Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪ੍ਰਧਾਨ ਮੰਤਰੀ ਨੇ ‘ਨਾਗਪੁਰ ਮੈਟਰੋ ਫੇਜ਼-II’ ਦਾ ਨੀਂਹ ਪੱਥਰ ਰੱਖਿਆ ਅਤੇ ‘ਨਾਗਪੁਰ ਮੈਟਰੋ ਫੇਜ਼-I’ ਰਾਸ਼ਟਰ ਨੂੰ ਸਮਰਪਿਤ ਕੀਤਾ

ਫ੍ਰੀਡਮ ਪਾਰਕ ਮੈਟਰੋ ਸਟੇਸ਼ਨ ਤੋਂ ਖਾਪਰੀ ਮੈਟਰੋ ਸਟੇਸ਼ਨ ਤੱਕ ਮੈਟਰੋ ਦੀ ਸਵਾਰੀ ਕੀਤੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Devendra Fadnavis, Nitin Gadkari, Nagpur Metro, Nagpur, Maharashtra, Khapri Metro Station, Nagpur Metro Rail Project, Eknath Shinde

Web Admin

Web Admin

5 Dariya News

ਨਾਗਪੁਰ , 11 Dec 2022

Last updated on: Dec 11, 2022, 00:00 IST

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ‘ਨਾਗਪੁਰ ਮੈਟਰੋ ਫੇਜ਼-I’ ਰਾਸ਼ਟਰ ਨੂੰ ਸਮਰਪਿਤ ਕੀਤਾ, ਅਤੇ ਖਾਪਰੀ ਮੈਟਰੋ ਸਟੇਸ਼ਨ ‘ਤੇ ‘ਨਾਗਪੁਰ ਮੈਟਰੋ ਫੇਜ਼-II’ ਦਾ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਖਾਪਰੀ ਤੋਂ ਆਟੋਮੋਟਿਵ ਸਕੁਏਅਰ ਅਤੇ ਪ੍ਰਜਾਪਤੀ ਨਗਰ ਤੋਂ ਲੋਕਮਾਨਯ ਨਗਰ ਤੱਕ ਲਈ ਦੋ ਉਦਘਾਟਨੀ ਮੈਟਰੋ ਟ੍ਰੇਨਾਂ ਨੂੰ ਵੀ ਹਰੀ ਝੰਡੀ ਦਿਖਾਈ। 

ਨਾਗਪੁਰ ਮੈਟਰੋ ਦੇ ਪਹਿਲੇ ਪੜਾਅ ਨੂੰ 8650 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ ਜਦਕਿ ਦੂਸਰੇ ਪੜਾਅ ਨੂੰ 6700 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਵਿਕਸਿਤ ਕੀਤਾ ਜਾਵੇਗਾ।ਪ੍ਰਧਾਨ ਮੰਤਰੀ ਫ੍ਰੀਡਮ ਪਾਰਕ ਮੈਟਰੋ ਸਟੇਸ਼ਨ ਤੋਂ ਨਾਗਪੁਰ ਮੈਟਰੋ ‘ਤੇ ਸਵਾਰੀ ਕਰ ਕੇ ਖਾਪਰੀ ਮੈਟਰੋ ਸਟੇਸ਼ਨ ਪਹੁੰਚੇ। 

ਫ੍ਰੀਡਮ ਪਾਰਕ ਮੈਟਰੋ ਸਟੇਸ਼ਨ 'ਤੇ ਮੈਟਰੋ 'ਤੇ ਚੜ੍ਹਨ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨੇ ਨਾਗਪੁਰ ਮੈਟਰੋ ਰੇਲ ਪ੍ਰੋਜੈਕਟ ਦਾ ਦੌਰਾ ਕੀਤਾ ਅਤੇ ਉਥੇ ਲਗਾਈ ਗਈ 'ਸਪਨੋ ਸੇ ਬਿਹਤਰ' ਪ੍ਰਦਰਸ਼ਨੀ ਦੇਖੀ। ਪ੍ਰਧਾਨ ਮੰਤਰੀ ਨੇ ਏਐੱਫਸੀ ਗੇਟ ਤੋਂ ਆਪਣੇ ਲਈ ਇੱਕ ਈ-ਟਿਕਟ ਖਰੀਦੀ ਅਤੇ ਵਿਦਿਆਰਥੀਆਂ, ਨਾਗਰਿਕਾਂ ਅਤੇ ਅਧਿਕਾਰੀਆਂ ਨਾਲ ਯਾਤਰਾ ਕੀਤੀ। ਯਾਤਰਾ ਦੌਰਾਨ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

 “ਮੈਂ ਨਾਗਪੁਰ ਮੈਟਰੋ ਦੇ ਫੇਜ਼-I ਦੇ ਉਦਘਾਟਨ 'ਤੇ ਨਾਗਪੁਰ ਦੇ ਲੋਕਾਂ ਨੂੰ ਵਧਾਈਆਂ ਦਿੰਦਾ ਹਾਂ। ਦੋ ਮੈਟਰੋ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਮੈਟਰੋ ਦੀ ਸਵਾਰੀ ਵੀ ਕੀਤੀ। ਮੈਟਰੋ ਅਰਾਮਦਾਇਕ ਅਤੇ ਸੁਵਿਧਾਜਨਕ ਹੈ।

"ਨਾਗਪੁਰ ਮੈਟਰੋ 'ਤੇ ਸਵਾਰ ਹੋ ਕੇ, ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ, ਸਟਾਰਟ-ਅੱਪ ਸੈਕਟਰ ਦੇ ਲੋਕਾਂ ਅਤੇ ਜੀਵਨ ਦੇ ਹੋਰ ਖੇਤਰਾਂ ਦੇ ਨਾਗਰਿਕਾਂ ਨਾਲ ਗੱਲਬਾਤ ਕੀਤੀ।"

ਪ੍ਰਧਾਨ ਮੰਤਰੀ ਜਦੋਂ ਮੈਟਰੋ ਰਾਹੀਂ ਖਾਪਰੀ ਮੈਟਰੋ ਸਟੇਸ਼ਨ 'ਤੇ ਪਹੁੰਚੇ, ਉਨ੍ਹਾਂ ਦੇ ਨਾਲ ਮਹਾਰਾਸ਼ਟਰ ਦੇ ਮੁੱਖ ਮੰਤਰੀ, ਸ਼੍ਰੀ ਏਕਨਾਥ ਸ਼ਿੰਦੇ, ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਭਗਤ ਸਿੰਘ ਕੋਸ਼ਿਆਰੀ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫਡਨਵੀਸ ਅਤੇ ਕੇਂਦਰੀ ਰੋਡ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਵੀ ਸ਼ਾਮਲ ਹੋਏ।

ਪਿਛੋਕੜ

ਸ਼ਹਿਰੀ ਗਤੀਸ਼ੀਲਤਾ ਵਿੱਚ ਕ੍ਰਾਂਤੀ ਲਿਆਉਣ ਵਾਲੇ ਇੱਕ ਹੋਰ ਕਦਮ ਵਿੱਚ, ਪ੍ਰਧਾਨ ਮੰਤਰੀ ਨੇ 'ਨਾਗਪੁਰ ਮੈਟਰੋ ਫੇਜ਼-I' ਨੂੰ ਰਾਸ਼ਟਰ ਨੂੰ ਸਮਰਪਿਤ ਕੀਤਾ ਅਤੇ ਖਾਪਰੀ ਮੈਟਰੋ ਸਟੇਸ਼ਨ 'ਤੇ ਦੋ ਮੈਟਰੋ ਟ੍ਰੇਨਾਂ - ਖਾਪਰੀ ਤੋਂ ਆਟੋਮੋਟਿਵ ਸਕੁਏਅਰ (ਔਰੇਂਜ ਲਾਈਨ) ਅਤੇ ਪ੍ਰਜਾਪਤੀ ਨਗਰ ਤੋਂ ਲੋਕਮਾਨਯ ਨਗਰ (ਐਕਵਾ ਲਾਈਨ) ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 

ਨਾਗਪੁਰ ਮੈਟਰੋ ਦੇ ਪਹਿਲੇ ਪੜਾਅ ਨੂੰ 8650 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਵਿਕਸਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਨਾਗਪੁਰ ਮੈਟਰੋ ਫੇਜ਼-II ਦਾ ਨੀਂਹ ਪੱਥਰ ਵੀ ਰੱਖਿਆ, ਜਿਸ ਨੂੰ 6700 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਵਿਕਸਿਤ ਕੀਤਾ ਜਾਵੇਗਾ।

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Devendra Fadnavis , Nitin Gadkari , Nagpur Metro , Nagpur , Maharashtra , Khapri Metro Station , Nagpur Metro Rail Project , Eknath Shinde

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD