Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਵਾਂਗੇ-ਮਨੀਸ਼ ਸਿਸੋਦੀਆ,ਹਰਜੋਤ ਸਿੰਘ ਬੈਂਸ

ਸਿੱਖਿਆ ਮੰਤਰੀ ਨੇ ਤਰਨ ਤਾਰਨ ਜ਼ਿਲ੍ਹੇ ਦੇ ਸਕੂਲਾਂ ਦੀ ਘੱਟ ਤੇ ਫਰਜ਼ੀ ਹਾਜ਼ਰੀ ਦਾ ਲਿਆ ਸਖਤ ਨੋਟਿਸ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Manish Sisodia

Web Admin

Web Admin

5 Dariya News

ਤਰਨ ਤਾਰਨ , 16 Dec 2022

ਰਾਜ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਦੇ ਨਾਲ-ਨਾਲ ਸਿੱਖਿਆ ਦੇ ਮਿਆਰ ਨੂੰ ਹੋਰ ਬਿਹਤਰ ਬਣਾਕੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਾਵਾਂਗੇ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਉੱਪ ਮੁੱਖ ਮੰਤਰੀ ਦਿੱਲੀ ਸ੍ਰੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਨੇ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕਰਨ ਉਪਰੰਤ ਕੀਤਾ।

ਜਿਕਰਯੋਗ ਹੈ ਕਿ ਪੰਜਾਬ ਦੀ ਸਕੂਲ ਸਿੱਖਿਆ ਵਿੱਚ ਸੁਧਾਰ ਲਿਆਉਣ ਦੇ ਮਕਸਦ ਨਾਲ ਬੀਤੇ ਕੱਲ੍ਹ ਤੋਂ ਦਿੱਲੀ ਦੇ ਉੱਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਸਮੇਤ ਉੱਚ ਸਿੱਖਿਆ ਅਧਿਕਾਰੀਆਂ ਦੀ ਟੀਮ ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰ ਰਹੀ ਹੈ।

ਅੱਜ ਦੇ ਦੌਰੇ ਦੌਰਾਨ ਉੱਪ ਮੁੱਖ ਮੰਤਰੀ ਦਿੱਲੀ ਸ੍ਰੀ ਮਨੀਸ਼ ਸਿਸੋਦੀਆ ਅਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਵੱਲੋਂ ਮਾਤਾ ਗੰਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ, ਸਰਕਾਰੀ ਮਿਡਲ ਸਕੂਲ ਉਸਮਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕੈਰੋਂ ਵਿੱਚ ਜਾ ਕੇ ਅਧਿਆਪਕਾਂ ਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸਿੱਖਿਆ ਸੁਧਾਰਾਂ ਸਬੰਧੀ ਸੁਝਾਅ ਲਏ।

ਇਸ ਦੌਰਾਨ ਸ੍ਰੀ ਸਿਸੋਦੀਆ ਤੇ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਐਲੀਮੈਂਟਰੀ ਸਕੂਲ ਕੈਰੋਂ ਦੀ ਇਮਾਰਤ ਤੇ ਵਿੱਦਿਅਕ ਪ੍ਰਬੰਧਾਂ ਦੀ ਪ੍ਰਸੰਸਾ ਕੀਤੀ।ਇਸ ਦੌਰੇ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਰਨ ਤਾਰਨ ਵਿਖੇ ਸਕੂਲ ਦੇ ਵਿਦਿਆਰਥੀਆਂ ਦੀ ਘੱਟ ਅਤੇ ਫਰਜ਼ੀ ਹਾਜ਼ਰੀ ਦਾ ਸਖਤ ਨੋਟਿਸ ਲੈਂਦਿਆਂ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਨੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਤੇ ਡਾਇਰੈਕਟਰ ਸੈਕੰਡਰੀ ਸਿੱਖਿਆ ਨੰ ਆਦੇਸ਼ ਦਿੱਤੇ ਕਿ ਤੁਰੰਤ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

ਸਿੱਖਿਆ ਮੰਤਰੀ ਨੇ ਇਹ ਵੀ ਨੋਟਿਸ ਲਿਆ ਕਿ ਸਕੂਲ ਵਿਖੇ ਦੋ ਕੰਪਿਊਟਰ ਲੈਬਾਂ ਹੋਣ ਦੇ ਬਾਵਜੂਦ ਵਿਦਿਆਰਥੀਆਂ ਨੂੰ ਸਿਰਫ਼ ਕੰਪਿਊਟਰ ਵਿਸ਼ੇ ਦੀ ਕਿਤਾਬਾਂ ਪੜ੍ਹਾ ਕੇ ਹੀ ਕੰਮ ਚਲਾਇਆ ਜਾ ਰਿਹਾ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ।ਉਹਨਾਂ ਇਹ ਵੀ ਦੱਸਿਆ ਕਿ ਇਲੈਟ੍ਰੀਕਲ ਤੇ ਵੋਕੇਸ਼ਨਲ ਵਿਸ਼ੇ ਦੀ ਵੀ ਸਿਰਫ਼ ਕਿਤਾਬੀ ਪੜ੍ਹਾਈ ਕਰਵਾਈ ਜਾ ਰਹੀ ਹੈ, ਜਦੋਂਕਿ ਪਿਛਲੇ ਕਈ ਸਾਲਾਂ ਤੋਂ ਕਿਸੇ ਸਰਕਾਰ ਜਾਂ ਪ੍ਰਸ਼ਾਸਨ ਨੇ ਇਹਨਾਂ ਦੀਆਂ ਵਰਕਸ਼ਾਪਾਂ ਬਣਾਉਣ ਦੀ ਕੋਸ਼ਿਸ ਨਹੀਂ ਕੀਤੀ।

ਸ੍ਰ. ਬੈਂਸ ਨੇ ਦੱਸਿਆ ਕਿ ਮਾਤਾ ਗੰਗਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਰਨ ਤਾਰਨ ਦੀਆਂ ਗਿਆਰਵੀਂ ਜਮਾਤ ਦੀਆਂ ਵਿਦਿਆਰਥਣਾਂ ਕੋਲ ਬੈਠਣ ਲਈ ਡੈਸਕ ਵੀ ਨਹੀਂ ਸਨ ਅਤੇ ਨਾ ਹੀ ਸਕੂਲ ਵਿਖੇ ਚੱਲ ਰਹੇ ਸਪੋਰਟਸ ਵਿੰਗ ਵਿੱਚ ਲੋੜੀਂਦੀਆਂ ਸਹੂਲਤਾਂ ਨਹੀਂ ਹਨ।ਇਸ ਸਬੰਧ ਵਿੱਚ ਸਿੱਖਿਆ ਮੰਤਰੀ ਨੇ ਸਬੰਧਿਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਸਾਰੇ ਵਿਦਿਆਰਥੀਆਂ ਨੂੰ ਬੈਠਣ ਲਈ ਡੈਸਕ ਉਪਲੱਬਧ ਕਰਵਾਏ ਜਾਣ ਅਤੇ ਸਪੋਰਟਸ ਵਿੰਗ ਵਿੱਚ ਖਿਡਾਰੀਆਂ ਦੀ ਸਹੂਲਤ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣ।

ਇਸ ਮੌਕੇ ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ਅਤੇ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਕੂਲੀ ਸਿੱਖਿਆ ਮੁਹੱਈਆ ਕਰਵਾਉਣ ਦੇ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਉਹਨਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਸਿੱਖਿਆ ਅਤੇ ਸਿਹਤ ਵਿੱਚ ਵਿਆਪਕ ਸੁਧਾਰਾਂ ਨੂੰ ਲੈ ਕੇ ਸੱਤਾ ਵਿੱਚ ਆਈ ਹੈ ਅਤੇ ਜਨਤਾ ਨਾਲ ਕੀਤਾ ਗਿਆ ਇੱਕ-ਇੱਕ ਵਾਅਦਾ ਪੂਰਾ ਕੀਤਾ ਜਾਣਾ ਹੈ।ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲਜੀਤ ਸਿੰਘ ਭੁੱਲਰ, ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ, ਡੀ. ਪੀ. ਆਈ. ਸ: ਤੇਜਦੀਪ ਸਿੰਘ ਸੈਣੀ, ਦਿੱਲੀ ਤੋਂ ਵਿਧਾਇਕਾ ਸ਼੍ਰੀਮਤੀ ਆਤਿਸ਼ੀ ਅਤੇ ਸਟੇਟ ਮੀਡੀਆ ਇੰਚਾਰਜ ਸ: ਗੁਰਮੀਤ ਸਿੰਘ ਬਰਾੜ ਸਮੇਤ ਸਬੰਧਿਤ ਅਧਿਕਾਰੀ ਵੀ ਉਹਨਾਂ ਦੇ ਨਾਲ ਸਨ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Manish Sisodia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD