Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

'ਆਪ' ਸਰਕਾਰ ਜਲੰਧਰ ਦੇ ਲਤੀਫਪੁਰਾ 'ਚ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੌਰਾਨ ਪ੍ਰਭਾਵਿਤ ਗਰੀਬ ਪਰਿਵਾਰਾਂ ਦਾ ਕਰੇਗੀ ਪੁਨਰਵਾਸ

ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਹੀ ਹਟਾਏ ਗਏ ਨਜਾਇਜ਼ ਕਬਜ਼ੇ- ਪ੍ਰੋ: ਜਗਤਾਰ ਸਿੰਘ ਸੰਘੇੜਾ

Malwinder Singh Kang, Malvinder Singh Kang, AAP, Aam Aadmi Party, Aam Aadmi Party Punjab, AAP Punjab, Jagtar Singh Sanghera, Sheetal Angural, Raman Arora

Web Admin

Web Admin

5 Dariya News

ਚੰਡੀਗੜ੍ਹ , 14 Dec 2022

Last updated on: Dec 14, 2022, 00:00 IST

 ਸੁਪਰੀਮ ਕੋਰਟ ਦੇ ਨਿਰਦੇਸ਼ਾਂ 'ਤੇ ਜਲੰਧਰ ਦੇ ਲਤੀਫਪੁਰਾ 'ਚ ਨਜਾਇਜ਼ ਕਬਜ਼ੇ ਹਟਾਉਣ ਅਤੇ ਘਰ ਢਾਹੁਣ ਦੀ ਮੁਹਿੰਮ ਤੋਂ ਬਾਅਦ ਬੇਘਰ ਹੋਏ ਗ਼ਰੀਬ ਲੋਕਾਂ ਪ੍ਰਤੀ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਰਥਿਕ ਤੌਰ 'ਤੇ ਕਮਜ਼ੋਰ ਸਾਰੇ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਅਤੇ ਉਨ੍ਹਾਂ ਨੂੰ ਜਲੰਧਰ ਵਿੱਚ ਉੱਚ-ਸ਼੍ਰੇਣੀ ਦੇ ਘਰ ਬਣਾ ਕੇ ਦੇਣ ਦਾ ਫੈਸਲਾ ਕੀਤਾ ਹੈ।

ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜਲੰਧਰ ਪੱਛਮੀ ਤੋਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ, ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ,'ਆਪ' ਪੰਜਾਬ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਅਤੇ 'ਆਪ' ਦੇ ਸੀਨੀਅਰ ਬੁਲਾਰੇ ਅਤੇ ਇੰਪਰੂਵਮੈਂਟ ਟਰੱਸਟ ਜਲੰਧਰ ਦੇ ਚੇਅਰਮੈਨ ਪ੍ਰੋ: ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਇਹ ਮੁਹਿੰਮ ਸਿਰਫ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਹੀ ਚਲਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ‘ਆਪ’ ਗਰੀਬ ਲੋਕਾਂ ਦੀ ਪਾਰਟੀ ਹੈ ਅਤੇ ਇਨ੍ਹਾਂ ਲੋਕਾਂ ਨਾਲ ਹੋਏ ਧੋਖੇ ਲਈ ਪਹਿਲੀਆਂ ਸਰਕਾਰਾਂ ਦੀਆਂ ਲੋਕ ਵਿਰੋਧੀ ਅਤੇ ਮਾਫੀਆ ਪੱਖੀ ਨੀਤੀਆਂ ਕਸੂਰਵਾਰ ਹਨ।

 'ਆਪ' ਆਗੂਆਂ ਨੇ ਇਸ ਸੰਵੇਦਨਸ਼ੀਲ ਮੁੱਦੇ 'ਤੇ ਸੂਬਾ ਸਰਕਾਰ ਵਿਰੁੱਧ ਘਟੀਆ ਮੁਹਿੰਮ ਚਲਾਉਣ ਲਈ ਵਿਰੋਧੀ ਧਿਰਾਂ 'ਤੇ ਹਮਲਾ ਕੀਤਾ ਅਤੇ ਕਿਹਾ ਕਿ ਇਸ ਹਾਲਾਤ ਲਈ ਉਨ੍ਹਾਂ ਦੀਆਂ ਸਰਕਾਰਾਂ ਜ਼ਿੰਮੇਵਾਰ ਹਨ ਜੋ ਇਸ ਮੁੱਦੇ ਦਾ ਪਿਛਲੇ ਕਈ ਸਾਲਾਂ ਤੋਂ ਠੋਸ ਹੱਲ ਲੱਭਣ 'ਚ ਬੁਰੀ ਤਰ੍ਹਾਂ ਨਾਕਾਮ ਰਹੀਆਂ।ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰੋ: ਜਗਤਾਰ ਸਿੰਘ ਸੰਘੇੜਾ ਨੇ ਦੱਸਿਆ ਕਿ ਇਹ ਮਕਾਨ ਸਰਕਾਰੀ ਜ਼ਮੀਨ 'ਤੇ ਬਣਾਏ ਗਏ ਸਨ ਅਤੇ ਸੁਪਰੀਮ ਕੋਰਟ ਨੇ ਟਰੱਸਟ ਦੇ ਹੱਕ ਵਿੱਚ ਫੈਸਲਾ ਦਿੱਤਾ ਸੀ। 

ਇਸ ਤੋਂ ਇਲਾਵਾ ਇਸ ਮਾਮਲੇ 'ਚ ਟਰੱਸਟ ਦੇ ਖਿਲਾਫ ਅਦਾਲਤ ਦੀ ਮਾਣਹਾਨੀ ਦਾ ਕੇਸ ਵੀ ਚੱਲ ਰਿਹਾ ਸੀ, ਜਿਸ ਕਾਰਨ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਨੇ ਇਸ ਬਾਰੇ ਸੁਪਰੀਮ ਕੋਰਟ 'ਚ ਸਟੇਟਸ ਰਿਪੋਰਟ ਪੇਸ਼ ਕੀਤੀ । ਉਨ੍ਹਾਂ ਭਰੋਸਾ ਦਿੱਤਾ ਕਿ ਪਿਛਲੀਆਂ ਸਰਕਾਰਾਂ ਦੀਆਂ ਘਟੀਆ ਨੀਤੀਆਂ ਦੇ ਉਲਟ 'ਆਪ' ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਮਾਨ ਸਰਕਾਰ ਪ੍ਰਭਾਵਿਤ ਗਰੀਬ ਪਰਿਵਾਰਾਂ ਨੂੰ ਉੱਚ ਦਰਜੇ ਦੇ ਘਰ ਮੁਹੱਈਆ ਕਰਾਏਗੀ।

ਪ੍ਰੋ. ਸੰਘੇੜਾ ਨੇ ਕਿਹਾ ਕਿ ਪ੍ਰਭਾਵਿਤ ਗਰੀਬ ਪਰਿਵਾਰਾਂ ਦਾ ਤੁਰੰਤ ਮੁੜ ਵਸੇਬਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਹੁਕਮ ਦਿੱਤੇ ਹਨ ਅਤੇ ਇਸ ਸੰਬੰਧ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ 'ਚ ਪ੍ਰਭਾਵਿਤ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਰੇਕ ਪਰਿਵਾਰ ਨੂੰ ਜਲਦ ਹੀ ਜਲੰਧਰ ਵਿੱਚ ਇੱਕ ਰਸੋਈ, ਇੱਕ ਬਾਥਰੂਮ ਅਤੇ ਦੋ ਕਮਰਿਆਂ ਵਾਲਾ ਮਕਾਨ ਦਿੱਤਾ ਜਾਵੇਗਾ। ਵਿਧਾਇਕ ਸ਼ੀਤਲ ਅੰਗੁਰਾਲ ਨੇ ਵਿਰੋਧੀ ਧਿਰ 'ਤੇ ਹਮਲਾ ਬੋਲਦਿਆਂ ਕਿਹਾ ਕਿ 'ਆਪ' ਗਰੀਬ ਲੋਕਾਂ ਦੀ ਸਰਕਾਰ ਹੈ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ।

 

Tags: Malwinder Singh Kang , Malvinder Singh Kang , AAP , Aam Aadmi Party , Aam Aadmi Party Punjab , AAP Punjab , Jagtar Singh Sanghera , Sheetal Angural , Raman Arora

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD