Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਬਾਦਲਾਂ ਦੀਆਂ ਬੱਸਾਂ ਦਾ ਚੰਡੀਗੜ੍ਹ 'ਚ ਦਾਖ਼ਲਾ ਬੰਦ, ਹੁਣ ਸਿਰਫ਼ ਪੰਜਾਬ ਸਰਕਾਰ ਦੀਆਂ ਬੱਸਾਂ ਹੀ ਹੋ ਸਕਣਗੀਆਂ ਚੰਡੀਗੜ੍ਹ ਦਾਖ਼ਲ: ਲਾਲਜੀਤ ਸਿੰਘ ਭੁੱਲਰ

"ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022" ਤਹਿਤ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਨੂੰ ਹੀ ਅੰਤਰ-ਰਾਜੀ ਰੂਟਾਂ 'ਤੇ ਚਲਣ ਦੀ ਇਜਾਜ਼ਤ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 13 Dec 2022

Last updated on: Dec 13, 2022, 00:00 IST

ਪੰਜਾਬ ਵਿੱਚੋਂ ਪ੍ਰਾਈਵੇਟ ਬੱਸ ਮਾਫ਼ੀਆ ਜੜ੍ਹੋਂ ਖ਼ਤਮ ਕਰਨ ਦੇ ਵਾਅਦੇ ਨਾਲ ਸੱਤਾ ਦੀ ਕਮਾਨ ਸੰਭਾਲਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਹੋਰ ਅਹਿਮ ਫ਼ੈਸਲਾ ਲੈਂਦਿਆਂ ਇੰਟਰ-ਸਟੇਟ ਰੂਟਾਂ 'ਤੇ ਬਾਦਲ ਪਰਿਵਾਰ ਅਤੇ ਵੱਡੇ ਬੱਸ ਆਪ੍ਰੇਟਰਾਂ ਦੀਆਂ ਨਿੱਜੀ ਬੱਸਾਂ ਦਾ ਏਕਾਧਿਕਾਰ ਖ਼ਤਮ ਕਰ ਦਿੱਤਾ ਹੈ।ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬਾਦਲ ਪਰਿਵਾਰ ਨੇ 2007 ਤੋਂ 2017 ਦੀਆਂ ਆਪਣੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਆਪਣੇ ਨਿੱਜੀ ਕਾਰੋਬਾਰ ਚਲਾਉਣ ਦੀ ਸੌੜੀ ਨੀਤੀ ਤਹਿਤ ਸਕੀਮਾਂ ਬਣਾਈਆਂ ਜਿਸ ਵਿੱਚ ਉਨ੍ਹਾਂ ਤੋਂ ਬਾਅਦ ਦੀ ਕਾਂਗਰਸ ਸਰਕਾਰ ਨੇ ਵੀ ਬਾਦਲਾਂ ਦੇ ਟਰਾਂਸਪੋਰਟ ਕਾਰੋਬਾਰ ਚਲਾਉਣ ਵਿੱਚ ਮਦਦ ਕੀਤੀ।

ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਇਸੇ ਮਨਸ਼ੇ ਤਹਿਤ 'ਪੰਜਾਬ ਟਰਾਂਸਪੋਰਟ ਸਕੀਮ-2018' ਬਣਾਈ ਗਈ ਜਿਸ ਵਿੱਚ ਸਟੇਟ ਸ਼ੇਅਰ ਘਟਾ ਕੇ ਵੱਡੇ ਬੱਸ ਆਪ੍ਰੇਟਰਾਂ ਨੂੰ ਫ਼ਾਇਦਾ ਤਾਂ ਪਹੁੰਚਾਇਆ ਹੀ ਗਿਆ ਜਿਸ ਦਾ ਸਿੱਧਾ ਫ਼ਾਇਦਾ ਬਾਦਲ ਪਰਿਵਾਰ ਨੂੰ ਮਿਲਿਆ, ਸਗੋਂ ਚੰਡੀਗੜ੍ਹ ਵਿੱਚ ਬਾਦਲ ਪਰਿਵਾਰ ਦੀਆਂ ਬੱਸਾਂ ਦਾ ਦਾਖ਼ਲਾ ਬਾਦਸਤੂਰ ਜਾਰੀ ਰਿਹਾ। ਇਸ ਨਾਲ ਸਰਕਾਰੀ ਖ਼ਜ਼ਾਨੇ ਨੂੰ ਵੱਡੀ ਪੱਧਰ 'ਤੇ ਢਾਹ ਲਾਈ ਜਾਂਦੀ ਰਹੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ "ਪੰਜਾਬ ਟਰਾਂਸਪੋਰਟ ਸਕੀਮ-2018" ਵਿੱਚ ਸੋਧ ਕਰਕੇ ਇਸ ਨੂੰ "ਪੰਜਾਬ ਟਰਾਂਸਪੋਰਟ (ਸੋਧ) ਸਕੀਮ-2022" ਕਰ ਦਿੱਤਾ ਗਿਆ ਹੈ। ਸਕੀਮ ਦੇ ਕਲਾਜ-3 ਦੇ ਲੜੀ ਨੰਬਰ-ਬੀ ਵਿੱਚ ਤਰਮੀਮ ਨਾਲ ਹੁਣ 100 ਫ਼ੀਸਦੀ ਸ਼ੇਅਰ ਨਾਲ ਸਿਰਫ਼ ਸੂਬਾ ਸਰਕਾਰ ਦੀਆਂ ਬੱਸਾਂ ਹੀ ਚੰਡੀਗੜ੍ਹ ਵਿੱਚ ਦਾਖ਼ਲ ਹੋ ਸਕਣਗੀਆਂ। ਉਨ੍ਹਾਂ ਦੱਸਿਆ ਕਿ ਅੰਤਰ-ਰਾਜੀ ਰੂਟਾਂ 'ਤੇ 39 ਜਾਂ ਇਸ ਤੋਂ ਵੱਧ ਸਵਾਰੀਆਂ ਦੀ ਸਮਰੱਥਾ ਵਾਲੀਆਂ ਏਅਰ-ਕੰਡੀਸ਼ਨਡ ਸਟੇਜ ਕੈਰਿਜ ਬੱਸਾਂ ਸਿਰਫ਼ ਸਟੇਟ ਟਰਾਂਸਪੋਰਟ ਅੰਡਰਟੇਕਿੰਗਜ਼ ਵੱਲੋਂ ਹੀ ਹਰ ਸ਼੍ਰੇਣੀ ਵਿੱਚ ਉਨ੍ਹਾਂ ਦੇ ਸਮੁੱਚੇ ਸ਼ੇਅਰ ਵਿੱਚੋਂ ਹੀ ਚਲਾਈਆਂ ਜਾਣਗੀਆਂ।

ਟਰਾਂਸਪੋਰਟ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਆਪਣੇ ਨਿੱਜ ਲਈ ਖ਼ਜ਼ਾਨੇ ਨੂੰ ਨਿਰੰਤਰ ਖੋਰਾ ਲਾਉਂਦਾ ਰਿਹਾ ਅਤੇ ਆਪਣੇ ਤੇ ਆਪਣੇ ਸਾਥੀਆਂ ਦੇ ਕਾਰੋਬਾਰ ਨੂੰ ਵਧਾਉਣ ਲਈ ਮਨਮਰਜ਼ੀ ਦੀਆਂ ਸਕੀਮਾਂ ਬਣਾਉਂਦਾ ਰਿਹਾ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ, ਸਰਕਾਰੀ ਖ਼ਜ਼ਾਨੇ ਦੀ ਕੀਮਤ 'ਤੇ ਬਾਦਲਾਂ ਦੇ ਸੌੜੇ ਹਿੱਤਾਂ ਦੀ ਪੂਰਤੀ ਨਹੀਂ ਹੋਣ ਦੇਵੇਗੀ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD