Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿਚ ਹਾਕੀ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਅਹਿਦ

ਚੰਡੀਗੜ੍ਹ ਵਿਖੇ ਵਿਸ਼ਵ ਹਾਕੀ ਕੱਪ ਦੀ ਟਰਾਫੀ ਦਾ ਸਵਾਗਤ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab

Web Admin

Web Admin

5 Dariya News

ਚੰਡੀਗੜ੍ਹ , 15 Dec 2022

ਪੰਜਾਬ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਕੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਸਰਕਾਰੀ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਣ ਕੀਤਾ ਕਿ ਹਾਕੀ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਰਿਹਾਇਸ਼ ਉਤੇ ਪੁਰਸ਼ਾਂ ਦੇ ਹਾਕੀ ਵਿਸ਼ਵ ਕੱਪ ਦੀ ਟਰਾਫੀ ਦਾ ਸਵਾਗਤ ਕੀਤਾ। 

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਹਾਕੀ ਦੇ ਮੈਦਾਨ ਵਿਚ ਹਮੇਸ਼ਾ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਦੁਨੀਆ ਭਰ ਵਿਚ ਸੂਬੇ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਨੇ ਪਿਛਲੇ ਸਾਲ ਟੋਕੀਓ ਵਿਖੇ ਹੋਈਆਂ ਓਲੰਪਿਕ ਖੇਡਾਂ ਵਿਚ 41 ਸਾਲਾਂ ਬਾਅਦ ਓਲੰਪਿਕ ਵਿਚ ਤਮਗਾ ਜਿੱਤਿਆ ਅਤੇ ਇਸ ਟੀਮ ਵਿਚ ਜੇਤੂ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਮੇਤ 11 ਖਿਡਾਰੀ ਸੂਬੇ ਨਾਲ ਸਬੰਧਤ ਸਨ। 

1975 ਵਿੱਚ ਇਕਲੌਤਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦੀ ਕਪਤਾਨੀ ਵੀ ਪੰਜਾਬ ਦੇ ਅਜੀਤਪਾਲ ਸਿੰਘ ਕੋਲ ਸੀ। ਅਗਲੇ ਮਹੀਨੇ ਭਾਰਤ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ਵਿਸ਼ਵ ਕੱਪ ਦੀ ਟੀਮ ਦੇ ਕੈਂਪ ਵਿੱਚ ਵੀ ਅੱਧੇ ਤੋਂ ਵੱਧ ਖਿਡਾਰੀ ਪੰਜਾਬ ਦੇ ਹਨ।ਭਗਵੰਤ ਮਾਨ ਨੇ ਕਿਹਾ ਕਿ ਇਸ ਜੇਤੂ ਸਫ਼ਰ ਨੂੰ ਜਾਰੀ ਰੱਖਣ ਦੀ ਲੋੜ ਹੈ ਤਾਂ ਕਿ ਭਵਿੱਖ ਵਿਚ ਹੋਰ ਮੈਡਲ ਦੇਸ਼ ਦੀ ਝੋਲੀ ਪਾਏ ਜਾ ਸਕਣ।

ਮੁੱਖ ਮੰਤਰੀ ਨੇ ਦੁੱਖ ਜਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਅਵੇਸਲੇਪਣ ਨਾਲ ਹਾਕੀ ਸਾਡੀ ਕੌਮੀ ਖੇਡ ਹੋਣ ਦੇ ਬਾਵਜੂਦ ਖੇਡ ਮੈਦਾਨ ਵਿਚ ਪਛੜਦੀ ਰਹੀ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿਚ ਹਾਕੀ ਨੂੰ ਬਣਦਾ ਰੁਤਬਾ ਦਿਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਸਬੰਧ ਵਿਚ ਵੱਡੇ ਕਦਮ ਚੁੱਕੇ ਜਾ ਰਹੇ ਹਨ ਤਾਂ ਕਿ ਖੇਡਾਂ ਖਾਸ ਕਰਕੇ ਹਾਕੀ ਨੂੰ ਪ੍ਰਫੁੱਲਤ ਕਰਕੇ ਨਸ਼ਿਆਂ ਵਰਗੀ ਅਲਾਮਤ ਦਾ ਖਾਤਮਾ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਹਾਕੀ ਦੀ ਸੁਰਜੀਤੀ ਲਈ ਹੋਰ ਵਸੀਲੇ ਜੁਟਾਏ ਜਾਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਅਥਾਹ ਸਮਰੱਥਾ ਨੂੰ ਖੇਡਾਂ ਦੇ ਖੇਤਰ ਵਾਲੇ ਲਾਉਣ ਲਈ ਹਰੇਕ ਯਤਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਹਰੇਕ ਪੰਜਾਬੀ ਦੇ ਸੁਹਿਰਦ ਯਤਨਾਂ ਨਾਲ ਹਾਕੀ ਸੁਰਜੀਤੀ ਦੇ ਰਾਹ ਪੈ ਜਾਵੇਗੀ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD