Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਫ਼ਰੀਦਕੋਟ, ਬਠਿੰਡਾ ਅਤੇ ਮਾਨਸਾ ਦੇ ਨਿਵਾਸੀਆਂ ਨੂੰ ਅਸਲਾ ਲਾਇਸੈਂਸ ਬਣਵਾਉਣ/ਨਵਿਆਉਣ ਲਈ 5 ਰੁੱਖ ਲਗਾਉਣੇ ਹੋਣਗੇ ਲਾਜ਼ਮੀ- ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ

ਅਸਲੇ ਦਾ ਲਾਇਸੈਂਸ ਨਵਾਂ ਬਣਾਉਣ ਜਾਂ ਨਵਿਆਉਣ ਲਈ ਬਿਨੈਕਾਰ ਲਈ ਅਰਜ਼ੀ ਨਾਲ ਰੁੱਖ ਲਗਾਉਂਦਿਆ ਦੀ ਸੈਲਫੀ ਲਗਾਉਣੀ ਹੋਵੇਗੀ ਲਾਜਮੀ

Chander Gaind, Fraidkot Divisional Commissioner, Divisional Commissioner Fraidkot

Web Admin

Web Admin

5 Dariya News

ਫ਼ਰੀਦਕੋਟ , 11 Dec 2022

Last updated on: Dec 11, 2022, 00:00 IST

ਪੰਜਾਬ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਡਿਗਦੇ ਪੱਧਰ ਅਤੇ ਜੰਗਲਾਂ ਹੇਠ ਘਟਦੇ ਰਕਬੇ ਖ਼ਿਲਾਫ਼ ਫ਼ਰੀਦਕੋਟ ਡਵੀਜ਼ਨ ਵਾਸੀਆਂ ਨੂੰ ਲਾਮਬੰਦ ਕਰਨ ਦੇ ਮਕਸਦ ਨਾਲ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਸ੍ਰੀ ਚੰਦਰ ਗੈਂਦ ਨੇ ਅਸਲਾ ਲਾਇਸੈਂਸ ਬਣਵਾਉਣ/ਨਵਿਆਉਣ ਵਾਲਿਆਂ ਲਈ ਇੱਕ ਦਿਲਚਸਪ ਅਤੇ ਚੰਗੀ ਪਹਿਲ ਕੀਤੀ ਹੈ।

ਇਸ ਸਬੰਧੀ ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਡਿਪਟੀ ਕਮਿਸ਼ਨਰ ਫ਼ਰੀਦਕੋਟ, ਬਠਿੰਡਾ ਅਤੇ ਮਾਨਸਾ ਨੂੰ ਪੱਤਰ ਲਿਖ ਕੇ ਹਦਾਇਤ ਕੀਤੀ ਹੈ ਕਿ ਕੋਈ ਵੀ ਵਿਅਕਤੀ ਜੋ ਨਵਾਂ ਅਸਲਾ ਲਾਇਸੈਂਸ ਬਣਵਾਉਣ ਜਾ ਫੇਰ ਪੁਰਾਣੇ ਲਾਇਸੈਂਸ ਨੂੰ ਨਵਿਆਉਣ ਚਾਹੁੰਦਾ ਹੈ ਤਾਂ ਉਸ ਲਈ 5 ਰੁੱਖ ਲਗਾਉਣੇ ਲਾਜ਼ਮੀ ਕੀਤੇ ਜਾਣ। 

ਉਸਨੂੰ ਲਾਇਸੈਂਸ ਦੀ ਫਾਈਲ ਜਮਾਂ ਕਰਵਾਉਣ ਸਮੇਂ ਰੁੱਖ ਲਗਾਉਣ ਦੀ ਸੈਲਫ਼ੀ ਨਾਲ ਦੇਣੀ ਹੋਵੇਗੀ। ਇਕ ਮਹੀਨੇ ਬਾਅਦ ਜਦ ਦਰਖਾਸਤ ਪੁਲਿਸ ਵੈਰੀਫਿਕੇਸ਼ਨ ਅਤੇ ਡੋਪ ਟੈਸਟ ਲਈ ਭੇਜੀ ਜਾਵੇਗੀ ਤਾਂ ਵੀ ਰੁੱਖ ਨਾਲ ਦੁਬਾਰਾ ਸੈਲਫ਼ੀ ਦੀਆਂ ਫ਼ੋਟੋਆਂ ਜਮਾਂ ਕਰਵਾਉਣੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਅਸਲਾ ਲੈਣ ਦੇ ਚਾਹਵਾਨਾਂ ਲਈ ਰੁੱਖ ਲਗਾਉਣੇ ਲਾਜ਼ਮੀ ਹੋਣਗੇ ਉਥੇ ਹੀ ਆਪਣੇ ਆਪ ਰੁੱਖ ਦੀ ਗਿਣਤੀ ਵਿੱਚ ਵਾਧਾ ਹੋਵੇਗਾ ਅਤੇ ਜੰਗਲਾਂ ਹੇਠ ਰਕਬਾ ਵਧੇਗਾ।

ਸ੍ਰੀ ਚੰਦਰ ਗੈਂਦ ਨੇ ਬਿਨੈਕਾਰਾਂ ਨੂੰ ਰਾਹਤ ਦਿੰਦਿਆ ਕਿਹਾ ਕਿ ਜਿਨ੍ਹਾਂ ਕੋਲ ਰੁੱਖ ਲਗਾਉਣ ਲਈ ਸਥਾਨ ਨਹੀਂ ਹੈ ਉਹ ਰੱਖ ਜਨਤਕ ਸਥਾਨਾਂ 'ਤੇ, ਸਿੱਖਿਆ ਸੰਸਥਾਵਾਂ, ਧਾਰਮਿਕ ਸਥਾਨ ਜਾ ਫੇਰ ਸੜਕਾਂ ਕਿਨਾਰੇ ਵੀ ਲਗਾ ਸਕਦੇ ਹਨ ਪਰ ਉਨ੍ਹਾਂ ਨੂੰ ਰੁੱਖ ਦੀ ਸਾਂਭ ਸੰਭਾਲ ਦੀ ਪੂਰੀ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ। ਇਸ ਤਰ੍ਹਾਂ ਅਸੀ ਰੁੱਖਾਂ ਹੇਠ ਰਕਬੇ ਨੂੰ ਵਧਾ ਸਕਾਂਗੇ।

ਉਨ੍ਹਾਂ ਅਪੀਲ ਕਰਦਿਆ ਕਿਹਾ ਕਿ ਰੁੱਖ ਅਜਿਹੇ ਲਗਾਏ ਜਾਣ ਜੋ ਪਾਣੀ ਘੱਟ ਲੈਂਦੇ ਹੋਣ ਜਿਨ੍ਹਾਂ ਵਿੱਚ ਆਮਲਾ, ਨੀਮ, ਬਬੂਲ, ਟਾਹਲੀ ਆਦਿ ਰੁੱਖਾਂ ਨੂੰ ਤਰਜੀਹ ਦਿੱਤੀ ਜਾਵੇ।ਜਿਕਰਯੋਗ ਹੈ ਇਸ ਤੋਂ ਪਹਿਲਾਂ ਵੀ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਸ੍ਰੀ ਚੰਦਰ ਗੈਂਦ ਨੇ ਡਵੀਜ਼ਨਲ ਕਮਿਸ਼ਨਰ ਪਟਿਆਲਾ ਅਤੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਵਿਖੇ ਆਪਣੇ ਕਾਰਜਕਾਲ ਦੌਰਾਨ ਇਸ ਤਰਾਂ ਦੇ ਉਪਰਾਲੇ ਕਰਕੇ ਵਾਤਾਵਰਣ ਸੰਭਾਲ ਵਿੱਚ ਅਹਿਮ ਯੋਗਦਾਨ ਪਾਇਆ ਸੀ ਜਿਸ ਦੀ ਹਰ ਪਾਸੇ ਸ਼ਲਾਘਾ ਕੀਤੀ ਗਈ ਸੀ।

 

Tags: Chander Gaind , Fraidkot Divisional Commissioner , Divisional Commissioner Fraidkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD