Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ - ਵਿਧਾਇਕ ਕੁਲਵੰਤ ਸਿੰਘ ਸਿੱਧੂ

''ਮੋਬਾਇਲ ਦਫ਼ਤਰ ਵੈਨ'' ਰਾਹੀਂ ਜਵੱਦੀ ਅਤੇ ਵਾਰਡ ਨੰਬਰ 45 ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 16 Dec 2022

Last updated on: Dec 16, 2022, 00:00 IST

ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਹੁਣ ਲੋਕਾਂ ਨੂੰ ਖੱਜਲ ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵਲੋਂ ਇਸ ਗੱਲ ਦਾ ਪ੍ਰਗਟਾਵਾ ਸਥਾਨਕ ਜਵੱਦੀ ਅਤੇ ਪੰਜਾਬ ਬਾਗ (ਵਾਰਡ ਨੰਬਰ 45) ਵਿਖੇ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਕੀਤਾ।

ਉਨ੍ਹਾਂ ਮੌਕੇ 'ਤੇ ਸਬੰਧਤ ਅਧਿਕਾਰੀਆਂ ਨੂੰ ਵਸਨੀਕਾਂ ਦੀਆਂ ਔਕੜਾਂ ਦਾ ਜਲਦ ਨਿਪਟਾਰਾ ਕਰਨ ਦੇ ਵੀ ਨਿਰਦੇਸ਼ ਦਿੱਤੇ।ਵਿਧਾਇਕ ਸਿੱਧੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਦੀਆਂ ਮੁਸ਼ਕਿਲਾਂ ਘਰ-ਘਰ ਜਾ ਕੇ ਸੁਣੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਾਫੀ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਮੌਕੇ 'ਤੇ ਹੀ ਕਰਵਾਇਆ ਜਾਂਦਾ ਹੈ ਜਦਕਿ ਕੁਝ ਮੁਸ਼ਕਿਲਾਂ ਦੇ ਜਲਦ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਇਹ ਮੋਬਾਇਲ ਵੈਨ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੇ ਨਿੱਜੀ ਫੰਡ ਵਿੱਚੋਂ ਚਲਾਈ ਜਾ ਰਹੀ ਹੈ।ਵਿਧਾਇਕ ਸਿੱਧੂ ਨੇ ਦੁਹਰਾਇਆ ਕਿ 'ਮੋਬਾਇਲ ਦਫ਼ਤਰ ਵੈਨ' ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 'ਤੇ ਆਪਣੀ ਸਮੱਸਿਆ ਦੱਸ ਸਕਦਾ ਹੈ ਅਤੇ ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD