Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੋਗਲਾ ਵਿਖੇ ਕਰੀਬ ਇੱਕ ਕਰੋੜ ਦੀ ਲਾਗਤ ਵਾਲੇ ਸਾਂਝਾ ਜ਼ਮੀਨਦੋਜ਼ ਨਾਲੀਆਂ ਦੇ ਪ੍ਰੋਜੈਕਟ ਦਾ ਉਦਘਾਟਨ

ਕੌਹਰੀਆਂ ਵਿਖੇ ਸਾਂਝੇ ਜ਼ਮੀਨਦੋਜ਼ ਨਾਲੀਆਂ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਦਿੜ੍ਹਬਾ (ਸੰਗਰੂਰ) , 10 Dec 2022

Last updated on: Dec 10, 2022, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਦੇ ਪਿੰਡ ਰੋਗਲਾ ਵਿਖੇ ਸਾਂਝਾ ਜ਼ਮੀਨਦੋਜ਼ ਨਾਲੀਆਂ ਦੇ ਪ੍ਰੋਜੈਕਟ ਦਾ ਉਦਘਾਟਨ ਕਰਨ ਦੀ ਰਸਮ ਅਦਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਲਈ ਲੋਕਾਂ ਦੀ ਲੋੜ ਮੁਤਾਬਕ ਇਹ ਪ੍ਰੋਜੈਕਟ ਚਲਾਏ ਜਾ ਰਹੇ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਬੱਚਤ ਹੋ ਸਕੇ। 

ਉਨ੍ਹਾਂ ਰੋਗਲਾ ਵਿਖੇ ਇਸ ਸਬੰਧੀ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਪਾਣੀ ਦੇ ਅਜਾਈਂ ਨਸ਼ਟ ਹੋਣ ’ਤੇ ਡੂੰਘੀ ਚਿੰਤਾ ਪ੍ਰਗਟਾਈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਾਣੀ ਕੁਦਰਤ ਦਾ ਅਨਮੋਲ ਸੋਮਾ ਹੈ ਜਿਸ ਨੂੰ ਬਚਾਉਣ ਲਈ ਹਰ ਨਾਗਰਿਕ ਨੂੰ ਮਨ ਵਿੱਚ ਸੰਕਲਪ ਕਰਨਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਪਾਣੀ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਪਾਣੀ ਦੀ ਬੂੰਦ ਬੂੰਦ ਨੂੰ ਬਚਾਉਣ ਦਾ ਸੱਦਾ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਫ਼ਸਲਾਂ ਦੇ ਰਵਾਇਤੀ ਚੱਕਰ ਨੂੰ ਛੱਡ ਕੇ ਫਸਲੀ ਵਿਭਿੰਨਤਾ ਨੁੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਬਣ ਗਿਆ ਹੈ ਕਿਉਂ ਜੋ ਚਾਵਲ ਦੇ ਉਤਪਾਦਨ ’ਤੇ ਭਾਰੀ ਮਾਤਰਾ ਵਿੱਚ ਪਾਣੀ ਦੀ ਵਰਤੋਂ ਹੁੰਦੀ ਹੈ।

ਕੈਬਨਿਟ ਮੰਤਰੀ ਸ਼੍ਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰੋਗਲਾ ਵਿਖੇ ਲੋਕਾਂ ਨੂੰ ਸਮਰਪਿਤ ਕੀਤੇ ਇਸ ਪ੍ਰੋਜੈਕਟ ’ਤੇ ਕੁਲ 99.25 ਲੱਖ ਰੁਪਏ ਦੀ ਲਾਗਤ ਆਈ ਹੈ ਜਿਸ ਵਿੱਚੋਂ 89.325 ਲੱਖ ਰੁਪਏ ਦੀ ਸਬਸਿਡੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ ਜਦਕਿ 195 ਹੈਕਟੇਅਰ ਰਕਬਾ ਸਿੰਚਾਈ ਲਈ ਕਵਰ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕੌਹਰੀਆਂ ਵਿਖੇ 69.138 ਲੱਖ ਰੁਪਏ ਦੀ ਲਾਗਤ ਨਾਲ ਸਾਂਝਾ ਜ਼ਮੀਨਦੋਜ਼ ਨਾਲੀਆਂ ਦੇ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਅਤੇ ਇਸ ਪ੍ਰੋਜੈਕਟ ਅਧੀਨ 131.20 ਹੈਕਟੇਅਰ ਰਕਬੇ ਦੇ ਖੇਤਾਂ ਦੀ ਸਿੰਜਾਈ ਹੋ ਸਕੇਗੀ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਹ ਸਮੇਂ ਸਮੇਂ ’ਤੇ ਪਿੰਡਾਂ ਦੇ ਵਿਕਾਸ ਲਈ ਅਜਿਹੇ ਪ੍ਰੋਜੈਕਟਾਂ ਨੂੰ ਪੜਾਅਵਾਰ ਅਮਲੀ ਜਾਮਾ ਪਹਿਨਾ ਰਹੇ ਹਨ ਤਾਂ ਜੋ ਲੋਕਾਂ ਦੀ ਸੇਵਾ ਕੀਤੀ ਜਾ ਸਕੇ। 

ਉਨ੍ਹਾਂ ਦੱਸਿਆ ਕਿ ਇਹ ਪ੍ਰੋਜੈਕਟ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਸਹਾਇਕ ਸਾਬਤ ਹੋਣਗੇ ਅਤੇ ਨੇੜ ਭਵਿੱਖ ਵਿੱਚ ਹਲਕਾ ਦਿੜ੍ਹਬਾ ਸਮੇਤ ਰਾਜ ਦੇ ਵੱਖ ਵੱਖ ਹਿੱਸਿਆਂ ਵਿੱਚ ਅਜਿਹੇ ਪ੍ਰੋਜੈਕਟਾਂ ਨੂੰ ਆਰੰਭਿਆ ਜਾਵੇਗਾ।ਇਸ ਮੌਕੇ ਸੀਨੀਅਰ ਆਗੂ ਗੁਰਮੇਲ ਸਿੰਘ ਘਰਾਚੋਂ, ਓਐਸਡੀ ਤਪਿੰਦਰ ਸਿੰਘ ਸੋਹੀ, ਭੂਮੀ ਤੇ ਜਲ ਸੰਭਾਲ ਵਿਭਾਗ ਦੇ ਮੰਡਲ ਭੂਮੀ ਰੱਖਿਆ ਅਫ਼ਸਰ ਗੁਰਬਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਗੁਰਸੇਵਕ ਸਿੰਘ ਧਾਲੀਵਾਲ, ਸ਼ਰੇਆਂਸ ਮਿੱਤਲ ਵੀ ਹਾਜ਼ਰ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD