Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਟੋਲ ਪਲਾਜ਼ਾ ਕੰਪਨੀਆਂ ਦੀ ਲੁੱਟ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲਗਾਈ ਰੋਕ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਲਾਚੋਵਾਲ ਟੋਲ ਪਲਾਜ਼ਾ ਟੋਲ ਮੁਕਤ ਹੋਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Jai Krishan Rouri, Jai Krishan, Jai Krishan Singh Rouri

Web Admin

Web Admin

5 Dariya News

ਹੁਸ਼ਿਆਰਪੁਰ , 15 Dec 2022

Last updated on: Dec 15, 2022, 00:00 IST

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਟੋਲ ਪਲਾਜ਼ਾ ਕੰਪਨੀਆਂ ਦੀ ਲੁੱਟ ’ਤੇ ਰੋਕ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਟੋਲ ਪਲਾਜ਼ਾ ਕੰਪਨੀਆਂ ਨਾਲ ਮਿਲ ਕੇ ਟੋਲ ਦੇ ਨਾਮ ’ਤੇ ਵੱਡੀ ਲੁੱਟ ਕੀਤੀ ਹੈ, ਜਿਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਹੋਲੀ-ਹੋਲੀ ਬੰਦ ਕਰ ਰਹੀ ਹੈ। 

ਉਹ ਅੱਜ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਵਲੋਂ ਟੋਲ ਪਲਾਜ਼ਾ ਕੰਪਨੀਆਂ ਦੀ ਮਿਆਦ ਨਾ ਵਧਾ ਕੇ ਲੋਕ ਹਿੱਤ ਵਿਚ ਸ਼ਲਾਘਾਯੋਗ ਕਾਰਜ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਅੱਜ ਹੁਸ਼ਿਆਰਪੁਰ ਵਿਖੇ ਸਥਿਤ ਲਾਚੋਵਾਲ ਟੋਲ ਪਲਾਜ਼ੇ ਦੀ ਮਿਆਦ ਖਤਮ ਹੋਣ ’ਤੇ ਇਸ ਨੂੰ ਟੋਲ ਮੁਕਤ ਕੀਤਾ ਗਿਆ ਹੈ ਅਤੇ ਮੁੱਖ ਮੰਤਰੀ ਵਲੋਂ ਖੁਦ ਇਥੇ ਆ ਕੇ ਨਾ ਸਿਰਫ ਲੋਕਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ, ਬਲਕਿ ਟੋਲ ਦੇ ਨਾਮ ’ਤੇ ਪਿਛਲੀਆਂ ਸਰਕਾਰਾਂ ਵਲੋਂ ਕੀਤੀ ਗਈ ਲੁੱਟ ਦਾ ਪਰਦਾਫਾਸ਼ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੱਖ-ਰਖਾਅ ਨਾਮ ’ਤੇ ਟੋਲ ਕੰਪਨੀਆਂ ਨੇ ਲੋਕਾਂ ਨੂੰ ਕੋਈ ਸੁਵਿਧਾ ਨਹੀਂ ਦਿੱਤੀ, ਬਲਕਿ ਇਹ ਲੜਾਈ-ਝਗੜਿਆਂ ਦਾ ਅੱਡਾ ਜ਼ਰੂਰ ਬਣੇ ਹੋਏ ਹਨ।

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ-ਜਲੰਧਰ ਰਾਸ਼ਟਰੀ ਰਾਜ ਮਾਰਗ ਦੇ ਨਿਰਮਾਣ ਨੂੰ ਲੈ ਕੇ ਰਾਸ਼ਟਰੀ ਰਾਜ ਮਾਰਗ ਅਥਾਰਟੀ ਨਾਲ ਮੀਟਿੰਗ ਕਰਕੇ ਜਲਦ ਇਸ ਦਾ ਨਿਰਮਾਣ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਏ ਰੋਡ ਦੇ ਜਲਦ ਨਿਰਮਾਣ ਨੂੰ ਲੈ ਕੇ ਯਤਨਸ਼ੀਲ ਹੈ, ਪਰੰਤੂ ਕੇਂਦਰ ਸਰਕਾਰ ਇਸ ਰੋਡ ਦਾ ਨਿਰਮਾਣ ਕਰਨ ਦੀ ਬਜਾਏ ਬਿਨਾਂ ਵਜ੍ਹਾ ਇਸ ਉਪਰ ਰਾਜਨੀਤੀ ਕਰ ਰਹੀ ਹੈ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ-ਜਲੰਧਰ ਰਾਸ਼ਟਰੀ ਰਾਜ ਮਾਰਗ ਦਾ ਨਿਰਮਾਣ ਕਾਰਜ ਕੇਂਦਰ ਸਰਕਾਰ ਦੀ ਉਦਾਸੀਨਤਾ ਕਾਰਨ ਲਟਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਕੇਂਦਰ ਸਰਕਾਰ ਨੂੰ ਇਸ ਰਾਸ਼ਟਰੀ ਰਾਜ ਮਾਰਗ ਨੂੰ ਬਣਵਾਉਣ ਲਈ ਕਹਿ ਰਹੀ ਹੈ, ਪਰੰਤੂ ਕੋਈ ਨਾ ਕੋਈ ਬਹਾਨਾ ਬਣਾ ਕੇ ਉਹ ਕਾਰਜ ਵਿਚ ਦੇਰੀ ਕਰ ਰਹੇ ਹਨ। 

ਉਨ੍ਹਾਂ ਕਿਹਾ ਰਾਸ਼ਟਰੀ ਰਾਜ ਮਾਰਗ ਅਥਾਰਟੀ ਇਹ ਕਹਿ ਕੇ ਪੱਲਾ ਝਾੜ ਲੈਂਦੀ ਹੈ ਕਿ ਇਸ ਰੋਡ ਦੇ ਕੁਝ ਨੰਬਰਾਂ ਦਾ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਹੈ, ਜਦਕਿ ਪੰਜਾਬ ਸਰਕਾਰ ਦਾ ਤਰਕ ਹੈ ਕਿ ਉਹ ਅਦਾਲਤ ਵਾਲੇ ਮਾਮਲਿਆਂ ਨੂੰ ਛੱਡ ਕੇ ਬਾਕੀ ਨੰਬਰਾਂ ਵਾਲੇ ਹਿੱਸੇ ਦਾ ਨਿਰਮਾਣ ਕਰੇ, ਤਾਂ ਜੋ ਕੰਮ ਲਗਾਤਾਰ ਚੱਲੇ ਅਤੇ ਲੋਕਾਂ ਨੂੰ ਰਾਹਤ ਮਿਲੇ। 

ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੰਜਾਬ ਸਰਕਾਰ ਗੰਭੀਰਤਾ ਬਣਾਏ ਹੋਏ ਹੈ ਅਤੇ ਜਲਦ ਹੀ ਇਸ ਨੂੰ ਸੁਲਝਾ ਕੇ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤਾ ਜਾਵੇਗਾ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਨਗਰ ਨਿਗਮ ਦੇ ਕੌਂਸਲਰ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Jai Krishan Rouri , Jai Krishan , Jai Krishan Singh Rouri

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD