Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਵਾਸੀਆਂ ਨੂੰ ਦਿੱਤਾ ਵੱਡਾ ਤੋਹਫਾ

ਪੁਰਾਣੇ ਹਸਪਤਾਲ ਨੂੰ ਮੁੜ ਸੁਰੂ ਕਰਵਾਉਣ ਦਾ ਵਾਅਦਾ ਨਿਭਾਇਆ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਗੁਰਦਾਸਪੁਰ , 16 Dec 2022

Last updated on: Dec 16, 2022, 00:00 IST

ਪੰਜਾਬ ਹੈਲਥ ਸਿਸਟਮਜ ਕਾਰਪੋਰੇਸਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਅਣਥੱਕ ਕੋਸਸਿਾਂ ਸਦਕਾ ਗੁਰਦਾਸਪੁਰ ਵਾਸੀਆਂ ਨੂੰ ਬਹੁਤ ਵੱਡਾ ਤੋਹਫਾ ਮਿਲਣ ਜਾ ਰਿਹਾ ਹੈ। ਸ੍ਰੀ ਬਹਿਲ ਨੇ ਗੁਰਦਾਸਪੁਰ ਵਾਸੀਆਂ ਨਾਲ ਕੀਤੇ ਆਪਣੇ ਵਾਅਦੇ ਨੂੰ ਨਿਭਾਉਂਦਿਆਂ ਸਹਿਰ ਅੰਦਰ ਬੰਦ ਪਏ ਪੁਰਾਣੇ ਸਿਵਲ ਹਸਪਤਾਲ ਨੂੰ ਮੁੜ ਸੁਰੂ ਕਰਨ ਦੀ ਪੰਜਾਬ ਸਰਕਾਰ ਕੋਲੋਂ ਮਨਜੂਰੀ ਦਿਵਾ ਦਿੱਤੀ ਹੈ। 

ਪੰਜਾਬ ਸਰਕਾਰ ਵੱਲੋਂ ਬੰਦ ਪਏ ਇਸ ਹਸਪਤਾਲ ਨੂੰ 30 ਬੈਡੱਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਦਾ ਦਰਜਾ ਦੇ ਦਿੱਤਾ ਗਿਆ ਹੈ ਅਤੇ ਹੁਣ ਏਥੇ 24 ਘੰਟੇ ਐਮਰਜੈਂਸੀ ਸੇਵਾਵਾਂ ਮਿਲਣ ਦੇ ਨਾਲ ਗਾਇਨੀ ਸਮੇਤ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਤਾਇਨਾਤ ਕੀਤੇ ਜਾਣਗੇ।

ਅੱਜ ਪੁਰਾਣੇ ਹਸਪਤਾਲ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਗੁਰਦਾਸਪੁਰ ਵਾਸੀਆਂ ਨਾਲ ਇਹ ਖੁਸਖਬਰੀ ਸਾਂਝੀ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਿੱਚ ਹਸਪਤਾਲ ਮੁੜ ਸ਼ੁਰੂ ਕਰਨ ਦੇ ਫੈਸਲੇ ਨਾਲ ਉਨਾਂ ਨੂੰ ਦਿਲੀ ਸਕੂਨ ਮਿਲਿਆ ਹੈ ਕਿਉਂਕਿ ਹੁਣ ਸ਼ਹਿਰ ਵਾਸੀਆਂ ਨੂੰ ਆਪਣੇ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ। 

ਸ੍ਰੀ ਬਹਿਲ ਨੇ ਕਿਹਾ ਕਿ ਸਾਲ 2016 ਵਿੱਚ ਜਦੋਂ ਅਕਾਲੀ-ਭਾਜਪਾ ਸਰਕਾਰ ਨੇ ਗੁਰਦਾਸਪੁਰ ਸਹਿਰ ਵਿੱਚੋਂ ਸਿਵਲ ਹਸਪਤਾਲ ਨੂੰ ਬੰਦ ਕਰਕੇ ਸਹਿਰੋਂ ਬਾਹਰ ਕੱਢ ਦਿੱਤਾ ਗਿਆ ਸੀ ਤਾਂ ਉਹ ਓਦੋਂ ਤੋਂ ਹੀ ਸਹਿਰ ਵਾਸੀਆਂ ਲਈ ਸਿਹਤ ਸਹੂਲਤਾਂ ਨੂੰ ਲੈ ਕੇ ਫਿਕਰਮੰਦ ਸਨ। ਐਮਰਜੈਂਸੀ ਦੀ ਹਾਲਤ ਵਿੱਚ ਸ਼ਹਿਰ ਵਿੱਚ ਕੋਈ ਮੈਡੀਕਲ ਸਹੂਲਤ ਨਾ ਹੋਣ ਕਾਰਨ ਲੋਕ ਵੱਡਾ ਸੰਤਾਪ ਹੰਢਾ ਰਹੇ ਸਨ। ਬਿਮਾਰਾਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਲਈ ਸ਼ਹਿਰੋਂ ਬਾਹਰ ਦੂਰ ਬੱਬਰੀ ਵਿਖੇ ਬਣੇ ਹਸਪਤਾਲ ਵਿੱਚ ਦਵਾਈ ਲੈਣ ਜਾਣਾ ਬਹੁਤ ਔਖਾ ਸੀ। 

ਓਨਾਂ ਕਿਹਾ ਕਿ ਸਹਿਰ ਵਾਸੀਆਂ ਦੀ ਪੁਰਾਣੇ ਹਸਪਤਾਲ ਨੂੰ ਮੁੜ ਸੁਰੂ ਕਰਨ ਦੀ ਮੰਗ ਨੂੰ ਲੈ ਕੇ ਓਨਾਂ ਨੇ ਆਪਣੇ ਸਾਥੀਆਂ ਨਾਲ ਕਈ ਵਾਰ ਧਰਨੇ ਪ੍ਰਦਰਸਨੀ ਵੀ ਕੀਤੇ ਸਨ। ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਓਨਾਂ ਨੇ ਗੁਰਦਾਸਪੁਰ ਵਾਸੀਆਂ ਨਾਲ ਪੁਰਾਣੇ ਹਸਪਤਾਲ ਨੂੰ ਮੁੜ ਸੁਰੂ ਕਰਨ ਦਾ ਵਾਅਦਾ ਵੀ ਕੀਤਾ ਸੀ। 

ਸ੍ਰੀ ਬਹਿਲ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਓਨਾਂ ਨੇ ਪੂਰੇ ਜੋਰਦਾਰ ਢੰਗ ਨਾਲ ਗੁਰਦਾਸਪੁਰ ਵਾਸੀਆਂ ਦੀ ਇਸ ਮੰਗ ਨੂੰ ਸਰਕਾਰ ਅੱਗੇ ਰੱਖਿਆ ਅਤੇ ਲਗਾਤਾਰ ਇਸ ਮਸਲੇ ਦੀ ਪੈਰਵੀ ਕੀਤੀ।ਸ੍ਰੀ ਰਮਨ ਬਹਿਲ ਨੇ ਆਮ ਆਦਮੀ ਪਾਰਟੀ ਦੇ ਰਾਸਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਸਿਹਤ ਮੰਤਰੀ ਸ. ਚੇਤਨ ਸਿੰਘ ਜੌੜਾ ਮਾਜਰਾ ਅਤੇ ਰਾਜ ਸਭਾ ਮੈਂਬਰ ਸ੍ਰੀ ਰਾਘਵ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਗੁਰਦਾਸਪੁਰ ਵਾਸੀਆਂ ਦੀ ਇਸ ਜਾਇਜ ਮੰਗ ਨੂੰ ਪੂਰਾ ਕਰਕੇ ਵੱਡੀ ਸਹੂਲਤ ਦਿੱਤੀ ਹੈ। 

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗੁਰਦਾਸਪੁਰ ਦੇ ਪੁਰਾਣੇ ਹਸਪਤਾਲ ਨੂੰ 30 ਬੈਡਿਡ ਅਰਬਨ ਕਮਿਊਨਿਟੀ  ਹੈਲਥ  ਸੈਂਟਰ ਦਾ ਦਰਜਾ ਦੇ ਦਿੱਤਾ ਹੈ ਜਿਸ ਨਾਲ ਇਥੇ 24 ਘੰਟੇ ਐਮਰਜੈਂਸੀ ਸੇਵਾਵਾਂ, ਜੱਚਾ-ਬੱਚਾ ਵਾਰਡ ਸਮੇਤ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਤਾਇਨਾਤ ਕੀਤੇ ਜਾਣਗੇ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਇਸ ਉੱਪਰ ਕੰਮ ਸ਼ੁਰੂ ਹੋ ਜਾਵੇਗਾ। 

ਉਨਾਂ ਕਿਹਾ ਬਹੁਤ ਜਲਦੀ ਗੁਰਦਾਸਪੁਰ ਵਾਸੀਆਂ ਨੂੰ ਪੁਰਾਣੇ ਹਸਪਤਾਲ ਤੋਂ ਫਿਰ ਤੋਂ ਸਿਹਤ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ।ਪ੍ਰੈੱਸ ਕਾਨਫਰੰਸ ਦੌਰਾਨ ਸਿਵਲ ਸਰਜਨ ਡਾ. ਕੁਲਵਿੰਦਰ ਕੌਰ, ਆਮ ਆਦਮੀ ਪਾਰਟੀ ਦੇ ਜ਼ਿਲਾ ਸਕੱਤਰ ਸ੍ਰੀ ਭਾਰਤ ਭੂਸਨ, ਸਹਾਇਕ ਸਿਵਲ ਸਰਜਨ ਡਾ. ਭਾਰਤ ਭੂਸਨ, ਡਾ. ਰੋਮੀ ਰਾਜਾ, ਡਾ. ਚੇਤਨਾ, ਯੋਗੇਸ, ਹਿਤੇਸ ਕੁਮਾਰ, ਭਾਰਤੀ ਸਰਮਾ, ਐੱਸ.ਐੱਨ. ਵਾਲੀਆ, ਸੁਖਦੇਵ ਰਾਜ, ਅਨਿਲ ਭੰਡਾਰੀ ਤੋਂ ਇਲਾਵਾ ਹੋਰ ਮੋਹਤਬਰ ਵੀ ਹਾਜਰ ਸਨ।    

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD