Saturday, 18 May 2024

 

 

ਖ਼ਾਸ ਖਬਰਾਂ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ

 

ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀ ਤੇ ਸਟਾਫ਼ ਨਿੱਜੀ ਤੌਰ ਉਤੇ ਜ਼ਿੰਮੇਵਾਰ ਹੋਵੇਗਾ : ਭਗਵੰਤ ਮਾਨ

ਜੇਲ੍ਹਾਂ ਵਿਚਲੀ ਅਸਲ ਸਥਿਤੀ ਦਾ ਪਤਾ ਲਾਉਣ ਲਈ ਨਾਭਾ ਜੇਲ੍ਹ ਦਾ ਕੀਤਾ ਮੁਆਇਨਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਨਾਭਾ , 13 Dec 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਕੁਤਾਹੀ ਲਈ ਅਧਿਕਾਰੀਆਂ ਤੇ ਸਟਾਫ਼ ਨੂੰ ਨਿੱਜੀ ਤੌਰ ਉਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ।ਇੱਥੇ ਨਵੀਂ ਜ਼ਿਲ੍ਹਾ ਜੇਲ੍ਹ ਦਾ ਮੁਆਇਨਾ ਕਰਨ ਪੁੱਜੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬੇ ਭਰ ਦੀਆਂ ਜੇਲ੍ਹਾਂ ਵਿੱਚ ਵਿਗਿਆਨਕ ਲੀਹਾਂ ਦੇ ਆਧਾਰ ਉਤੇ ਪੁਖ਼ਤਾ ਸੁਰੱਖਿਆ ਢਾਂਚਾ ਮੁਹੱਈਆ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜੇਲ੍ਹਾਂ ਵਿੱਚ ਸੁਰੱਖਿਆ ਤੰਤਰ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਵਿਭਾਗ ਨੂੰ ਵਾਹਨ ਮੁਹੱਈਆ ਕਰਨ ਦੇ ਨਾਲ-ਨਾਲ ਜੇਲ੍ਹਾਂ ਵਿੱਚ ਜੈਮਰਾਂ, ਡੋਰ ਮੈਟਲ ਡਿਟੈਕਟਰ ਤੇ ਹੋਰ ਉਪਕਰਨ ਪਹਿਲਾਂ ਹੀ ਲਗਾ ਦਿੱਤੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਅਚੰਭੇ ਵਾਲੀ ਗੱਲ ਹੈ ਕਿ ਹਾਲੇ ਵੀ ਜੇਲ੍ਹਾਂ ਵਿੱਚੋਂ ਮੋਬਾਈਲ ਤੇ ਨਸ਼ੇ ਮਿਲਣ ਦੀਆਂ ਰਿਪੋਰਟਾਂ ਆ ਰਹੀਆਂ ਹਨ।

ਮੁੱਖ ਮੰਤਰੀ ਨੇ ਆਖਿਆ ਕਿ ਜੇਲ੍ਹ ਸਟਾਫ਼ ਦੀ ਅਜਿਹੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਿਹੜਾ ਅਧਿਕਾਰੀ ਇਸ ਤਰ੍ਹਾਂ ਦੀਆਂ ਕੁਤਾਹੀਆਂ ਲਈ ਜ਼ਿੰਮੇਵਾਰ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਕੁਤਾਹੀਆਂ ਲਈ ਜੇਲ੍ਹਾਂ ਦੀ ਕਾਰਜਪ੍ਰਣਾਲੀ ਦੀ ਦੇਖ-ਰੇਖ ਕਰ ਰਹੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

ਜੇਲ੍ਹਾਂ ਵਿੱਚ ਨਸ਼ਿਆਂ ਤੇ ਮੋਬਾਈਲਾਂ ਦੀ ਸਪਲਾਈ ਉਤੇ ਸਖ਼ਤੀ ਨਾਲ ਨੱਥ ਪਾਉਣ ਦੀ ਲੋੜ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਨੇ ਇਸ ਗ਼ੈਰ-ਕਾਨੂੰਨੀ ਕਵਾਇਦ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਨੂੰ ਸੂਬਾ ਸਰਕਾਰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਇਸ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਜੇਲ੍ਹ ਬੰਦੀਆਂ ਵਿਚਾਲੇ ਅਨੁਸ਼ਾਸਨਹੀਣਤਾ ਦੀਆਂ ਵਧਦੀਆਂ ਘਟਨਾਵਾਂ ਉਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਅਧਿਕਾਰੀ ਢੁਕਵੇਂ ਕਦਮ ਚੁੱਕ ਕੇ ਇਸ ਰੁਝਾਨ ਨੂੰ ਨੱਥ ਪਾਉਣ।ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਆਈ ਜੀ ਮੁਖਵਿੰਦਰ ਸਿੰਘ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐੱਸ ਐੱਸ ਪੀ ਵਰੁਣ ਸ਼ਰਮਾ ਤੇ ਜੇਲ ਸੁਪਰਡੈਂਟ ਰਮਨਦੀਪ ਸਿੰਘ ਭੰਗੂ ਵੀ ਮੌਜੂਦ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD