Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ੀਤ ਲਹਿਰ ਦੌਰਾਨ ਲਾਪਰਵਾਹੀ ਹੋ ਸਕਦੀ ਹੈ ਘਾਤਕ-ਸਿਵਲ ਸਰਜਨ

ਠੰਡ ਤੋਂ ਬਚਾਅ ਲਈ ਜ਼ਿਲ੍ਹਾ ਨਿਵਾਸੀਆਂ ਲਈ ਸਿਹਤ ਐਡਵਾਈਜ਼ਰੀ ਕੀਤੀ ਜਾਰੀ

Civil Surgeon Ferozepur, Health, Ferozepur

Web Admin

Web Admin

5 Dariya News

ਫਿਰੋਜ਼ਪੁਰ , 16 Dec 2022

Last updated on: Dec 16, 2022, 00:00 IST

ਸਰਦ ਰੁੱਤ ਦੇ ਮੌਸਮ ਵਿੱਚ ਲਗਾਤਾਰ ਘੱਟ ਹੋ ਰਹੇ ਤਾਪਮਾਨ ਵਿੱਚ ਸਿਹਤ ਪ੍ਰਤੀ ਲਾਪਰਵਾਹੀ ਖਤਰਨਾਕ ਸਾਬਤ ਹੋ ਸਕਦੀ ਹੈ। ਬਹੁਤ ਘੱਟ ਤਾਪਮਾਨ ਵਿੱਚ ਜ਼ਿਆਦਾ ਦੇਰ ਰਹਿਣ ਨਾਲ ਹਾਈਪੋਥਰਮੀਆ, ਫਰੋਸਟਬਾਈਟ ਚਿਲਬਲੇਨ ਵਰਗੀਆਂ ਸਥਿਤੀਆਂ ਪੈਦਾ ਹੋ ਸਕਦੀਆਂ ਹਨ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਰਾਜਿੰਦਰਪਾਲ ਨੇ ਸ਼ੀਤ ਲਹਿਰ ਤੋਂ ਬਚਾਅ ਸਬੰਧੀ ਜ਼ਿਲ੍ਹਾ ਨਿਵਾਸੀਆਂ ਲਈ ਸਿਹਤ ਸਲਾਹਕਾਰੀ ਜਾਰੀ ਕਰਦਿਆਂ ਕੀਤਾ।

ਸਿਵਲ ਸਰਜਨ ਨੇ ਕਿਹਾ ਕਿ ਲੰਮਾ ਸਮਾਂ ਬਹੁਤ ਘੱਟ ਤਾਪਮਾਨ ਵਿੱਚ ਰਹਿਣ ਨਾਲ ਵਿਅਕਤੀ ਹਾਈਪੋਥਰਮੀਆਂ ਦਾ ਸ਼ਿਕਾਰ ਹੋ ਸਕਦਾ ਹੈ ਜਿਸ ਵਿੱਚ ਸ਼ਰੀਰ ਠੰਡਾ ਪੈ ਜਾਂਦਾ ਹੈ, ਕਾਂਬਾ ਲਗਦਾ ਹੈ ਤੇ ਸ਼ਰੀਰ ਨੂੰ ਬਹੁਤ ਜ਼ਿਆਦਾ ਥਕਾਵਟ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਜੁਬਾਨ ਦੀ ਥਰਥਰਾਹਟ ਤੋਂ ਇਲਾਵਾ ਵਿਅਕਤੀ ਦੀ ਯਾਦਾਸ਼ਤ ਵੀ ਜਾ ਸਕਦੀ ਹੈ ਜੋ ਕਿ ਬਹੁਤ ਹੀ ਖਤਰਨਾਕ ਹੁੰਦੀ ਹੈ। 

ਇਸੇ ਤਰਾਂ ਹੀ ਬਹੁਤ ਘੱਟ ਤਾਪਮਾਨ ਵਿੱਚ ਲੰਮਾ ਸਮਾਂ ਰਹਿਣ ਨਾਲ ਹੋਣ ਵਾਲਾ ਫਰੋਸਟ ਬਾਈਟ ਅਤੇ ਚਿਲਬਲੇਨ ਜਿਸ ਵਿੱਚ ਹੱਥ ਪੈਰ ਨੀਲੇ ਪੈ ਜਾਂਦੇ ਹਨ, ਚਮੜੀ ਨੂੰ ਗੰਭੀਰ ਨੁਕਸਾਨ ਪਹੰਚਾ ਸਕਦਾ ਹੈ। ਸਿਵਲ ਸਰਜਨ ਨੇ ਸੁਚੇਤ ਕੀਤਾ ਕਿ ਸ਼ੀਤ ਲਹਿਰ ਤੋਂ ਬਚਾਅ ਲਈ ਢੁਕਵੇਂ ਅਹਿਤਿਆਤੀ ਪ੍ਰਬੰਧ ਕਰਨੇ ਬਹੁਤ ਜਰੂਰੀ ਹਨ।ਉਨ੍ਹਾਂ ਅੱਗੇ ਕਿਹਾ ਕਿ ਸ਼ੀਤ ਲਹਿਰ ਤੋਂ ਬਚਾਅ ਲਈ ਢੁਕਵੇਂ ਸਰਦੀਆਂ ਵਾਲੇ ਕੱਪੜੇ ਪਹਿਣੇ ਜਾਣ, ਜਿੰਨਾ ਸੰਭਵ ਹੋ ਸਕੇ ਬਾਹਰ ਜਾਣ ਤੋਂ ਬਚਿਆ ਜਾਵੇ ਅਤੇ ਫਲੂ ਵਰਗੇ ਲੱਛਣ ਦਿਸਣ ‘ਤੇ ਘਰ ਵਿੱਚ ਹੀ ਰਿਹਾ ਜਾਵੇ। 

ਉਨ੍ਹਾਂ ਕਿਹਾ ਕਿ ਮੌਸਮ ਬਾਰੇ ਚਿਤਾਵਨੀਆਂ ਲਈ ਮੌਸਮ ਪੂਰਵ ਅਨੁਮਾਨਾਂ ਦੀ ਜਾਣਕਾਰੀ ਲਈ ਸੰਚਾਰ ਸਾਧਨਾਂ ਨਾਲ ਰਾਬਤਾ ਰੱਖਿਆ ਜਾਵੇ, ਗਰਮ ਤਰਲ ਪਦਾਰਥਾਂ ਦਾ ਵਧੇਰੇ ਸੇਵਨ ਕੀਤਾ ਜਾਵੇ ਅਤੇ ਬਜ਼ੁਰਗਾਂ ਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਕਮਰਿਆਂ ਵਿੱਚ ਰੂਮ ਹੀਟਰ ਦੀ ਵਰਤੋਂ ਸਮੇਂ ਹਵਾ ਦੀ ਢੁਕਵੀਂ ਆਵਾਜਾਈ ਬਹੁਤ ਜ਼ਰੂਰੀ ਹੈ ਤਾਂ ਜੋ ਆਕਸੀਜਨ ਦੀ ਕਮੀ ਕਾਰਨ ਹੋਣ ਵਾਲੇ ਨੁਕਸਾਨਾਂ ਤੋ ਬੱਚਿਆ ਜਾ ਸਕੇ। 

ਉਨ੍ਹਾਂ ਅੰਗੀਠੀ, ਕੈਰੋਸੀਨ ਆਦਿ ਦੀ ਵਰਤੋਂ ਤੋਂ ਗੁਰੇਜ਼ ਕਰਨ ਲਈ ਕਿਹਾ ਕਿਉਂਕਿ ਇਹ ਜਾਨਲੇਵਾ ਹੋ ਸਕਦਾ ਹੈ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸੁਸ਼ਮਾ ਠੱਕਰ, ਜ਼ਿਲ੍ਹਾ ਟੀਕਾਕਰਨ ਅਫਸਰ ਮੀਨਾਕਸ਼ੀ ਅਬਰੋਲ, ਐਸ.ਐਮ.ਓ. ਡਾ. ਗੁਰਮੇਜ ਗੋਰਾਇਆ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਸ਼ਮਿੰਦਰ ਕੌਰ, ਡਾ. ਯੁਵਰਾਜ ਨਾਰੰਗ, ਡਾ. ਸੋਨੀਆਂ ਚੌਧਰੀ ਅਤੇ ਮਾਸ ਮੀਡੀਆ ਅਫਸਰ ਰੰਜੀਵ ਹਾਜ਼ਰ ਸਨ।

 

Tags: Civil Surgeon Ferozepur , Health , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD