Monday, 20 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

 

ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੰਮ੍ਰਿਤਸਰ ਦੇ ਸਕੂਲਾਂ ਦਾ ਦੌਰਾ

ਪੰਜਾਬ ਦੀ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਵਾਸਤੇ ਸੰਭਾਲਿਆ ਮੋਰਚਾ

Harjot Singh Bains, Manish Sisodia, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 15 Dec 2022

ਪੰਜਾਬ ਦੀ ਸਕੂਲ ਸਿੱਖਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਅਤੇ ਸਿੱਖਿਆ ਨੂੰ ਸਮੇਂ ਦੇ ਹਾਣੀ ਬਣਾਉਣ ਵਾਸਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਦੀ ਟੀਮ ਨੇ ਮੋਰਚਾ ਸੰਭਾਲ ਲਿਆ ਹੈ। 

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਕੂਲ ਸਿੱਖਿਆ ਮੁਹੱਈਆ ਕਰਵਾਉਣ ਦੇ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਸ੍ਰੀ ਸਿਸੋਦੀਆ ਅਤੇ ਸ: ਬੈਂਸ ਨੇ ਸਵੇਰੇ ਸਕੂਲ ਖੁਲਣ ਸਮੇਂ ਹੀ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਆ ਦਸਤਕ ਦਿੱਤੀ। 

ਉਨਾਂ ਇਹ  ਦੌਰਾ ਪਹਿਲਾਂ ਪੂਰੀ ਤਰ੍ਹਾਂ ਗੁਪਤ ਰੱਖਿਆ ਗਿਆ ਸੀ ਅਤੇ ਕਿਸੇ ਵੀ ਜਿਲ੍ਹਾ ਅਧਿਕਾਰੀ ਨੂੰ ਇਸਦੀ ਭਿਣਕ ਨਹੀਂ ਪੈਣ ਦਿੱਤੀ। ਸਿੱਖਿਆ ਵਿਭਾਗ ਪੰਜਾਬ ਦੀ ਪ੍ਰਿੰਸੀਪਲ ਸਕੱਤਰ ਸ੍ਰੀਮਤੀ ਜਸਪ੍ਰਤੀ ਕੌਰ ਤਲਵਾੜ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡੀ.ਪੀ.ਆਈ. ਸ: ਤੇਜਦੀਪ ਸਿੰਘ ਸੈਣੀ, ਡਾਇਰੈਕਟਰ ਸੈਕੰਡਰੀ ਸਿੱਖਿਆ ਸ: ਮਨਿੰਦਰ ਸਿੰਘ ਸਰਕਾਰੀਆ ਅਤੇ ਸਟੇਟ ਮੀਡੀਆ ਇੰਚਾਰਜ ਸ: ਗੁਰਮੀਤ ਸਿੰਘ ਬਰਾੜ ਸਮੇਤ ਵਿਭਾਗੀ ਅਧਿਕਾਰੀਆਂ ਦੀ ਪੂਰੀ ਟੀਮ ਦੌਰੇ ਦੌਰਾਨ ਨਾਲ ਰਹੀ। 

ਇਸ ਬਾਰੇ ਦੌਰੇ ਦਾ ਦਿਲਚਸਪ ਪਹਿਲੂ ਇਹ ਸੀ ਸਾਰੀ ਟੀਮ ਨੇ ਸਕੂਲ ਅਧਿਆਪਕਾਂ ਅਤੇ ਬੱਚਿਆਂ ਨਾਲ ਵੱਖਰੇ-ਵੱਖਰੇ ਗੱਲਬਾਤ ਕੀਤੀ ਅਤੇ ਉਨਾਂ ਕੋਲੋਂ ਸਕੂਲ ਪ੍ਰਬੰਧਨ ਅਤੇ ਸਿੱਖਿਆ ਬਾਰੇ ਸਵਾਲ ਕੀਤੇ। ਟੀਮ ਮੈਂਬਰਾਂ ਜਿਨਾਂ ਵਿੱਚ ਮੰਤਰੀ ਸਾਹਿਬਾਨ ਵੀ ਸ਼ਾਮਲ ਸਨ ਨੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨਾਲ ਤਲਖ ਲਹਿਜੇ ਵਿੱਚ ਸਵਾਲਾਤ ਨਹੀਂ ਕੀਤੇ ਬਲਕਿ ਸਿੱਖਿਆ ਸੁਧਾਰਾਂ ਨੂੰ ਲੈ ਕੇ ਸੁਝਾਅ ਲਏ।

ਇਨਾਂ ਸਵਾਲਾਂ ਵਿੱਚ ਸਿੱਖਿਆ ਕਿਵੇਂ ਦੀ ਹੋਵੇ, ਸਿੱਖਿਆ ਨੂੰ ਕਿੱਤਾ ਮੁੱਖੀ ਕਿਵੇਂ ਕੀਤਾ ਜਾਵੇ, ਬੱਚਿਆਂ ਨੂੰ ਰੋਜ਼ਗਾਰ ਦਾਤਾ ਕਿਵੇਂ ਬਣਾਇਆ ਜਾਵੇ ਅਤੇ ਸਕੂਲਾਂ ਦੇ ਬਿਹਤਰ ਪ੍ਰਬੰਧ ਲਈ ਕੀ ਕੁੱਝ ਕਰਨ ਦੀ ਲੋੜ ਹੈ, ਬਾਰੇ ਮਸ਼ਵਰੇ ਲਏ।ਅੱਜ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ,  ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਲ ਰੋਡ, ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਕਬੂਲਪੁਰਾ ਦਾ ਦੌਰਾ ਕੀਤਾ। 

ਇਸ ਮਗਰੋਂ ਮੰਤਰੀ ਸਾਹਿਬਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਦੇ ਮੁੱਖੀਆਂ ਨਾਲ ਮੀਟਿੰਗ ਕੀਤੀ। ਉਨਾਂ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਸਿੱਖਿਆ ਅਤੇ ਸਿਹਤ ਵਿੱਚ ਵਿਆਪਕ ਸੁਧਾਰਾਂ ਨੂੰ ਲੈ ਕੇ ਸੱਤਾ ਵਿੱਚ ਆਈ ਹੈ ਅਤੇ ਜਨਤਾ ਨਾਲ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾਣਾ ਹੈ। 

ਸੋ ਇਸ ਉੱਤੇ ਸਾਰੀਆਂ ਧਿਰਾਂ ਨੂੰ ਵਿਸ਼ੇਸ਼ ਤਵੱਜੋ ਦੇਣੀ ਪਵੇਗੀ। ਟੀਮ ਨੂੰ ਜਦੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਾਊਨ ਹਾਲ ਦੇ ਚੌਗਿਰਦੇ ਦੀ ਸਫ਼ਾਈ ਨੂੰ ਲੈ ਕੇ ਤਸੱਲੀ ਨਾ ਹੋਈ ਤਾਂ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਮੇਅਰ ਸ: ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ ਨੂੰ ਮੌਕੇ ਤੇ ਸੱਦਿਆ ਅਤੇ ਸਕੂਲ ਦਾ ਆਲ੍ਹਾ ਦੁਆਲਾ ਵਿਖਾਉਂਦਿਆਂ ਸਾਰੇ ਸਕੂਲਾਂ ਦੇ ਚੌਗਿਰਦੇ ਨੂੰ ਸਾਫ਼ ਕਰਨ ਲਈ ਸਹਿਯੋਗ ਦੀ ਮੰਗ ਕਰਦੇ ਕਿਹਾ ਕਿ ਸਰਕਾਰ ਬਿਹਤਰ ਸਿੱਖਿਆ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਅਤੇ ਇਸ ਲਈ ਸਕੂਲ ਕੰਪਲੈਕਸਾਂ ਦੇ ਨਾਲ-ਨਾਲ ਸਕੂਲਾਂ ਦੇ ਚੌਗਿਰਦੇ ਨੂੰ ਤੁਹਾਡੇ ਵਲੋਂ ਸਾਫ਼ ਸੁਥਰਾ ਕੀਤਾ ਜਾਣਾ ਵੀ ਜ਼ਰੂਰੀ ਹੈ।

 

Tags: Harjot Singh Bains , Manish Sisodia , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD