Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੁੱਢਾ ਨਾਲਾ ਅਤੇ ਘੱਗਰ ਨਦੀ ਮਾਮਲੇ ਕਮੇਟੀ ਵਲੋਂ ਗਊਘਾਟ ਸ਼ਮਸ਼ਾਨਘਾਟ ਨੇੜੇ ਡਿਸਪੋਸਲ ਸਾਈਟ ਦੀ ਸਮੀਖਿਆ

ਭਲਕੇ ਪੰਜਾਬ ਵਿਧਾਨ ਸਭਾ ਚੰਡੀਗੜ੍ਹ ਵਿਖੇ ਹੋਵੇਗੀ ਕਮੇਟੀ ਦੀ ਵਿਸ਼ੇਸ਼ ਮੀਟਿੰਗ

Ashok Prashar Pappi, Madan Lal Bagga, Kulwant Singh Sidhu, Hardeep Singh Mundian, Gurpreet Singh Banawali, Barinder Goyal, Manpreet Singh Ayali, Kuljeet Singh Randhawa, Sandeep Jakhar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 11 Dec 2022

Last updated on: Dec 11, 2022, 00:00 IST

ਬੁੱਢੇ ਨਾਲੇ ਅਤੇ ਘੱਗਰ ਦਰਿਆ ਦੇ ਮਸਲਿਆਂ ਨੂੰ ਲੈ ਕੇ ਵਿਧਾਨ ਸਭਾ ਕਮੇਟੀ ਦੀ ਚੰਡੀਗੜ੍ਹ ਵਿਖੇ ਭਲਕੇ ਹੋਣ ਵਾਲੀ ਸੰਭਾਵੀ ਮੀਟਿੰਗ ਤੋਂ ਇਕ ਦਿਨ ਪਹਿਲਾਂ, ਕਮੇਟੀ ਦੇ ਚੇਅਰਮੈਨ ਵਿਧਾਇਕ (ਲੁਧਿਆਣਾ ਪੂਰਬੀ) ਦਲਜੀਤ ਸਿੰਘ ਭੋਲਾ ਗਰੇਵਾਲ ਦੀ ਅਗਵਾਈ ਹੇਠ ਕਮੇਟੀ ਮੈਂਬਰਾਂ ਨੇ ਐਤਵਾਰ ਨੂੰ ਗਊਘਾਟ ਗੁਰਦੁਆਰਾ ਨੇੜੇ ਬੁੱਢੇ ਨਾਲੇ ਵਾਲੀ ਸਾਈਟ ਦਾ ਦੌਰਾ ਕੀਤਾ।

ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਲ ਸਰੋਤਾਂ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੰਮ ਕਰ ਰਹੀ ਹੈ, ਬੁੱਢੇ ਨਾਲੇ ਅਤੇ ਘੱਗਰ ਨਦੀ ਨਾਲ ਸਬੰਧਤ ਮੁੱਦਿਆਂ ਦੀ ਘੋਖ ਕਰਨ ਲਈ ਉਕਤ ਵਿਧਾਨ ਸਭਾ ਕਮੇਟੀ ਦਾ ਗਠਨ ਕੀਤਾ ਗਿਆ ਹੈ। ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਕਮੇਟੀ ਦੇ ਚੇਅਰਮੈਨ ਹਨ ਜਦਕਿ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਕੁਲਵੰਤ ਸਿੰਘ ਸਿੱਧੂ, ਹਰਦੀਪ ਸਿੰਘ ਮੁੰਡੀਆਂ, ਗੁਰਪ੍ਰੀਤ ਸਿੰਘ ਬਣਾਂਵਾਲੀ, ਬਰਿੰਦਰ ਗੋਇਲ, ਮਨਪ੍ਰੀਤ ਸਿੰਘ ਇਆਲੀ, ਕੁਲਜੀਤ ਸਿੰਘ ਰੰਧਾਵਾ ਅਤੇ ਸੰਦੀਪ ਜਾਖੜ ਕਮੇਟੀ ਦੇ ਮੈਂਬਰ ਹਨ।ਵਿਧਾਇਕ ਭੋਲਾ ਗਰੇਵਾਲ, ਪੱਪੀ ਅਤੇ ਬੱਗਾ ਸਮੇਤ ਵਿਧਾਇਕਾਂ ਨੇ ਐਤਵਾਰ ਨੂੰ ਲੁਧਿਆਣਾ ਨਗਰ ਨਿਗਮ ਅਤੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਨਾਲੇ ਵਾਲੀ ਸਾਈਟ ਦਾ ਦੌਰਾ ਕੀਤਾ।

ਵਿਧਾਇਕ ਭੋਲਾ ਗਰੇਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਬੁੱਢੇ ਨਾਲੇ ਦੀ ਸਫ਼ਾਈ ਲਈ ਕੰਮ ਕਰ ਰਹੀ ਹੈ ਅਤੇ ਬੁੱਢੇ ਨਾਲੇ ਦੀ ਸਫ਼ਾਈ ਲਈ 650 ਕਰੋੜ ਰੁਪਏ ਦੇ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਲਈ ਯਤਨ ਕੀਤੇ ਜਾ ਰਹੇ ਹਨ। ਸਥਾਨਕ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਤਹਿਤ ਗਊਘਾਟ ਗੁਰਦੁਆਰੇ ਨੇੜੇ ਇੱਕ ਇੰਟਰਮੀਡੀਏਟ ਪੰਪਿੰਗ ਸਟੇਸ਼ਨ (ਆਈ.ਪੀ.ਐਸ.) ਸਥਾਪਤ ਕਰਨ ਲਈ ਜਗ੍ਹਾ ਲੱਭਣ ਵਿੱਚ ਕੁਝ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸਦੇ ਤਹਿਤ ਸੀਵਰੇਜ ਦੇ ਕੂੜੇ ਨੂੰ ਸੀਵਰ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਤੱਕ ਲਿਜਾਣ ਲਈ ਆਈ.ਪੀ.ਐਸ. ਦੀ ਸਥਾਪਨਾ ਕੀਤੀ ਜਾਣੀ ਹੈ।

ਐਤਵਾਰ ਦਾ ਦੌਰਾ ਨੇੜਲੇ ਖੇਤਰ ਵਿੱਚ ਜਗ੍ਹਾ ਲੱਭਣ ਲਈ ਤਹਿ ਕੀਤਾ ਗਿਆ ਸੀ ਅਤੇ ਕੁਝ ਸਥਾਨਾਂ ਦੀ ਪਛਾਣ ਵੀ ਕੀਤੀ ਗਈ। ਵਿਧਾਇਕ ਭੋਲਾ ਗਰੇਵਾਲ ਨੇ ਕਿਹਾ ਕਿ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਵਿਧਾਨ ਸਭਾ ਕਮੇਟੀ ਦੀ ਮੀਟਿੰਗ ਦੌਰਾਨ ਸਾਈਟਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ ਅਤੇ ਇਸ ਸਬੰਧੀ ਅੰਤਿਮ ਫੈਸਲਾ ਜਲਦ ਹੀ ਲਿਆ ਜਾਵੇਗਾ।

 

Tags: Ashok Prashar Pappi , Madan Lal Bagga , Kulwant Singh Sidhu , Hardeep Singh Mundian , Gurpreet Singh Banawali , Barinder Goyal , Manpreet Singh Ayali , Kuljeet Singh Randhawa , Sandeep Jakhar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD