Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਵਿੱਚ ਸ਼ੁਰੂ ਹੋਈ ਸੀਟੀ ਸਕੈਨ ਸੈਂਟਰ ਅਤੇ ਡਾਇਗਨੋਸਟਿਕ ਲੈਬ ਦੀ ਸਹੂਲਤ

ਚੇਅਰਮੈਨ ਰਮਨ ਬਹਿਲ ਨੇ ਸੀਟੀ ਸਕੈਨ ਸੈਂਟਰ ਅਤੇ ਡਾਇਗਨੋਸਟਿਕ ਲੈਬ ਦਾ ਕੀਤਾ ਉਦਘਾਟਨ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਗੁਰਦਾਸਪੁਰ , 12 Dec 2022

Last updated on: Dec 12, 2022, 00:00 IST

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਸੀਟੀ ਸਕੈਨ ਸੈਂਟਰ ਅਤੇ ਡਾਇਗਨੋਸਟਿਕ ਲੈਬ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ। ਅੱਜ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਸੀਟੀ ਸਕੈਨ ਸੈਂਟਰ, ਡਾਇਗਨੋਸਟਿਕ ਲੈਬ ਸੈਂਟਰ ਦਾ ਉਦਘਾਟਨ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤਾ ਗਿਆ। 

ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਸਿਵਲ ਸਰਜਨ ਡਾ. ਹਰਭਜਨ ਰਾਮ ਮਾਂਡੀ, ਸਹਾਇਕ ਸਿਵਲ ਸਰਜਨ ਡਾ. ਭਾਰਤ ਭੂਸ਼ਨ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤਜਿੰਦਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੋਮੀ ਰਾਜਾ, ਐੱਸ.ਐੱਮ.ਓ ਡਾ. ਛੇਤਨਾ ਸਮੇਤ ਸ਼ਹਿਰ ਦੇ ਮੋਹਤਬਰ ਵਿਅਕਤੀ ਹਾਜ਼ਰ ਸਨ।

ਸੀਟੀ ਸਕੈਨ ਸੈਂਟਰ ਅਤੇ ਡਾਇਗਨੋਸਟਿਕ ਲੈਬ ਸੈਂਟਰ ਦਾ ਉਦਘਾਟਨ ਕਰਨ ਉਪਰੰਤ ਹਾਜ਼ਰ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਢਾਂਚੇ ਵਿੱਚ ਸੁਧਾਰ ਕਰਕੇ ਜੋ ਵੱਡੇ ਸੁਧਾਰ ਤੇ ਬਦਲਾਅ ਲਿਆਂਦੇ ਜਾ ਰਹੇ ਹਨ, ਉਸ ਨੂੰ ਪ੍ਰਤੱਖ ਰੂਪ ਵਿੱਚ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਦੇਖਿਆ ਜਾ ਸਕਦਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀਆਂ ਨੂੰ ਸਿਹਤ ਸੇਵਾਵਾਂ ਦੇ ਪੱਖ ਤੋਂ ਵੱਡੀ ਸਹੂਲਤ ਦਿੱਤੀ ਗਈ ਹੈ ਅਤੇ ਹੁਣ ਜ਼ਿਲ੍ਹਾ ਹਸਪਤਾਲ ਵਿੱਚ ਸੀਟੀ ਸਕੈਨ ਸੈਂਟਰ, ਡਾਇਗਨੋਸਟਿਕ ਲੈਬ ਸ਼ੁਰੂ ਹੋਣ ਨਾਲ ਮਰੀਜ਼ਾਂ ਦੇ ਇਲਾਜ ਵਿੱਚ ਆਉਂਦੀ ਪਰੇਸ਼ਾਨੀ ਖਤਮ ਹੋ ਜਾਵੇਗੀ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਹ ਸੀਟੀ ਸਕੈਨ ਸੈਂਟਰ ਅਤੇ ਡਾਇਗਨੋਸਟਿਕ ਲੈਬ ਸੈਂਟਰ ਕਿ੍ਸ਼ਨਾ ਡਾਇਗਨੋਸਟਿਕ ਦੇ ਤਾਲਮੇਲ ਨਾਲ ਚਲਾਏ ਜਾਣਗੇ ਅਤੇ ਇਥੇ ਹੋਣ ਵਾਲੇ ਟੈਸਟਾਂ ਦੀ ਕੀਮਤ ਬਜ਼ਾਰ ਨਾਲੋਂ 70 ਫੀਸਦੀ ਘੱਟ ਹੋਵੇਗੀ। 

ਉਨ੍ਹਾਂ ਕਿਹਾ ਕਿ ਪਹਿਲਾਂ ਹਸਪਤਾਲ ਵਿੱਚ ਇਹ ਸਹੂਲਤ ਉਪਲੱਬਧ ਨਾ ਹੋਣ ਕਾਰਨ ਮਰੀਜ਼ਾਂ ਨੂੰ ਟੈਸਟ ਕਰਵਾਉਣ ਲਈ ਬਾਹਰ ਜਾਣਾ ਪੈਂਦਾ ਸੀ ਜਿਸ ਨਾਲ ਉਨ੍ਹਾਂ ਦੇ ਇਲਾਜ ਵਿਚ ਵੀ ਦਿਕਤ ਆਉਂਦੀ ਸੀ। ਸ੍ਰੀ ਬਹਿਲ ਨੇ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਿੱਚ ਸੀਟੀ ਸਕੈਨ ਸੈਂਟਰ ਅਤੇ ਡਾਇਗਨੋਸਟਿਕ ਲੈਬ ਸੈਂਟਰ ਦੀ ਸਹੂਲਤ ਸ਼ੁਰੂ ਹੋਣ ਨਾਲ ਆਮ ਆਦਮੀ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 4 ਹੋਰ ਨਵੇਂ ਆਮ ਆਦਮੀ ਕਲੀਨਿਕ ਵੀ ਖੋਲ੍ਹੇ ਜਾ ਰਹੇ ਹਨ ਜੋ ਕਿ 26 ਜਨਵਰੀ ਨੂੰ ਸ਼ੁਰੂ ਕਰ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਬਿਲਕੁਲ ਮੁਫ਼ਤ ਹੈ।ਇਸ ਮੌਕੇ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਅਤੇ ਸਿੱਖਿਆ ਖੇਤਰਾਂ ਦੇ ਸੁਧਾਰ ਵੱਲ ਵਿਸ਼ੇਸ਼ ਤਵੱਜੋ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਿੱਚ ਸੀਟੀ ਸਕੈਨ ਸੈਂਟਰ ਅਤੇ ਡਾਇਗਨੋਸਟਿਕ ਲੈਬ ਦੀ ਸਹੂਲਤ ਸ਼ੁਰੂ ਹੋਣ ਨਾਲ ਜ਼ਿਲ੍ਹਾ ਵਾਸੀਆਂ ਨੂੰ ਵੱਡੀ ਸਹੂਲਤ ਮਿਲੀ ਹੈ ਜਿਸ ਲਈ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ।

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD