Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਦਾ ਇਕ ਹੋਰ ਮਾਅਰਕਾ

ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਸਿਰਫ ਨਵੰਬਰ ਮਹੀਨੇ ਵਿਚ ਹੀ 44 ਫੀਸਦੀ ਵਾਧਾ: ਜਿੰਪਾ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਚੰਡੀਗੜ੍ਹ , 12 Dec 2022

Last updated on: Dec 12, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਇਕ ਹੋਰ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਇਕ ਮਹੀਨੇ ਵਿਚ ਹੀ 44 ਫੀਸਦੀ ਜ਼ਿਆਦਾ ਆਮਦਨ ਆਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਵਿਸਥਾਰ ਵਿਚ ਜਾਣਕਾਰੀ  ਦਿੰਦਿਆਂ ਜਿੰਪਾ ਨੇ ਕਿਹਾ ਕਿ ਨਵੰਬਰ 2022 ਵਿਚ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਪੰਜਾਬ ਸਰਕਾਰ ਨੂੰ 376.78 ਕਰੋੜ ਰੁਪਏ ਦੀ ਆਮਦਨ ਹੋਈ ਹੈ ਜੋ ਕਿ ਪਿਛਲੇ ਸਾਲ ਦੇ ਨਵੰਬਰ ਮਹੀਨੇ ਨਾਲੋਂ 44 ਫੀਸਦੀ ਜ਼ਿਆਦਾ ਹੈ। ਨਵੰਬਰ 2021 ਵਿਚ ਇਹ ਆਮਦਨ 260.87 ਕਰੋੜ ਰੁਪਏ ਸੀ। ਇਸ ਤੋਂ ਪਹਿਲਾਂ ਮਈ 2022 ਵਿਚ ਵੀ ਮਈ 2021 ਦੇ ਮੁਕਾਬਲੇ 69 ਫੀਸਦੀ ਜ਼ਿਆਦਾ ਆਮਦਨ ਹੋਈ ਸੀ।

ਜਿੰਪਾ ਨੇ ਕਿਹਾ ਕਿ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਸਟੈਂਪ ਤੇ ਰਜਿਸਟਰੇਸ਼ਨ ਤਹਿਤ ਇਕ ਵੱਡੀ ਰਕਮ ਸਰਕਾਰ ਦੇ ਖਜ਼ਾਨੇ ਵਿਚ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੇ ਕੰਮ ਨੂੰ ਭ੍ਰਿਸ਼ਟਾਚਾਰ ਮੁਕਤ ਕਰਨ ਲਈ ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਸਾਰਥਕ ਹੰਭਲੇ ਮਾਰ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੀ ਹੀ ਸਰਕਾਰ ਦੇ ਇਕ ਮੰਤਰੀ ਤੋਂ ਲੈ ਕੇ ਪਿਛਲੀਆਂ ਸਰਕਾਰਾਂ ਵਿਚ ਭ੍ਰਿਸ਼ਟਾਚਾਰੀ ਤਰੀਕਿਆਂ ਰਾਹੀਂ ਪੰਜਾਬ ਨੂੰ ਲੁੱਟਣ ਵਾਲੇ ਸਿਆਸਤਦਾਨਾਂ ਤੇ ਅਫਸਰਾਂ ਦਾ ਪਰਦਾਫਾਸ਼ ਕਰਨ ਦਾ ਨਤੀਜਾ ਇਹ ਨਿਕਲਿਆ ਹੈ ਕਿ ਜਿਹੜੇ ਅਫਸਰ ਅਤੇ ਮੁਲਾਜ਼ਮ ਲੋਕਾਂ ਦੀ ਲੁੱਟ-ਖਸੁੱਟ ਕਰਦੇ ਸੀ ਉਹ ਹੁਣ ਲੋਕ ਸੇਵਾ ਨੂੰ ਪਹਿਲ ਦੇਣ ਲੱਗੇ ਹਨ।

ਜਿੰਪਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਕੰਮ ਨੂੰ ਕਰਾਉਣ ਲਈ ਕਿਸੇ ਵੀ ਅਫਸਰ ਜਾਂ ਮੁਲਾਜ਼ਮ ਨੂੰ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਇਸ ਦੀ ਰਿਪੋਰਟ ਤੁਰੰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD