀਦ ਸੀਜ਼ਨ 2021-22 ਲਈ ਪੇਂਡੂ ਵਿਕਾਸ ਫੰਡ ਦੀ ਇਸ ਸ਼ਰਤ ਉਤੇ ਪ੍ਰਵਾਨਗੀ ਦਿੱਤੀ ਗਈ ਕਿ ਸਾਉਣੀ ਖ਼ਰੀਦ ਸੀਜ਼ਨ 2021-22 ਦੀ ਸ਼ੁਰੂਆਤ ਤੋਂ ਪਹਿਲਾਂ-ਪਹਿਲਾਂ ਪੰਜਾਬ ਨੂੰ ਆਰ.ਡੀ.ਐਫ. ਐਕਟ ਵਿੱਚ ਸੋਧ ਕਰਨੀ ਪਵੇਗੀ। 

ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ ਉਤੇ ਸੂਬੇ ਨੇ ਪੰਜਾਬ ਪੇਂਡੂ ਵਿਕਾਸ ਐਕਟ, 1987 ਵਿੱਚ ਸੋਧ ਕਰ ਦਿੱਤੀ ਸੀ।ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਪੇਂਡੂ ਵਿਕਾਸ ਐਕਟ, 1987 ਵਿੱਚ ਸਬੰਧਤ ਸੋਧ ਕਰਨ ਮਗਰੋਂ ਹੁਣ ਤੱਕ ਵੀ ਸਾਉਣੀ ਖ਼ਰੀਦ ਸੀਜ਼ਨ 2021-22, ਹਾੜ੍ਹੀ ਖ਼ਰੀਦ ਸੀਜ਼ਨ 2022-23 ਅਤੇ ਸਾਉਣੀ ਖ਼ਰੀਦ ਸੀਜ਼ਨ 2022-23 ਦੀਆਂ ਆਰਜ਼ੀ ਖ਼ਰਚਾਂ ਸ਼ੀਟਾਂ ਵਿੱਚ ਆਰ.ਡੀ.ਐਫ. ਦੇ 2880 ਕਰੋੜ ਰੁਪਏ ਮਨਜ਼ੂਰ ਨਹੀਂ ਕੀਤੇ ਗਏ। 

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਾਉਣੀ ਖ਼ਰੀਦ ਸੀਜ਼ਨ 2021-22 ਤੱਕ ਭਾਰਤ ਸਰਕਾਰ ਵੱਲੋਂ ਤਿੰਨ ਫੀਸਦੀ ਦੇ ਹਿਸਾਬ ਨਾਲ ਸੂਬੇ ਨੂੰ ਐਮ.ਡੀ.ਐਫ. ਦਾ ਭੁਗਤਾਨ ਕੀਤਾ ਜਾਂਦਾ ਸੀ। ਭਗਵੰਤ ਮਾਨ ਨੇ ਕਿਹਾ ਕਿ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਭਾਰਤ ਸਰਕਾਰ ਨੇ ਇਕ ਫੀਸਦੀ ਦੀ ਦਰ ਨਾਲ ਐਮ.ਡੀ.ਐਫ. ਜਿਹੜਾ 215 ਕਰੋੜ ਰੁਪਏ ਬਣਦਾ ਹੈ, ਨੂੰ ਰੋਕਿਆ ਹੋਇਆ ਹੈ। ਮੁੱਖ ਮੰਤਰੀ ਨੇ ਪਿਊਸ਼ ਗੋਇਲ ਨੂੰ ਅਪੀਲ ਕੀਤੀ ਕਿ ਆਰ.ਡੀ.ਐਫ. ਤੇ ਐਮ.ਡੀ.ਐਫ. ਦੋਵਾਂ ਦੇ ਬਕਾਇਆ ਫੰਡ ਤੁਰਤ ਜਾਰੀ ਕਰਵਾਏ ਜਾਣ ਤਾਂ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦਿੱਤਾ ਜਾ ਸਕੇ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD