Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਜੀ-20 ਸੰਮੇਲਨ ਦੀ ਮੇਜ਼ਬਾਨੀ ਲਈ ਪੰਜਾਬ ਤਿਆਰ

ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕੀਤੀ ਸ਼ਿਰਕਤ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, G 20 summit

Web Admin

Web Admin

5 Dariya News

ਨਵੀਂ ਦਿੱਲੀ , 09 Dec 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਜੀ-20 ਸੰਮੇਲਨ ਦੇ ਦੋ ਸੈਸ਼ਨਾਂ ਦੀ ਸਫਲਤਾਪੂਰਵਕ ਮੇਜ਼ਬਾਨੀ ਕਰਕੇ ਨਵਾਂ ਮੀਲ ਦਾ ਪੱਥਰ ਸਥਾਪਤ ਕਰੇਗੀ।ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਵੀਡੀਓ ਕਾਨਫਰੰਸਿੰਗ ਵਿੱਚ ਭਾਗ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਖ਼ੁਸ਼ਕਿਸਮਤ ਹੈ ਕਿ ਜੀ-20 ਸੰਮੇਲਨ ਦੇ ਦੋ ਸੈਸ਼ਨਾਂ ਵਿੱਚੋਂ ਪਹਿਲਾਂ 15, 16 ਤੇ 17 ਮਾਰਚ ਨੂੰ ਸਿੱਖਿਆ ਦੇ ਮੁੱਦੇ ਅਤੇ ਦੂਜਾ 22-23 ਜੂਨ ਨੂੰ ਲੇਬਰ ਦੇ ਮੁੱਦੇ ਉਤੇ ਹੋਣਗੇ। 

ਉਨ੍ਹਾਂ ਕਿਹਾ ਕਿ ਸੂਬਾ ਆਪਣੀ ਨਿੱਘੀ ਮਹਿਮਾਨਨਿਵਾਜ਼ੀ ਲਈ ਵਿਸ਼ਵ ਭਰ ਵਿੱਚ ਮਸ਼ਹੂਰ ਹੈ ਅਤੇ ਇਨ੍ਹਾਂ ਸਮਾਗਮਾਂ ਦੌਰਾਨ ਭਾਗ ਲੈਣ ਵਾਲੇ ਦੇਸ਼ਾਂ ਦੇ ਮਹਿਮਾਨਾਂ ਦਾ ਸੁਆਗਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਇਹ ਸਮਾਗਮ ਅੰਮ੍ਰਿਤਸਰ ਦੀ ਪਵਿੱਤਰ ਧਰਤੀ 'ਤੇ ਹੋਣਗੇ, ਜਿੱਥੇ ਰੋਜ਼ਾਨਾ ਲੱਖਾਂ ਦੀ ਗਿਣਤੀ 'ਚ ਸੰਗਤ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਜਲ੍ਹਿਆਂਵਾਲਾ ਬਾਗ ਅਤੇ ਹੋਰਾਂ ਥਾਵਾਂ 'ਤੇ ਮੱਥਾ ਟੇਕਦੀ ਹੈ।

ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਪਤਵੰਤਿਆਂ ਦੀ ਆਰਾਮਦਾਇਕ ਠਹਿਰ ਲਈ ਵਿਸਤ੍ਰਿਤ ਪ੍ਰਬੰਧ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਾਮਦਾਇਕ ਠਹਿਰ ਯਕੀਨੀ ਬਣਾਉਣ ਤੋਂ ਇਲਾਵਾ ਮਹਿਮਾਨਾਂ ਨੂੰ ਰਵਾਇਤੀ ਪੰਜਾਬੀ ਖਾਣਾ ਖਵਾਇਆ ਜਾਵੇਗਾ ਅਤੇ ਸ਼ਾਮ ਨੂੰ ਸੱਭਿਆਚਾਰਕ ਸਮਾਗਮਾਂ ਦੌਰਾਨ ਉਨ੍ਹਾਂ ਨੂੰ ਅਮੀਰ ਪੰਜਾਬੀ ਸੱਭਿਆਚਾਰ ਦੀ ਝਲਕ ਵੀ ਦਿਖਾਈ ਜਾਵੇਗੀ। 

ਭਗਵੰਤ ਮਾਨ ਨੇ ਕਿਹਾ ਕਿ ਜੇ ਪਤਵੰਤੇ ਸਪੋਰਟਸ ਹੱਬ ਜਲੰਧਰ ਵਾਂਗ ਸੂਬੇ ਦੇ ਹੋਰ ਜ਼ਿਲ੍ਹਿਆਂ ਦਾ ਦੌਰਾ ਕਰਨਾ ਚਾਹੁਣਗੇ ਤਾਂ ਉਨ੍ਹਾਂ ਦੀ ਯਾਤਰਾ ਲਈ ਵੀ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ।ਮੁੱਖ ਮੰਤਰੀ ਨੇ ਸ੍ਰੀ ਨਰਿੰਦਰ ਮੋਦੀ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪਹਿਲਾਂ ਹੀ ਕਈ ਕਮੇਟੀਆਂ ਕਾਇਮ ਕੀਤੀਆਂ ਹੋਈਆਂ ਹਨ।ਕੈਬਨਿਟ ਸਬ-ਕਮੇਟੀ ਵੀ ਇਸ ਸਬੰਧੀ ਤਿਆਰੀਆਂ ’ਤੇ ਰੋਜ਼ਾਨਾ ਆਧਾਰ ’ਤੇ ਨਿਗਰਾਨੀ ਰੱਖ ਰਹੀ ਹੈ। 

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਤੋਂ ਇਲ਼ਾਵਾ ਹੋਰ ਸੂਬਿਆਂ ਵਿੱਚ, ਜਿੱਥੇ ਪੰਜਾਬ ਨਾਲ਼ੋਂ ਪਹਿਲਾਂ ਸਮਾਗਮ ਹੋਣਗੇ, ਅਧਿਕਾਰੀ ਉਥੋਂ ਦਾ ਦੌਰਾ ਕਰ ਕੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਇਹ ਵੱਡ-ਆਕਾਰੀ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜੋ ਕਿ ਸੂਬੇ ਵਿੱਚ ਅੰਤਰਰਾਸ਼ਟਰੀ ਸੈਰ-ਸਪਾਟੇ ਨੂੰ ਹੋਰ ਹੁਲਾਰਾ ਦੇਵੇਗਾ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸਮਾਗਮ ਵਿੱਚ ਹਰ ਪੰਜਾਬੀ ਨੂੰ ਸ਼ਾਮਲ ਕਰੇਗੀ ਤਾਂ ਜੋ ਸੂਬੇ ਦੇ ਸ਼ਾਨਾਮੱਤੇ ਵਿਰਸੇ ਨਾਲ ਸਾਰੇ ਪਤਵੰਤਿਆਂ ਨੂੰ ਰੂਬਰੂ ਕਰਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਦੌਰੇ ’ਤੇ ਆਇਆ ਵਫ਼ਦ ਸੂਬੇ ਵਿੱਚ ਆਪਣੇ ਠਹਿਰਾਅ ਸਬੰਧੀ ਸ਼ਾਨਦਾਰ ਯਾਦਾਂ ਲੈ ਕੇ ਜਾਵੇ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , G 20 summit

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD