Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਰਮਨ ਬਹਿਲ ਦੇ ਯਤਨਾ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਿਕਾਸਾਂ ਕਾਰਜਾਂ ਨੂੰ ਨਵੀਂ ਗਤੀ ਮਿਲੀ

ਚੇਅਰਮੈਨ ਰਮਨ ਬਹਿਲ ਨੇ 32 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਗੁਰਦਾਸਪੁਰ , 15 Dec 2022

Last updated on: Dec 15, 2022, 00:00 IST

ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਿਕਾਸਾਂ ਕਾਰਜਾਂ ਨੂੰ ਨਵੀਂ ਗਤੀ ਮਿਲੀ ਹੈ। ਵਿਕਾਸ ਕਾਰਜਾਂ ਦੀ ਲੀੜੀ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਜ ਗੁਰਦਾਸਪੁਰ ਪੰਡੋਰੀ ਰੋਡ ਤੋਂ ਵੇਰਕਾ ਮਿਲਕ ਪਲਾਂਟ ਤੱਕ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ। 

ਗੁਰਦਾਸਪੁਰ ਸ਼ਹਿਰ ਦੇ 670 ਮੀਟਰ ਲੰਬੇ ਇਸ ਸਿਟੀ ਪੋਰਸ਼ਨ ਦੀ ਮੁਰੰਮਤ ਉੱਪਰ 32 ਲੱਖ ਰੁਪਏ ਦੀ ਲਾਗਤ ਆਵੇਗੀ। ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਉੱਘੇ ਜਨਤਕ ਆਗੂ ਸ੍ਰੀ ਸਮਸ਼ੇਰ ਸਿੰਘ ਵੀ ਮੌਜੂਦ ਸਨ।ਸੜਕ ਦਾ ਉਦਘਾਟਨ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਵਿਧਾਨ ਸਭਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣਾ ਉਨ੍ਹਾਂ ਦਾ ਮੁੱਖ ਟੀਚਾ ਹੈ। 

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਵਾਮ ਦੀ ਬੇਹਤਰੀ ਲਈ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਸਿਰਫ ਚੋਣਾਂ ਨੇੜੇ ਆਉਣ ’ਤੇ ਹੀ ਵਿਕਾਸ ਕਰਨ ਬਾਰੇ ਸੋਚਦੀਆਂ ਸਨ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਸੂਬੇ ਦੇ ਸਰਬਪੱਖੀ ਵਿਕਾਸ ਲਈ ਉਪਰਾਲੇ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ।

ਸ੍ਰੀ ਬਹਿਲ ਨੇ ਕਿਹਾ ਕਿ ਇਸ ਇਲਾਕੇ ਦੀ ਇਹ ਬਹੁਤ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ 670 ਮੀਟਰ ਲੰਬੀ ਇਸ ਸੜਕ ਨੂੰ 30 ਫੁੱਟ ਚੌੜੀ ਬਣਾਇਆ ਜਾਵੇਗਾ। ਇਸਦੇ ਨਾਲ ਹੀ ਮਿਲਕ ਪਲਾਂਟ ਲਾਗੇ ਇੱਕ ਹੋਰ ਸੜਕ ਜੋ ਸੀਵਰੇਜ ਪੈਣ ਨਾਲ ਖਰਾਬ ਹੋ ਗਈ ਸੀ ਉਸਨੂੰ ਵੀ 32 ਲੱਖ ਰੁਪਏ ਖਰਚ ਕਰਕੇ ਨਵਾਂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਆਮ ਰਾਹਗੀਰਾਂ ਨੂੰ ਸਹੂਲਤ ਮਿਲਣ ਦੇ ਨਾਲ ਇਥੇ ਵੱਸਦੀ ਵਸੋਂ ਨੂੰ ਵੱਡੀ ਰਾਹਤ ਮਿਲੇਗੀ। 

ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕ ਬਣਾਉਣ ਸਮੇਂ ਕੁਆਲਟੀ ਦਾ ਪੂਰਾ ਖਿਆਲ ਰੱਖਿਆ ਜਾਵੇ ਅਤੇ ਤਹਿ ਸਮੇਂ ਅੰਦਰ ਇਹ ਸੜਕਾਂ ਮੁਕੰਮਲ ਕੀਤੀਆਂ ਜਾਣ।ਇਸ ਮੌਕੇ ਉਨ੍ਹਾਂ ਨਾਲ ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਜਤਿੰਦਰ ਮੋਹਨ, ਨੈਸ਼ਨਲ ਐਵਾਰਡੀ ਸ੍ਰੀ ਰੋਮੇਸ਼ ਮਹਾਜਨ ਤੋਂ ਇਲਾਵਾ ਹੋਰ ਇਲਾਕਾ ਨਿਵਾਸੀ ਵੀ ਹਾਜ਼ਰ ਸਨ।  

    

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD