Monday, 20 May 2024

 

 

ਖ਼ਾਸ ਖਬਰਾਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਵਾਲੇ ਦਿਨ ਹਰ ਇੱਕ ਪੋਲਿੰਗ ਬੂਥ ‘ਤੇ ਸ਼ੈੱਡ, ਛਬੀਲ, ਪੱਖੇ ਤੇ ਕੂਲਰ ਆਦਿ ਦੇ ਹੋਣਗੇ ਇੰਤਜ਼ਾਮ- ਸੰਦੀਪ ਕੁਮਾਰ ਚੰਡੀਗੜ੍ਹ ਨਗਰ ਨਿਗਮ ਚੋਣ ਲੜੇ ਰਵੀ ਸਿੰਘ ਆਪਣੀ ਟੀਮ ਸਮੇਤ ਹੋਏ ਆਪ ਵਿੱਚ ਸ਼ਾਮਿਲ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ

 

ਜਨ ਸੁਵਿਧਾ ਕੈਂਪਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਲੋਕਾਂ ਨੂੰ ਕੀਤਾ ਜਾਗਰੂਕ : ਗੁਰਲਾਲ ਘਨੌਰ

ਪਿੰਡ ਮਰਦਾਂਪੁਰ ਵਿਖੇ ਲੱਗੇ ਕੈਂਪ 'ਚ 18 ਤੋਂ ਵੱਧ ਵਿਭਾਗਾਂ ਨੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਸੇਵਾਵਾਂ : ਐਸ.ਡੀ.ਐਮ.

Gurlal Singh, Ghanaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਘਨੌਰ/ਰਾਜਪੁਰਾ/ਪਟਿਆਲਾ , 14 Dec 2022

ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਜਨ ਸੁਵਿਧਾ ਕੈਂਪਾਂ ਨੇ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਬਾਰੇ ਪਿੰਡਾਂ ਵਿਚ ਰਹਿ ਰਹੇ ਲੋਕਾਂ ਨੂੰ ਜਾਗਰੂਕ ਕੀਤਾ ਹੈ ਤੇ ਉਹ ਹੁਣ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਫਾਰਮ ਭਾਰਕੇ ਲਾਭ ਪ੍ਰਾਪਤ ਕਰ ਰਹੇ ਹਨ। ਉਹ ਅੱਜ ਪਿੰਡ ਮਰਦਾਂਪੁਰ ਵਿਖੇ ਲੱਗੇ ਜਨ ਸੁਵਿਧਾ ਕੈਂਪ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਇਸ ਮੌਕੇ ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ ਵੀ ਮੌਜੂਦ ਸਨ।

ਸ. ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨ ਸੁਵਿਧਾ ਕੈਂਪਾਂ ਰਾਹੀ ਲੋਕਾਂ ਦੇ ਘਰਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਪੁੱਜ ਚੁੱਕੀ ਹੈ ਜਿਸ ਦਾ ਲੋਕਾਂ ਵੱਲੋਂ ਵੀ ਪੂਰਾ ਲਾਭ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਘਰਾਂ ਦੇ ਨੇੜੇ ਹੀ ਲੋਕਾਂ ਨੂੰ ਪੱਕੇ ਘਰਾਂ ਦੇ ਮਕਾਨ ਦੇ ਫਾਰਮ, ਦੋ ਕਿਲੋਵਾਟ ਤੱਕ ਦੇ ਬਿਜਲੀ ਮੀਟਰ ਕੁਨੈਕਸ਼ਨ, ਸਗਨ ਸਕੀਮ ਵਰਗੀਆਂ ਸਕੀਮਾਂ ਦੇ ਫਾਰਮ ਜੋ ਪਹਿਲਾਂ ਰਾਜਪੁਰਾ, ਘਨੌਰ ਤੇ ਪਟਿਆਲਾ ਵਿਖੇ ਜਾ ਕੇ ਭਰਨੇ ਪੈਂਦੇ ਸਨ ਹੁਣ ਉਹ ਘਰਾਂ ਦੇ ਨੇੜੇ ਲੱਗੇ ਜਨ ਸੁਵਿਧਾ ਕੈਂਪ ਵਿਚ ਜਾ ਕੇ ਭਰ ਰਹੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਕੈਂਪ ਲਗਾਤਾਰ ਲਗਾਏ ਜਾਂਦੇ ਰਹਿਣਗੇ।

ਇਸ ਮੌਕੇ ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਉਤੇ ਰਾਜਪੁਰਾ ਦੇ ਵੱਖ ਵੱਖ ਪਿੰਡਾਂ ਵਿਚ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਇਸੇ ਲੜੀ ਤਹਿਤ ਅੱਜ ਪਿੰਡ ਮਰਦਾਂਪੁਰ ਵਿਖੇ ਲੱਗੇ ਕੈਂਪ ਵਿੱਚ 18 ਤੋਂ ਵੱਧ ਵਿਭਾਗਾਂ ਵੱਲੋਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਜਨ ਸੁਵਿਧਾ ਦੌਰਾਨ ਐਨ.ਜੀ.ਓ ਦੀ ਮਦਦ ਨਾਲ ਮੈਡੀਕਲ ਕੈਂਪ ਵੀ ਲਗਾਇਆ ਗਿਆ ਹੈ ਜਿਸ ਵਿਚ ਲੋਕਾਂ ਦੇ ਟੈਸਟ ਕਰਕੇ ਮੁਫ਼ਤ ਦਵਾਈ ਵੀ ਉਪਲਬਧ ਕਰਵਾਈ ਗਈ ਹੈ। 

ਉਨ੍ਹਾਂ ਦੱਸਿਆ ਕਿ ਲੇਬਰ ਵਿਭਾਗ ਨਾਲ ਸਬੰਧਤ ਸੇਵਾਵਾਂ, ਬੁਢਾਪਾ ਜਾਂ ਹੋਰ ਪੈਨਸ਼ਨਾਂ, ਸ਼ਿਕਾਇਤਾਂ ਤੇ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਸਮੇਤ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਨਾਲ ਨਾਲ ਸਾਰੇ ਵਿਭਾਗ ਵੱਲੋਂ ਇੱਕੋ ਛੱਤ ਥੱਲੇ ਸਰਕਾਰੀ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਤੋਂ ਇਲਾਵਾ ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਮੌਜੂਦ ਸਨ।

 

Tags: Gurlal Singh , Ghanaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD