Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਮੁੱਖ ਮੰਤਰੀ ਨੇ ਅਮਿਤ ਸਾਹ ਨਾਲ ਕੀਤੀ ਮੁਲਾਕਾਤ, ਬੇਅਦਬੀ ਦੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖਤ ਸਜਾ ਦਿਵਾਉਣ ਲਈ ਭਾਰਤ ਸਰਕਾਰ ਤੋਂ ਦਖ਼ਲ ਦੀ ਕੀਤੀ ਮੰਗ

ਕੇਂਦਰੀ ਗ੍ਰਹਿ ਮੰਤਰੀ ਨੂੰ ਕਿਸਾਨਾਂ ਦੇ ਵਡੇਰੇ ਹਿੱਤ ਵਿੱਚ ਕੰਡਿਆਲੀ ਤਾਰ ਨੂੰ ਅੰਤਰਰਾਸਟਰੀ ਸੀਮਾ ਵੱਲ ਤਬਦੀਲ ਕਰਨ ਦੀਆਂ ਸੰਭਾਵਨਾ ਤਲਾਸਣ ਲਈ ਕਿਹਾ

Amit Shah, Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 09 Dec 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ ਨਾਲ ਮੁਲਾਕਾਤ ਕੀਤੀ ਅਤੇ ਬੇਅਦਬੀ ਦੇ ਘਿਨਾਉਣੇ ਅਪਰਾਧ ਦੇ ਦੋਸੀਆਂ ਨੂੰ ਸਖਤ ਸਜਾਵਾਂ ਦੇਣ ਵਾਲੇ ਰਾਜ ਦੇ ਦੋ ਮਹੱਤਵਪੂਰਨ ਬਕਾਇਆ ਬਿੱਲਾਂ ਲਈ ਰਾਸਟਰਪਤੀ ਦੀ ਮਨਜ਼ੂਰੀ ਲੈਣ ਵਾਸਤੇ ਭਾਰਤ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ।

ਇੱਥੇ ਅਮਿਤ ਸਾਹ ਨਾਲ ਉਨ੍ਹਾਂ ਦੇ ਦਫਤਰ ਵਿੱਚ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸੂਬੇ ਵਿੱਚ ਇਕ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਦਰਭ ਵਿੱਚ ਇਹ ਮਹਿਸੂਸ ਕੀਤਾ ਗਿਆ ਹੈ ਕਿ ਭਾਰਤੀ ਦੰਡ ਵਿਧਾਨ ਦੀਆਂ ਧਾਰਾਵਾਂ 295 ਅਤੇ 295-ਏ ਦੀਆਂ ਮੌਜੂਦਾ ਵਿਵਸਥਾਵਾਂ ਅਨੁਸਾਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਲਈ ਸਜਾ ਦੀ ਮਿਆਦ ਨਾਕਾਫ਼ੀ ਹੈ। 

ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਪੰਜਾਬ ਵਿਧਾਨ ਸਭਾ ਨੇ ‘ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ, 2018’ ਅਤੇ ‘ਕੋਡ ਆਫ ਕਿ੍ਰਮੀਨਲ ਪ੍ਰੋਸੀਜਰ (ਪੰਜਾਬ ਸੋਧ) ਬਿੱਲ 2018’ ਪਾਸ ਕਰ ਦਿੱਤਾ ਹੈ, ਜਿਸ ਵਿੱਚ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ, ਸ੍ਰੀਮਦ ਭਾਗਵਤ ਗੀਤਾ, ਪਵਿੱਤਰ ਕੁਰਾਨ ਅਤੇ ਪਵਿੱਤਰ ਬਾਈਬਲ ਦੀ ਬੇਅਦਬੀ ਜਾਂ ਨੁਕਸਾਨ ਪਹੁੰਚਾਉਣ ਉਤੇ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੋਧ ਸਾਡੇ ਸੰਵਿਧਾਨ ਵਿੱਚ ਦਰਜ ਧਰਮ ਨਿਰਪੱਖਤਾ ਦੇ ਸਿਧਾਂਤਾਂ ਦੇ ਅਨੁਸਾਰ ਹੈ।ਉਨ੍ਹਾਂ ਕਿਹਾ ਕਿ ਇਹ ਬਿੱਲ ਅਕਤੂਬਰ, 2018 ਤੋਂ ਭਾਰਤ ਦੇ ਰਾਸਟਰਪਤੀ ਦੀ ਮਨਜ਼ੂਰੀ ਲਈ ਲੰਬਿਤ ਪਏ ਹਨ। ਪੰਜਾਬ ਸਰਹੱਦੀ ਸੂਬਾ ਹੋਣ ਕਾਰਨ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਇਹ ਬਿੱਲ ਜ਼ਰੂਰੀ ਹੋਣ ਉਤੇ ਜੋਰ ਦਿੰਦੇ ਹੋਏ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ।

ਕਿਉਂਕਿ ਰਾਜ ਵਿੱਚ ਫਿਰਕੂ ਸਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਅਪਰਾਧੀਆਂ ਨੂੰ ਸਖਤ ਸਜਾਵਾਂ ਦੇਣ ਲਈ ਇਨ੍ਹਾਂ ਬਿੱਲਾਂ ਲਈ ਰਾਸਟਰਪਤੀ ਦੀ ਛੇਤੀ ਮਨਜ਼ੂਰੀ ਦੀ ਲੋੜ ਹੈ।ਇਕ ਹੋਰ ਅਹਿਮ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਤਰਰਾਸਟਰੀ ਨਿਯਮਾਂ ਅਨੁਸਾਰ ਸਰਹੱਦ ਉਤੇ ਜੀਰੋ ਲਾਈਨ ਤੋਂ 150 ਮੀਟਰ ਤੱਕ ਉਸਾਰੀ ਕੀਤੀ ਜਾ ਸਕਦੀ ਹੈ ਪਰ ਪੰਜਾਬ ਵਿੱਚ ਕੁਝ ਥਾਵਾਂ ’ਤੇ ਕੰਡਿਆਲੀ ਤਾਰ ਜੀਰੋ ਲਾਈਨ ਤੋਂ ਕਾਫ਼ੀ ਦੂਰੀ ’ਤੇ ਭਾਰਤ ਵਾਲੇ ਪਾਸੇ ਹੈ।

ਉਨ੍ਹਾਂ ਇੱਕ ਮਿਸਾਲ ਦਿੰਦਿਆਂ ਦੱਸਿਆ ਕਿ ਗੁਰਦਾਸਪੁਰ ਸੈਕਟਰ ਅਧੀਨ ਪੈਂਦੇ ਏ.ਓ.ਆਰ. 121 ਬਟਾਲੀਅਨ ਬੀ.ਐਸ.ਐਫ. ਮਾਧੋਪੁਰ ਵਿੱਚ ਬਾਰਡਰ ਪਿੱਲਰ ਨੰਬਰ 2/ਐਮ ਤੋਂ ਬਾਰਡਰ ਪਿੱਲਰ ਨੰਬਰ 10/12 ਤੱਕ ਦੇ ਖੇਤਰ ਵਿੱਚ ਕੰਡਿਆਲੀ ਤਾਰ ਅੰਤਰਰਾਸਟਰੀ ਸਰਹੱਦ ਤੋਂ ਕਰੀਬ ਚਾਰ ਕਿਲੋਮੀਟਰ ਦੂਰ ਹੈ। 

ਭਗਵੰਤ ਮਾਨ ਨੇ ਕਿਹਾ ਕਿ ਕਿਉਂਕਿ ਖੇਤੀ ਵਾਲੀ ਜਮੀਨ ਦਾ ਵੱਡਾ ਹਿੱਸਾ ਅੰਤਰਰਾਸਟਰੀ ਸਰਹੱਦ ਅਤੇ ਮੌਜੂਦਾ ਵਾੜ ਦੇ ਵਿਚਕਾਰ ਆਉਂਦਾ ਹੈ, ਇਸ ਲਈ ਬਹੁਤ ਸਾਰੇ ਕਿਸਾਨਾਂ ਨੂੰ ਇਸ ਜਮੀਨ ’ਤੇ ਖੇਤੀ ਕਰਨ ਲਈ ਕੰਡਿਆਲੀ ਤਾਰ ਤੋਂ ਪਾਰ ਜਾਣਾ ਪੈਂਦਾ ਹੈ, ਜਿਸ ਕਾਰਨ ਉਨ੍ਹਾਂ ਨੂੰ ਰੋਜਾਨਾ ਭਾਰੀ ਮੁਸਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੀਮਾ ਸੁਰੱਖਿਆ ਬਲ ਦੇ ਕੰਮ ਦਾ ਬੋਝ ਵੀ ਵਧਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਨ੍ਹਾਂ ਕਿਸਾਨਾਂ ਨੂੰ ਵੀ ਕਾਫ਼ੀ ਮੁਆਵਜਾ ਦੇਣਾ ਪੈਂਦਾ ਹੈ। ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਸੁਰੱਖਿਆ ਨਾਲ ਸਮਝੌਤਾ ਕੀਤੇ ਬਿਨਾਂ ਕਿਸਾਨਾਂ ਦੇ ਵਡੇਰੇ ਹਿੱਤ ਵਿੱਚ ਜਿੱਥੇ ਵੀ ਸੰਭਵ ਹੋਵੇ ਕੰਡਿਆਲੀ ਤਾਰ ਨੂੰ ਅੰਤਰਰਾਸਟਰੀ ਸਰਹੱਦ ਉਤੇ ਵੱਧ ਤੋਂ ਵੱਧ ਜ਼ੀਰੋ ਲਾਇਨ ਵੱਲ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ।

ਮੁੱਖ ਮੰਤਰੀ ਨੇ ਅਮਿਤ ਸਾਹ ਨੂੰ ਨਵੀਆਂ ਚੁਣੌਤੀਆਂ ਦਾ ਪ੍ਰਭਾਵਸਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬਾਈ ਪੁਲਿਸ ਬਲ ਦੇ ਆਧੁਨਿਕੀਕਰਨ ਨੂੰ ਯਕੀਨੀ ਬਣਾਉਣ ਲਈ ਖੁੱਲ੍ਹਦਿਲੀਂ ਨਾਲ ਫੰਡ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਅਤੇ ਡਰੋਨ ਹਮਲਿਆਂ ਨੂੰ ਰੋਕਣ ਲਈ ਰਾਜ ਬਲ ਨੂੰ ਅਤਿ ਆਧੁਨਿਕ ਯੰਤਰ ਅਤੇ ਹਥਿਆਰ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਇਹ ਸਭ ਤੋਂ ਜ਼ਿਆਦਾ ਜ਼ਰੂਰੀ ਹੈ।    

 

Tags: Amit Shah , Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD