Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ.ਆਈ.ਜੀ. ਵੱਲੋਂ ਜ਼ਿਲ੍ਹੇ ਵਿੱਚ ਕਾਨੂੰਨ ਤੇ ਵਿਵਸਥਾ ਸਥਿਤੀ ਦਾ ਜ਼ਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ

ਐਸ.ਐਸ.ਪੀ. ਸਮੇਤ ਜ਼ਿਲ੍ਹੇ ਦੇ ਸਮੂਹ ਪੁਲਿਸ ਗਜ਼ਟਿਡ ਅਫਸਰ, ਮੁੱਖ ਥਾਣਾ ਅਫਸਰ ਅਤੇ ਯੂਨਿਟ ਇੰਚਾਰਜ ਰਹੇ ਹਾਜ਼ਰ

Punjab Police, Police, Gurpreet Singh Bhullar, Dr. Sandeep Kumar Garg, S.A.S. Nagar, Mohali Police

Web Admin

Web Admin

5 Dariya News

ਐਸ.ਏ.ਐਸ. ਨਗਰ , 12 Dec 2022

Last updated on: Dec 12, 2022, 00:00 IST

ਜ਼ਿਲਾ ਐਸ.ਏ.ਐਸ. ਨਗਰ ਵਿਖੇ ਕਾਨੂੰਨ ਤੇ ਵਿਵਸਥਾ, ਨਸ਼ਿਆਂ ਦੇ ਮੁੱਦੇ ਤੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਰੂਪਨਗਰ ਰੇਂਜ ਅਤੇ ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਮੂਹ ਗਜਟਿਡ ਅਫਸਰਾਂ, ਮੁੱਖ ਅਫਸਰ ਥਾਣਾ ਅਤੇ ਯੂਨਿਟ ਇੰਚਾਰਜਾਂ ਨਾਲ ਜਨਰਲ ਕਰਾਇਮ/ਲਾਅ ਆਰਡਰ ਦੀ ਸਮੀਖਿਆ ਸਬੰਧੀ ਮੀਟਿੰਗ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਦੱਸਿਆ ਗਿਆ ਕਿ ਮੀਟਿੰਗ ਦਾ ਮਨੋਰਥ ਜ਼ਿਲ੍ਹੇ ਵਿੱਚ ਅਣਸੁਲਝੇ ਜ਼ੁਰਮਾਂ, ਨਸ਼ਿਆਂ ਤੇ ਗੈਂਗਸਟਰਵਾਦ ਦੇ ਮੁੱਦੇ ਤੇ ਪੁਲਿਸ ਦੇ ਵੱਖ ਵੱਖ ਯੂਨਿਟਾਂ ਵੱਲੋਂ ਕੀਤੀ ਗਈ ਕਾਰਵਾਈ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਮੂਹ ਪੁਲਿਸ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਗਏ ਕਿ ਜ਼ਿਲ੍ਹੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਬਰਕਰਾਰ ਰੱਖਣ ਸਬੰਧੀ, ਜਿਲਾ ਵਿੱਚ ਪੈਂਦੀਆਂ ਸਰਕਾਰੀ ਬਿਲਡਿੰਗਾਂ ਦੀ ਸੁਰੱਖਿਆ, ਪਬਲਿਕ ਦੀ ਸਮੇਂ ਸਿਰ ਸੁਣਵਾਈ, ਆਮ ਪਬਲਿਕ ਨੂੰ ਕੁਰੱਪਸ਼ਨ ਰਹਿਤ ਸੇਵਾਵਾ ਦੇਣਾ, ਜ਼ੇਰੇ ਤਫਤੀਸ਼ ਮੁਕੱਦਮਿਆਂ ਅਤੇ ਲੰਬਿਤ ਦਰਖਾਸਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ, ਨਸ਼ੇ ਦੇ ਮਾੜੇ ਪ੍ਰਭਾਵ ਤੋਂ ਜਾਣੂੰ ਕਰਵਾਉਣ ਲਈ ਪਬਲਿਕ ਮੀਟਿੰਗਾਂ ਕਰਨ, ਪ੍ਰਭਾਵਸ਼ਾਲੀ ਢੰਗ ਨਾਲ ਨਾਕਾਬੰਦੀ/ਗਸ਼ਤਾਂ ਕਰਕੇ ਚੈਕਿੰਗ ਆਦਿ ਕੀਤੇ ਜਾਣ ਸਬੰਧੀ ਵਿਸ਼ੇਸ਼ ਹਦਾਇਤ ਕੀਤੀਆਂ ਗਈਆਂ।

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਇਹ ਦੱਸਿਆ ਗਿਆ ਕਿ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਹਰ ਪੰਦਰਾਂ ਦਿਨ ਮਗਰੋਂ ਕੀਤੀ ਜਾਵੇਗੀ ਜਿਸ ਕਾਰਨ ਉਨ੍ਹਾਂ ਨੂੰ ਇਹ ਹਦਾਇਤ ਕੀਤੀ ਗਈ ਕਿ ਉਹ ਆਪਣੇ ਖੇਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਨਿੱਜਠਣ ਅਤੇ ਜ਼ੁਰਮਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਪੁਲਿਸ ਕਾਰਵਾਈ ਕਰਨ। ਇਸ ਦੇ ਨਾਲ ਹੀ ਪੁਲਿਸ ਨੂੰ ਰਾਤ ਸਮੇਂ ਗਸ਼ਤ ਤੇ ਪੈਟਰੋਲਿੰਗ ਵਧਾਉਣ ਦੀ ਹਦਾਇਤ ਕੀਤੀ ਗਈ।

ਡੀ.ਆਈ.ਜੀ. ਵੱਲੋਂ ਆਮ ਪਬਲਿਕ ਨੂੰ ਵੀ ਇਹ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਇਲਾਕਾ ਵਿੱਚ ਕੋਈ ਸ਼ੱਕੀ ਵਿਅਕਤੀ ਰਹਿ ਰਿਹਾ ਹੋਵੇ, ਕੋਈ ਸ਼ੱਕੀ ਵਹਿਕਲ ਖੜਾ ਹੋਵੇ ਜਾਂ ਕੋਈ ਨਸ਼ੇ ਆਦਿ ਦਾ ਧੰਦਾ ਕਰਦਾ ਹੋਵੇ ਤਾਂ ਉਸ ਸਬੰਧੀ ਸੂਚਨਾ ਤੁਰੰਤ ਪੁਲਿਸ ਹੈਲਪ ਲਾਈਨ 112 ਜਾਂ 181 ਪਰ ਦਿੱਤੀ ਜਾਵੇ।ਸੂਚਨਾ ਦੇਣ ਵਾਲੇ ਦਾ ਨਾਮ-ਪਤਾ ਗੁਪਤ ਰੱਖਿਆ ਜਾਵੇਗਾ।

 

Tags: Punjab Police , Police , Gurpreet Singh Bhullar , Dr. Sandeep Kumar Garg , S.A.S. Nagar , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD