Thursday, 09 May 2024

 

 

ਖ਼ਾਸ ਖਬਰਾਂ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਸੰਸਦੀ ਹਲਕਾ ਲੁਧਿਆਣਾ 'ਚ ਹੁਣ ਤੱਕ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ 1.11 ਕਰੋੜ ਰੁਪਏ ਦੇ ਚੋਣ ਖਰਚੇ ਰਿਕਾਰਡ ਕੀਤੇ ਗਏ : ਸਾਕਸ਼ੀ ਸਾਹਨੀ ਨਾਮਜ਼ਦਗੀਆਂ ਦੇ ਪਹਿਲੇ ਦਿਨ ਹੁਸ਼ਿਆਰਪੁਰ ਵਿਖੇ ਇਕ ਆਜ਼ਾਦ ਉਮੀਦਵਾਰ ਵੱਲੋਂ ਕਾਗਜ਼ ਦਾਖ਼ਲ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ‘ਚ ਪਿੰਡ ਭੈਲ ਹਲਕਾ ਖਡੂਰ ਸਾਹਿਬ ਵਿਖੇ ਕੀਤਾ ਭਰਵਾਂ ਇੱਕਠ ਖ਼ਰਚਾ ਅਬਜ਼ਰਵਰ ਵੱਲੋਂ ਚੋਣਾਂ ਨਾਲ ਸਬੰਧਤ ਵੱਖ-ਵੱਖ ਸੈੱਲਾਂ ਦਾ ਜਾਇਜ਼ਾ

 

ਪ੍ਰਧਾਨ ਮੰਤਰੀ ਨੇ ਨਾਗਪੁਰ ਰੇਲਵੇ ਸਟੇਸ਼ਨ ਤੋਂ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

 Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Devendra Fadnavis, Nitin Gadkari, Vande Bharat Express, Nagpur Railway Station, Nagpur, Maharashtra, Central Scientific Instruments Organisation, CSIO, Roof-Mounted Package Unit, RMPU, Eknath Shinde

Web Admin

Web Admin

5 Dariya News

ਨਾਗਪੁਰ , 11 Dec 2022

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਾਗਪੁਰ ਰੇਲਵੇ ਸਟੇਸ਼ਨ ਦੇ ਪਲੈਟਫਾਰਮ ਨੰਬਰ 1 ਤੋਂ ਨਾਗਪੁਰ ਅਤੇ ਬਿਲਾਸਪੁਰ ਨੂੰ ਜੋੜਨ ਵਾਲੀ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਪ੍ਰਧਾਨ ਮੰਤਰੀ ਨੇ ਵੰਦੇ ਭਾਰਤ ਐਕਸਪ੍ਰੈੱਸ ਦੇ ਰੇਲ ਡੱਬਿਆਂ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਵਿੱਚ ਮੁਹੱਈਆ ਸੁਵਿਧਾਵਾਂ ਦਾ ਜਾਇਜ਼ਾ ਲਿਆ। 

ਸ਼੍ਰੀ ਮੋਦੀ ਨੇ ਵੰਦੇ ਭਾਰਤ ਐਕਸਪ੍ਰੈੱਸ ਦੇ ਲੋਕੋਮੋਟਿਵ ਇੰਜਣ ਦੇ ਕੰਟਰੋਲ ਸੈਂਟਰ ਦਾ ਨਿਰੀਖਣ ਕੀਤਾ ਅਤੇ ਨਾਗਪੁਰ ਅਤੇ ਅਜਨੀ ਰੇਲਵੇ ਸਟੇਸ਼ਨਾਂ ਦੀਆਂ ਵਿਕਾਸ ਯੋਜਨਾਵਾਂ ਦਾ ਵੀ ਜਾਇਜ਼ਾ ਲਿਆ। ਨਾਗਪੁਰ ਤੋਂ ਬਿਲਾਸਪੁਰ ਦੀ ਯਾਤਰਾ ਦਾ ਸਮਾਂ 7-8 ਘੰਟਿਆਂ ਤੋਂ ਘੱਟ ਕੇ 5 ਘੰਟੇ 30 ਮਿੰਟ ਰਹਿ ਜਾਵੇਗਾ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਨਾਗਪੁਰ ਅਤੇ ਬਿਲਾਸਪੁਰ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਟ੍ਰੇਨ ਨਾਲ ਕਨੈਕਟੀਵਿਟੀ ਵਿੱਚ ਕਾਫੀ ਵਾਧਾ ਹੋਵੇਗਾ।”

ਪ੍ਰਧਾਨ ਮੰਤਰੀ ਜਦੋਂ ਨਾਗਪੁਰ ਰੇਲਵੇ ਸਟੇਸ਼ਨ 'ਤੇ ਪਹੁੰਚੇ, ਉਨ੍ਹਾਂ ਦੇ ਨਾਲ ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼੍ਰੀ ਏਕਨਾਥ ਸ਼ਿੰਦੇ, ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਭਗਤ ਸਿੰਘ ਕੋਸ਼ਿਆਰੀ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਅਤੇ ਕੇਂਦਰੀ ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਵੀ ਮੌਜੂਦ ਸਨ।

ਪਿਛੋਕੜ

ਟ੍ਰੇਨ ਦੀ ਸ਼ੁਰੂਆਤ ਖੇਤਰ ਵਿੱਚ ਟੂਰਿਜ਼ਮ ਨੂੰ ਹੁਲਾਰਾ ਦੇਣ ਵਿੱਚ ਮਦਦ ਕਰੇਗੀ ਅਤੇ ਯਾਤਰਾ ਦਾ ਇੱਕ ਅਰਾਮਦਾਇਕ ਅਤੇ ਤੇਜ਼ ਮੋਡ ਪ੍ਰਦਾਨ ਕਰੇਗੀ। ਨਾਗਪੁਰ ਤੋਂ ਬਿਲਾਸਪੁਰ ਦੀ ਯਾਤਰਾ ਦਾ ਸਮਾਂ 5 ਘੰਟੇ 30 ਮਿੰਟ ਹੋਵੇਗਾ। ਇਹ ਦੇਸ਼ ਵਿੱਚ ਪੇਸ਼ ਕੀਤੀ ਜਾਣ ਵਾਲੀ ਛੇਵੀਂ ਵੰਦੇ ਭਾਰਤ ਟ੍ਰੇਨ ਹੋਵੇਗੀ ਅਤੇ ਪਹਿਲਾਂ ਦੀ ਤੁਲਨਾ ਵਿੱਚ ਇੱਕ ਉੱਨਤ ਸੰਸਕਰਣ ਹੈ, ਜੋ ਬਹੁਤ ਹਲਕੀ ਅਤੇ ਘੱਟ ਸਮੇਂ ਵਿੱਚ ਉੱਚ ਰਫ਼ਤਾਰ ਤੱਕ ਪਹੁੰਚਣ ਦੇ ਸਮਰੱਥ ਹੈ। 

ਵੰਦੇ ਭਾਰਤ 2.0 ਹੋਰ ਉੱਨਤ ਅਤੇ ਬਿਹਤਰ ਸੁਵਿਧਾਵਾਂ ਨਾਲ ਲੈਸ ਹੈ ਜਿਵੇਂ ਕਿ ਸਿਰਫ਼ 52 ਸਕਿੰਟਾਂ ਵਿੱਚ 0 ਤੋਂ 100 ਕਿਲੋਮੀਟਰ ਪ੍ਰਤੀ ਘੰਟਾ ਦੀ ਸਪੀਡ ਤੱਕ ਪਹੁੰਚਣਾ, ਅਤੇ ਵੱਧ ਤੋਂ ਵੱਧ 180 ਕਿਲੋਮੀਟਰ ਪ੍ਰਤੀ ਘੰਟਾ ਦੀ ਸਪੀਡ। ਅੱਪਗ੍ਰੇਡ ਕੀਤੀ ਵੰਦੇ ਭਾਰਤ ਐਕਸਪ੍ਰੈੱਸ ਦਾ ਵਜ਼ਨ ਪਿਛਲੇ ਸੰਸਕਰਣ ਦੇ 430 ਟਨ ਦੇ ਮੁਕਾਬਲੇ 392 ਟਨ ਹੋਵੇਗਾ। 

ਇਸ ਵਿੱਚ ਵਾਈ-ਫਾਈ ਕੰਟੈਂਟ ਔਨ-ਡਿਮਾਂਡ ਦੀ ਸੁਵਿਧਾ ਵੀ ਹੋਵੇਗੀ। ਹਰੇਕ ਕੋਚ ਵਿੱਚ 32” ਸਕਰੀਨਾਂ ਹਨ ਜੋ ਯਾਤਰੀਆਂ ਨੂੰ ਜਾਣਕਾਰੀ ਅਤੇ ਇਨਫੋਟੇਨਮੈਂਟ ਪ੍ਰਦਾਨ ਕਰਦੀਆਂ ਹਨ ਜਦੋਂ ਕਿ ਪਿਛਲੇ ਸੰਸਕਰਣ ਵਿੱਚ 24” ਸਕਰੀਨਾਂ ਲਗੀਆਂ ਸਨ। ਵੰਦੇ ਭਾਰਤ ਐਕਸਪ੍ਰੈੱਸ ਵਾਤਾਵਰਣ ਦੇ ਅਨੁਕੂਲ ਵੀ ਹੋਵੇਗੀ ਕਿਉਂਕਿ ਏਸੀ 15 ਪ੍ਰਤੀਸ਼ਤ ਵਧੇਰੇ ਊਰਜਾ ਦਕਸ਼ ਹੋਣਗੇ। 

ਟ੍ਰੈਕਸ਼ਨ ਮੋਟਰ ਦੀ ਧੂੜ-ਮੁਕਤ ਸਵੱਛ ਹਵਾ ਕੂਲਿੰਗ ਨਾਲ, ਯਾਤਰਾ ਵਧੇਰੇ ਅਰਾਮਦਾਇਕ ਹੋ ਜਾਵੇਗੀ। ਇੱਕ ਸਾਈਡ ਰੀਕਲਾਈਨਰ ਸੀਟ ਦੀ ਸੁਵਿਧਾ ਜੋ ਪਹਿਲਾਂ ਸਿਰਫ਼ ਐਗਜ਼ੀਕਿਊਟਿਵ ਕਲਾਸ ਦੇ ਯਾਤਰੀਆਂ ਨੂੰ ਦਿੱਤੀ ਜਾਂਦੀ ਸੀ, ਹੁਣ ਸਾਰੀਆਂ ਕਲਾਸਾਂ ਲਈ ਉਪਲਬਧ ਕਰਵਾਈ ਜਾਵੇਗੀ। ਐਗਜ਼ੀਕਿਊਟਿਵ ਕੋਚਾਂ ਕੋਲ 180-ਡਿਗਰੀ ਘੁੰਮਣ ਵਾਲੀਆਂ ਸੀਟਾਂ ਦੀ ਅਤਿਰਿਕਤ ਵਿਸ਼ੇਸ਼ਤਾ ਹੈ।

ਵੰਦੇ ਭਾਰਤ ਐਕਸਪ੍ਰੈੱਸ ਦੇ ਨਵੇਂ ਡਿਜ਼ਾਇਨ ਵਿੱਚ, ਹਵਾ ਸ਼ੁੱਧੀਕਰਨ ਲਈ ਰੂਫ-ਮਾਉਂਟੇਡ ਪੈਕੇਜ ਯੂਨਿਟ (ਆਰਐੱਮਪੀਯੂ) ਵਿੱਚ ਇੱਕ ਫੋਟੋ-ਕੈਟਾਲੀਟਿਕ ਅਲਟਰਾਵਾਇਲਟ ਹਵਾ ਸ਼ੁੱਧੀਕਰਨ ਸਿਸਟਮ ਸਥਾਪਿਤ ਕੀਤਾ ਗਿਆ ਹੈ। ਸੈਂਟਰਲ ਸਾਇੰਟਿਫਿਕ ਇੰਸਟਰੂਮੈਂਟਸ ਆਰਗੇਨਾਈਜੇਸ਼ਨ (ਸੀਐੱਸਆਈਓ), ਚੰਡੀਗੜ੍ਹ ਦੁਆਰਾ ਸਿਫ਼ਾਰਿਸ਼ ਕੀਤੇ ਅਨੁਸਾਰ, ਇਹ ਸਿਸਟਮ ਆਰਐੱਮਪੀਯੂ ਦੇ ਦੋਵਾਂ ਸਿਰਿਆਂ 'ਤੇ ਡਿਜ਼ਾਇਨ ਅਤੇ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਤਾਜ਼ੀ ਹਵਾ ਅਤੇ ਹਵਾ ਦੀ ਵਾਪਸੀ ਰਾਹੀਂ ਆਉਣ ਵਾਲੇ ਕੀਟਾਣੂਆਂ, ਬੈਕਟੀਰੀਆ, ਵਾਇਰਸ ਆਦਿ ਤੋਂ ਹਵਾ ਨੂੰ ਮੁਕਤ ਕਰਨ ਲਈ ਫਿਲਟਰ ਅਤੇ ਸਾਫ਼ ਕੀਤਾ ਜਾ ਸਕੇ।

ਵੰਦੇ ਭਾਰਤ ਐਕਸਪ੍ਰੈੱਸ 2.0 ਵਿਭਿੰਨ ਬਿਹਤਰ ਅਤੇ ਏਅਰਕ੍ਰਾਫਟ-ਜਿਹੇ ਯਾਤਰਾ ਅਨੁਭਵ ਪੇਸ਼ ਕਰਦੀ ਹੈ। ਇਹ ਸਵਦੇਸ਼ੀ ਤੌਰ 'ਤੇ ਵਿਕਸਿਤ ਟ੍ਰੇਨ ਟੱਕਰ ਤੋਂ ਬਚਣ ਵਾਲੀ ਪ੍ਰਣਾਲੀ - ਕਵਚ (KAVACH) ਸਮੇਤ ਅਤਿ-ਆਧੁਨਿਕ ਉੱਨਤ ਸੁਰੱਖਿਆ ਵਿਸ਼ੇਸ਼ਤਾਵਾਂ ਨਾਲ ਲੈਸ ਹੈ।

 

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Devendra Fadnavis , Nitin Gadkari , Vande Bharat Express , Nagpur Railway Station , Nagpur , Maharashtra , Central Scientific Instruments Organisation , CSIO , Roof-Mounted Package Unit , RMPU , Eknath Shinde

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD