Sunday, 28 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਨਿਵੇਕਲੀਆਂ ਪਹਿਲਕਦਮੀਆਂ ਲਈ ਪੰਜਾਬ ਮੰਡੀ ਬੋਰਡ ਨੂੰ ਹਾਸਲ ਹੋਇਆ '8ਵਾਂ ਡਿਜੀਟਲ ਟਰਾਂਸਫਾਰਮੇਸ਼ਨ ਐਵਾਰਡ'

ਕਿਸਾਨਾਂ ਨੂੰ ਵਟਸਐਪ ਅਤੇ ਡਿਜੀ-ਲਾਕਰ ਰਾਹੀਂ ਡਿਜੀਟਲ ਜੇ-ਫਾਰਮ ਦੀ ਸਹੂਲਤ ਦੇਣ ਸਦਕਾ ਮਿਲਿਆ ਐਵਾਰਡ

Punjab Admin, Punjab Mandi Board, 8th Digital Transformation Conclave Award, Secretary Mandi Board, Ravi Bhagat, Integrated Management System

Web Admin

Web Admin

5 Dariya News

ਚੰਡੀਗੜ੍ਹ , 10 Dec 2022

ਸੂਬੇ ਦੇ ਕਿਸਾਨਾਂ ਨੂੰ "ਵਟਸਐਪ ਅਤੇ ਡਿਜੀ-ਲਾਕਰ ਰਾਹੀਂ ਜੇ-ਫਾਰਮ ਦੇ ਡਿਜੀਟਾਈਜੇਸ਼ਨ" ਦੇ ਰੂਪ ਵਿੱਚ ਸਭ ਤੋਂ ਬਿਹਤਰ ਨਾਗਰਿਕ ਪੱਖੀ ਸਹੂਲਤ ਦੇਣ ਸਦਕਾ ਪੰਜਾਬ ਮੰਡੀ ਬੋਰਡ ਨੇ 8ਵਾਂ ਡਿਜੀਟਲ ਟਰਾਂਸਫਾਰਮੇਸ਼ਨ ਐਵਾਰਡ ਹਾਸਲ ਕੀਤਾ ਹੈ।ਅੱਜ ਇੱਥੇ ਗੁਹਾਟੀ ਵਿਖੇ ਹੋਏ ਸਮਾਗਮ ਦੌਰਾਨ ਅਸਾਮ ਦੇ ਸੂਚਨਾ ਤਕਨਾਲੋਜੀ ਮੰਤਰੀ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਐਵਾਰਡ ਪ੍ਰਦਾਨ ਕੀਤਾ। ਇਹ ਐਵਾਰਡ ਅਸਾਮ ਵਿਖੇ ਸੀਨੀਅਰ ਅਫ਼ਸਰਸ਼ਾਹਾਂ ਅਤੇ ਆਈ.ਟੀ. ਵਿਭਾਗ ਅਸਾਮ ਦੇ ਮਾਹਿਰਾਂ ਅਧੀਨ ਜਿਊਰੀ ਦੀ ਅਗਵਾਈ ਹੇਠ ਦਿੱਤਾ ਗਿਆ। 

ਸਮਾਗਮ ਦੌਰਾਨ, ਜਿਊਰੀ ਨੇ ਡਿਜੀਟਲ ਸੰਚਾਰ ਲਈ ਨਵੇਂ ਮਾਪਦੰਡ ਸਥਾਪਤ ਕਰਨ ਲਈ ਪੰਜਾਬ ਮੰਡੀ ਬੋਰਡ ਵੱਲੋਂ ਪੇਸ਼ ਕੀਤੇ ਨਵੀਨਤਾਕਾਰੀ ਸੰਚਾਰਕਾਂ ਦੀ ਸ਼ਲਾਘਾ ਕੀਤੀ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਪੰਜਾਬ ਨੂੰ ਲਗਭਗ ਸਾਰੇ ਵਿਭਾਗਾਂ ਵਿੱਚ ਈ-ਗਵਰਨੈਂਸ ਸਥਾਪਤ ਕਰਨ ਦੇ ਨਿਵੇਕਲੇ ਉਪਰਾਲਿਆਂ ਲਈ ਜਾਣਿਆ ਜਾਂਦਾ ਹੈ। 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਸਾਲ 2020 ਵਿੱਚ ਕੋਵਿਡ-19 ਦੌਰਾਨ ਈ-ਪ੍ਰੋਕਿਊਰਮੈਂਟ ਦੀ ਵਿਧੀ ਸਥਾਪਤ ਕਰਕੇ ਇਹ ਨਿਵੇਕਲੀ ਪਹਿਲਕਦਮੀ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਉਦੋਂ ਤੋਂ ਲੈ ਕੇ ਹੁਣ ਤੱਕ ਬੋਰਡ ਦੀ ਆਈ.ਟੀ. ਟੀਮ ਨੇ ਭਾਈਵਾਲਾਂ ਦੀ ਸਹੂਲਤ ਲਈ ਕਈ ਈ-ਸੇਵਾਵਾਂ ਜਿਵੇਂ ਆਨਲਾਈਨ ਲਾਇਸੈਂਸ, ਆਨਲਾਈਨ ਭੁਗਤਾਨ, ਜੇ-ਫਾਰਮ ਦਾ ਡਿਜੀਟਾਈਜ਼ੇਸ਼ਨ, ਆਨਲਾਈਨ ਖਰੀਦ, ਪੰਜਾਬ ਵਿੱਚ ਆਉਣ ਵਾਲੀ ਬਾਹਰੀ ਰਾਜ ਦੀ ਫਸਲ ਦੀ ਰਿਕਾਰਡਿੰਗ ਲਈ ਵੀਟੀਐਸ ਐਪ, ਈ-ਨਿਲਾਮੀ ਪੋਰਟਲ, ਈ-ਡਾਕ ਪੋਰਟਲ ਅਤੇ ਹੋਰ ਈ-ਸਹੂਲਤਾਂ ਸ਼ੁਰੂ ਕੀਤੀਆਂ ਹਨ। 

ਸ੍ਰੀ ਭਗਤ ਨੇ ਕਿਹਾ ਕਿ ਇਹਨਾਂ ਡਿਜੀਟਲ ਪਹਿਲਕਦਮੀਆਂ ਨੇ ਨਾ ਸਿਰਫ ਸਟਾਫ਼ ਅਤੇ ਲੌਜਿਸਟਿਕਸ ਖਰਚੇ ਨੂੰ ਬਚਾਇਆ ਹੈ ਬਲਕਿ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਭਾਈਵਾਲਾਂ ਦੀ ਸਹੂਲਤ ਲਈ ਈ-ਲਾਇਸੈਂਸ, ਈ-ਪਾਸ, ਸਮਰਪਿਤ ਗੇਟਵੇ ਰਾਹੀਂ ਭੁਗਤਾਨ ਨੂੰ ਯਕੀਨੀ ਬਣਾਇਆ ਹੈ।

ਸਕੱਤਰ ਮੰਡੀ ਬੋਰਡ ਨੇ ਦੱਸਿਆ ਕਿ ਇਸ ਨਾਲ ਲਾਇਸੈਂਸ ਰਜਿਸਟ੍ਰੇਸ਼ਨ ਦੀ ਸਮਾਂ ਸੀਮਾ 1.5 ਮਹੀਨੇ ਤੋਂ ਘਟਾ ਕੇ 1 ਹਫ਼ਤੇ ਕਰਨ ਵਿੱਚ ਵੀ ਮਦਦ ਮਿਲੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਨੇ ਵਿਸ਼ੇਸ਼ ਏਕੀਕ੍ਰਿਤ ਪ੍ਰਬੰਧਨ ਪ੍ਰਣਾਲੀ (ਆਈ.ਐੱਮ.ਐੱਸ.) 'ਤੇ ਧਿਆਨ ਕੇਂਦਰਿਤ ਕੀਤਾ ਹੈ ਜਿਸ ਨਾਲ ਉਪਭੋਗਤਾ ਇਕੋ ਥਾਂ ਇਕੱਤਰ ਡਾਟੇ ਤੱਕ ਪਹੁੰਚ ਕਰ ਸਕਦੇ ਹਨ। 

ਸ੍ਰੀ ਭਗਤ ਨੇ ਕਿਹਾ ਕਿ ਇਹ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਮੰਡੀ ਬੋਰਡ ਨੇ “ਮੋਸਟ ਇਨੋਵੇਟਿਵ ਸਿਟੀਜ਼ਨ ਐਂਗੇਜਮੈਂਟ ਥਰੂ ਟੈਕਨਾਲੋਜੀ” ਸ਼੍ਰੇਣੀ ਦਾ ਐਵਾਰਡ ਹਾਸਲ ਕੀਤਾ ਹੈ।ਸਕੱਤਰ ਮੰਡੀ ਬੋਰਡ ਨੇ ਅੱਗੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਵਟਸਐਪ ਅਤੇ ਡਿਜੀ-ਲਾਕਰ ਰਾਹੀਂ ਜੇ-ਫਾਰਮ ਨੂੰ ਡਿਜੀਟਾਈਜ਼ ਕਰਨ ਦੇ ਵਿਚਾਰ ਤੋਂ ਬਹੁਤ ਲਾਭ ਹੋ ਰਿਹਾ ਹੈ। 

ਉਹਨਾਂ ਅੱਗੇ ਕਿਹਾ ਕਿ ਨਾਗਰਿਕ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਲਾਭ ਲੈਣ ਲਈ ਇਸ ਡਿਜੀਟਲ ਰਸੀਦ ਦੀ ਵਰਤੋਂ ਆਮਦਨ ਦੇ ਸਬੂਤ ਵਜੋਂ ਕਰ ਸਕਦੇ ਹਨ । ਸ੍ਰੀ ਭਗਤ ਨੇ ਕਿਹਾ ਕਿ ਜੇ-ਫਾਰਮ ਦੀ ਇਹ ਡਿਜੀਟਲ ਰਸੀਦ ਨਾ ਸਿਰਫ਼ ਕਿਸਾਨਾਂ ਲਈ ਲਾਭਕਾਰੀ ਹੈ ਸਗੋਂ ਵੱਖ-ਵੱਖ ਸਰਕਾਰੀ ਸਬਸਿਡੀਆਂ ਵਿੱਚ ਡੁਪਲੀਕੇਟ ਹੋਲਡਰਾਂ ਨੂੰ ਹਟਾਉਣ ਵਿੱਚ ਸਰਕਾਰ ਦੀ ਵੀ ਮਦਦ ਕਰਦੀ ਹੈ। 

ਉਹਨਾਂ ਅੱਗੇ ਕਿਹਾ ਕਿ ਕਿਸਾਨਾਂ ਦੇ ਇਸ ਵਿਲੱਖਣ ਅੰਕੜਿਆਂ ਨੇ ਨਾ ਸਿਰਫ਼ ਪੰਜਾਬ ਮੰਡੀ ਬੋਰਡ ਸਗੋਂ ਵੱਖ-ਵੱਖ ਹੋਰ ਸਰਕਾਰੀ ਵਿਭਾਗਾਂ ਨੂੰ ਵੀ ਨਾਗਰਿਕਾਂ ਤੱਕ ਸਬਸਿਡੀਆਂ ਪ੍ਰਦਾਨ ਕਰਨ ਵਿੱਚ ਮਦਦ ਕੀਤੀ ਹੈ।

 

Tags: Punjab Admin , Punjab Mandi Board , 8th Digital Transformation Conclave Award , Secretary Mandi Board , Ravi Bhagat , Integrated Management System

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD