Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਮੁੱਖ ਮੰਤਰੀ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਦਾ ਐਲਾਨ

ਵਪਾਰ ਤੇ ਨਿਵੇਸ਼ ਲਈ ਸਹੂਲਤਾਂ ਦੇ ਕੇ ਸੂਬੇ ਨੂੰ ਪ੍ਰਮੁੱਖ ਉਦਯੋਗਿਕ ਅਤੇ ਬਰਾਮਦ ਹੱਬ ਵਿੱਚ ਤਬਦੀਲ ਕਰਨ ਦੀ ਵਚਨਬੱਧਤਾ ਦੁਹਰਾਈ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Confederation of Indian Industry,  Northern Region Council, Business Reforms Action Plan, BRAP, Punjab Skill Development Mission, PSDM

Web Admin

Web Admin

5 Dariya News

ਨਵੀਂ ਦਿੱਲੀ , 09 Dec 2022

ਪੰਜਾਬ ਵਿੱਚ ਕਾਰੋਬਾਰ ਲਈ ਸਹੂਲਤਾਂ ਦੇ ਕੇ ਅਤੇ ਨਿਵੇਸ਼ ਪੱਖੀ ਮਾਹੌਲ ਸਿਰਜ ਕੇ ਸੂਬੇ ਨੂੰ ਵੱਡੇ ਉਦਯੋਗਿਕ ਤੇ ਬਰਾਮਦ ਹੱਬ ਵਿੱਚ ਤਬਦੀਲ ਕਰਨ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨਿਵੇਸ਼ਕਾਂ ਦੀ ਸਹੂਲਤ ਲਈ ਸਿੰਗਲ ਵਿੰਡੋ ਸਿਸਟਮ ਨੂੰ ਹੋਰ ਮਜ਼ਬੂਤ ਕਰ ਰਹੀ ਹੈ।

ਇੱਥੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਦੀ ਉੱਤਰੀ ਖੇਤਰ ਕੌਂਸਲ ਦੀ ਪੰਜਵੀਂ ਮੀਟਿੰਗ ਦੌਰਾਨ ਡੈਲੀਗੇਟਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸਿੰਗਲ ਵਿੰਡੋ ਸੇਵਾ ਮਹਿਜ਼ ਇਕ ਛਲਾਵਾ ਸੀ, ਜੋ ਕਿਸੇ ਸਾਰਥਕ ਉਦੇਸ਼ ਤੋਂ ਸੱਖਣੀ ਸੀ, ਜਿਸ ਨੇ ਨਾ ਸਿਰਫ਼ ਸੰਭਾਵੀ ਨਿਵੇਸ਼ਕਾਂ ਨੂੰ ਨਿਰਾਸ਼ ਕੀਤਾ, ਸਗੋਂ ਰਾਜ ਦੇ ਉਦਯੋਗਿਕ ਵਿਕਾਸ ਵਿੱਚ ਵੀ ਰੁਕਾਵਟ ਖੜ੍ਹੀ ਕੀਤੀ। 

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਨਿਵੇਸ਼ਕਾਂ ਨੂੰ ਇਸ ਵਿੰਡੋ ’ਤੇ ਸਾਰੀਆਂ ਸਹੂਲਤਾਂ ਸੁਚਾਰੂ ਢੰਗ ਨਾਲ ਅਤੇ ਕਿਸੇ ਵੀ ਤਰ੍ਹਾਂ ਦੇ ਭਿ੍ਰਸ਼ਟਾਚਾਰ ਤੋਂ ਬਿਨਾਂ ਮਿਲ ਸਕਣ। ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਅਤੇ ਉਦਯੋਗਿਕ ਵਿਕਾਸ ਤੇ ਖ਼ੁਸ਼ਹਾਲੀ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਸੀ.ਆਈ.ਆਈ. ਵੱਲੋਂ ਉਦਯੋਗਾਂ ਦੀ ਮਦਦ ਕਰਨ ਅਤੇ ਵਪਾਰ ਲਈ ਅਨੁਕੂਲ ਮਾਹੌਲ ਸਿਰਜਣ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਵਿੱਚ ਨਿਵੇਸ਼ ਦੇ ਵਾਤਾਵਰਨ ਨੂੰ ਉਤਸ਼ਾਹਿਤ ਕਰਨ, ਸਾਰਿਆਂ ਲਈ ਰੋਜ਼ਗਾਰ ਦੇ ਢੁਕਵੇਂ ਮੌਕੇ ਪੈਦਾ ਕਰਨ, ਮਿਆਰੀ ਬੁਨਿਆਦੀ ਢਾਂਚੇ ਤੱਕ ਪਹੁੰਚ ਪ੍ਰਦਾਨ ਕਰਨ, ਪ੍ਰਸ਼ਾਸਨ ਵਿੱਚ ਵਧੇਰੇ ਪਾਰਦਰਸ਼ਤਾ ਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਅਣਗਿਣਤ ਉਪਰਾਲੇ ਕਰ ਰਹੀ ਹੈ। 

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਾਮਾਨ ਦੀ ਢੋਆ-ਢੁਆਈ ਵਿੱਚ ਸੌਖ ਪੱਖੋਂ ਦੇਸ਼ ਭਰ ਵਿੱਚ ਤੀਜੇ ਸਥਾਨ ’ਤੇ ਹੈ ਕਿਉਂਕਿ ਸੂਬੇ ਕੋਲ ਪੰਜ ਇਨਲੈਂਡ ਕੰਟੇਨਰ ਡਿੱਪੂਆਂ (ਆਈ.ਸੀ.ਡੀ.) ਦੇ ਨਾਲ ਢੋਆ-ਢੁਆਈ ਦਾ ਮਜ਼ਬੂਤ ਆਧਾਰ ਹੈ।ਸਨਅਤਕਾਰਾਂ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਾਰੇ ਉਦਯੋਗਾਂ ਲਈ ਬਿਜਲੀ ਦੀਆਂ ਸਭ ਤੋਂ ਘੱਟ ਦਰਾਂ ਦੀ ਪੇਸ਼ਕਸ਼ ਕਰਦਾ ਹੈ ਅਤੇ ਭਾਰਤ ਸਰਕਾਰ ਦੀ ਬਿਜ਼ਨਸ ਰਿਫੌਰਮਜ਼ ਐਕਸ਼ਨ ਪਲਾਨ (ਬੀ.ਆਰ.ਏ.ਪੀ.) ਦੀ ਰਿਪੋਰਟ ਵਿੱਚ ਕਾਰੋਬਾਰ ਕਰਨ ਦੀ ਸੌਖ ਪੱਖੋਂ ਤੇਜ਼ੀ ਨਾਲ ਸੁਧਾਰ ਕਰਨ ਵਾਲੇ ਸੂਬੇ ਵਜੋਂ ਪੰਜਾਬ ਦਾ ਨਾਂ ਆਇਆ ਹੈ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੇ ਪ੍ਰਕਿਰਿਆਵਾਂ ਦੇ ਸਰਲੀਕਰਨ ਅਤੇ ਡਿਜੀਟਾਈਜੇਸ਼ਨ, ਛੋਟੇ ਅਪਰਾਧਾਂ ਨੂੰ ਅਪਰਾਧ ਮੁਕਤ ਕਰਨ ਅਤੇ ਬੇਲੋੜੇ ਕਾਨੂੰਨਾਂ ਨੂੰ ਖ਼ਤਮ ਕਰਨ ਦਾ ਕੰਮ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਰਾਜ ਵਿੱਚ ਇਸ ਸਮੇਂ 1,000 ਤੋਂ ਵੱਧ ਹੁਨਰ ਵਿਕਾਸ ਕੇਂਦਰ ਹਨ ਅਤੇ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ (ਪੀਐਸਡੀਐਮ) ਕੋਲ 250 ਤੋਂ ਵੱਧ ਸੂਚੀਬੱਧ ਸਿਖਲਾਈ ਭਾਈਵਾਲ ਹਨ, ਜਿਸ ਨਾਲ ਸਿੱਖਿਅਤ ਮਨੁੱਖੀ ਸ਼ਕਤੀ ਦਾ ਇਕ ਵੱਡਾ ਪੂਲ ਬਣਾਉਣ ਲਈ ਸਿਖਲਾਈ ਸਹੂਲਤਾਂ ਦਾ ਸਭ ਦੀ ਪਹੁੰਚ ਵਾਲਾ ਨੈੱਟਵਰਕ ਕਾਇਮ ਕੀਤਾ ਗਿਆ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਸਟਾਰਟ ਅੱਪ ਪੰਜਾਬ, ਸਟਾਰਟ-ਅੱਪਸ ਲਈ ਨਿਵੇਸ਼ਕ ਪੱਖੀ ਮਾਹੌਲ ਸਿਰਜ ਕੇ ਉੱਦਮਤਾ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਸੂਬੇ ਵਿੱਚ ਉੱਦਮਤਾ ਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਇਨੋਵੇਸਨ ਮਿਸਨ ਪੰਜਾਬ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਜਲਦ ਹੀ ਅਗਲੇ ਕੁਝ ਮਹੀਨਿਆਂ ਵਿੱਚ ਆਪਣੀ ਨਵੀਂ ਉਦਯੋਗਿਕ ਵਿਕਾਸ ਨੀਤੀ ਲਿਆਏਗੀ, ਜੋ ਅਗਲੇ ਪੰਜ ਸਾਲਾਂ ਲਈ ਪੰਜਾਬ ਦੀ ਉਦਯੋਗਿਕ ਨੀਤੀ ਦੀ ਰੂਪ-ਰੇਖਾ ਤਿਆਰ ਕਰੇਗੀ। 

ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਸਾਰੇ ਹਿੱਸੇਦਾਰਾਂ ਤੋਂ ਕੀਮਤੀ ਸੁਝਾਅ ਪ੍ਰਾਪਤ ਹੋਏ ਹਨ ਅਤੇ ਉਨ੍ਹਾਂ ਨੂੰ ਨਵੀਂ ਉਦਯੋਗਿਕ ਨੀਤੀ 2022 ਵਿੱਚ ਸ਼ਾਮਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਲੈਕਟਿ੍ਰਕ ਵਾਹਨ (ਈ.ਵੀ.) ਦੀ ਵਿਸ਼ਾਲ ਸੰਭਾਵਨਾ ਨੂੰ ਲੰਬੇ ਸਮੇਂ ਦਾ ਟਿਕਾਊ ਹੱਲ ਮੰਨਦਿਆਂ ਪੰਜਾਬ ਸੂਬੇ ਵਿੱਚ ਇਲੈਕਟਿ੍ਰਕ ਵਾਹਨਾਂ ਅਤੇ ਇਨ੍ਹਾਂ ਦੇ ਪੁਰਜ਼ਿਆਂ ਦੇ ਨਿਰਮਾਣ ਨੂੰ ਉਤਸਾਹਿਤ ਕਰਨ ਲਈ ਜਲਦ ਹੀ ਈਵੀ ਨੀਤੀ ਸ਼ੁਰੂ ਕਰੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਨਿਵੇਸਕਾਂ ਦੇ ਤਜਰਬੇ ਨੂੰ ਬਿਹਤਰ ਬਣਾਉਣ, ਵਪਾਰ ਲਈ ਅਨੁਕੂਲ ਮਾਹੌਲ ਬਣਾਉਣ ਅਤੇ ਪਾਲਣਾ ਨੂੰ ਹੋਰ ਸਰਲ ਬਣਾਉਣ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਸਾਰੇ ਉਦਯੋਗ ਪ੍ਰਤੀਨਿਧਾਂ ਨੂੰ ਅਗਲੇ ਸਾਲ 23 ਅਤੇ 24 ਫਰਵਰੀ ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ।

ਵੱਖ-ਵੱਖ ਖੇਤਰਾਂ ਵਿੱਚ ਸੂਬੇ ਦੀਆਂ ਪ੍ਰਾਪਤੀਆਂ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਭਾਰਤ ਦਾ ਅਨਾਜ ਭੰਡਾਰ ਮੰਨਿਆ ਜਾਂਦਾ ਹੈ ਅਤੇ ਦੇਸ ਵਿੱਚ ਚੌਲਾਂ ਅਤੇ ਕਣਕ ਦੇ ਕੁੱਲ ਉਤਪਾਦਨ ਵਿੱਚ ਪੰਜਾਬ ਤੀਜੇ ਨੰਬਰ ’ਤੇ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਭਾਰਤ ਦੇ 10 ਕਪਾਹ ਉਤਪਾਦਕ ਰਾਜਾਂ ਵਿੱਚ ਸਾਮਲ ਹੈ, ਜੋ ਭਾਰਤ ਦੇ ਕੁੱਲ ਉਤਪਾਦਨ ਦਾ 3.68 ਫੀਸਦੀ ਬਣਦਾ ਹੈ। 

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਬਲੈਂਡਿਡ ਯਾਰਨ ਦੇ ਉਤਪਾਦਨ ਵਿੱਚ ਪਹਿਲੇ ਨੰਬਰ ’ਤੇ ਹੈ ਅਤੇ ਦੇਸ ਵਿੱਚ ਚੌਥੇ ਨੰਬਰ ’ਤੇ ਸਪਿਨਿੰਗ ਸਮਰੱਥਾ ਰੱਖਦਾ ਹੈ, ਉਨ੍ਹਾਂ ਕਿਹਾ ਕਿ ਪੰਜਾਬ ਹੌਜਰੀ ਦੇ ਉਤਪਾਦਨ ਵਿੱਚ ਵੀ ਪਹਿਲੇ ਅਤੇ ਖੇਡਾਂ ਦੇ ਸਾਮਾਨ ਦੇ ਉਤਪਾਦਨ ਵਿੱਚ ਦੂਜੇ ਸਥਾਨ ’ਤੇ ਹੈ।ਪੰਜਾਬ ਦਾ ਉਦਯੋਗ ਵਿਸ਼ਵ ਪੱਧਰ ’ਤੇ ਮੁਕਾਬਲੇ ਦੇ ਯੋਗ ਹੋਣ ’ਤੇ ਜੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਸਾਈਕਲਾਂ ਦੇ ਨਿਰਯਾਤ ਵਿੱਚ ਸੂਬਾ ਪਹਿਲੇ ਨੰਬਰ ’ਤੇ ਹੈ ਕਿਉਂਕਿ ਭਾਰਤ ਵਿੱਚ 75 ਫੀਸਦੀ ਤੋਂ ਵੱਧ ਸਾਈਕਲਾਂ ਅਤੇ 92 ਫੀਸਦੀ ਸਾਈਕਲ ਪੁਰਜ਼ੇ ਪੰਜਾਬ ਵਿੱਚ ਹੀ ਬਣਦੇ ਹਨ। 

ਉਨ੍ਹਾਂ ਕਿਹਾ ਕਿ ਰਾਜ ਭਾਰਤ ਵਿੱਚ ਹੈਂਡ ਟੂਲਜ਼ ਅਤੇ ਮਸੀਨ ਟੂਲਜ ਦੇ ਉਤਪਾਦਨ ਵਿੱਚ ਪਹਿਲੇ ਨੰਬਰ ’ਤੇ ਹੈ ਅਤੇ ਭਾਰਤ ਤੋਂ ਹੈਂਡ ਟੂਲਜ ਅਤੇ ਮਸੀਨ ਟੂਲਜ ਦੀ ਬਰਾਮਦ ਵਿੱਚ ਪੰਜਾਬ ਦਾ 26 ਫੀਸਦੀ ਹਿੱਸਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਆਈ.ਟੀ. ਅਤੇ ਇਲੈਕਟ੍ਰੋਨਿਕਸ ਉਦਯੋਗ ਨੇ 770 ਕਰੋੜ ਰੁਪਏ ਦੇ ਨਿਵੇਸ ਨੂੰ ਆਕਰਸ਼ਿਤ ਕੀਤਾ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਲਗਭਗ 67 ਫੀਸਦੀ ਵੱਧ ਹੈ। 

ਉਨ੍ਹਾਂ ਕਿਹਾ ਕਿ ਐਮ.ਐਸ.ਐਮ.ਈਜ਼ ਹਮੇਸਾ ਹੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਰਹੇ ਹਨ ਅਤੇ ਅੱਜ ਸੂਬੇ ਵਿੱਚ 3.7 ਲੱਖ ਤੋਂ ਵੱਧ ਐਮ.ਐਸ.ਐਮ.ਈਜ਼ ਹਨ।ਇਸ ਤੋਂ ਪਹਿਲਾਂ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਕਮਲ ਕਿਸੋਰ ਯਾਦਵ ਨੇ ਪੰਜਾਬ ਵਿੱਚ ਨਿਵੇਸ ਦੇ ਮੌਕਿਆਂ ਬਾਰੇ ਪੇਸਕਾਰੀ ਦਿੱਤੀ।

ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਪੰਜਾਬ ਭਵਨ ਦੇ ਪ੍ਰਮੁੱਖ ਰੈਜੀਡੈਂਟ ਕਮਿਸਨਰ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਉਦਯੋਗ ਤੇ ਵਣਜ ਦਲੀਪ ਕੁਮਾਰ, ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਅਧਿਕਾਰੀ ਹਾਜਰ ਸਨ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Confederation of Indian Industry , Northern Region Council , Business Reforms Action Plan , BRAP , Punjab Skill Development Mission , PSDM

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD