Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਨਿੱਜਰ ਨੇ ਦੱਖਣੀ ਹਲਕੇ ’ਚ ਲੋਕਾਂ ਦੇ ਘਰਾਂ ’ਚ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਕੀਤਾ ਉਦਘਾਟਨ

ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਬਣਾਇਆ ਜਾਵੇ ਯਕੀਨੀ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 17 Dec 2022

Last updated on: Dec 17, 2022, 00:00 IST

ਅੰਮ੍ਰਿਤਸਰ ਦੇ ਸੁੰਦਰੀਕਰਨ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਦੇ ਸੁੰਦਰੀਕਰਨ ਲਈ 7.73 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ  ਨੇ ਅੱਜ ਦੱਖਣੀ ਹਲਕੇ ਦੇ ਵਾਰਡ ਨੰ: 33, 34 ਅਤੇ 39 ਅਧੀਨ ਪੈਂਦੇ ਇਲਾਕੇ ਦਬੁਰਜੀ, ਬਾਜੀਗਰ ਬਸਤੀ ਅਤੇ ਅਰਜਨ ਨਗਰ ਵਿੱਖੇ ਐਸ.ਸੀ. ਭਾਈਚਾਰੇ ਦੇ ਲੋਕਾਂ ਦੇ ਘਰ ਵਿਖੇ ਸੋਲਰ ਸਿਸਟਮ ਲਗਾਉਣ ਦੇ ਕੰਮ ਦਾ ਉਦਘਾਟਨ ਕਰਨ ਪਿਛੋਂ ਕੀਤਾ।

 ਡਾ. ਨਿੱਜਰ ਨੇ ਕਿਹਾ ਕਿ ਇਨਾਂ ਵਾਰਡਾਂ ਦੇ 75 ਘਰਾਂ ਵਿੱਚ 200-200 ਵਾਟ ਦੇ ਸੋਲਰ ਸਿਸਟਮ ਲਗਾਏ ਜਾਣਗੇ। ਜਿਸ ਤੇ ਕਰੀਬ 35 ਲੱਖ ਰੁਪਏ ਖਰਚਾ ਆਵੇਗਾ। ਉਨਾਂ ਦੱਸਿਆ ਕਿ ਸੋਲਰ ਸਿਸਟਮ ਮੁਫਤ ਲਗਾਏ ਜਾ ਰਹੇ ਹਨ ਅਤੇ ਕਿਸੇ ਕੋਲੋਂ ਵੀ ਇੰਸਟਾਲੇਸ਼ਨ ਚਾਰਜਿਸ ਤੱਕ ਵੀ ਨਹੀਂ ਲਏ ਜਾਣਗੇ।ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਉਨਾਂ ਕਿਹਾ ਕਿ ਅਸੀਂ ਭ੍ਰਿਸ਼ਟਚਾਰ ਮੁਕਤ ਪ੍ਰਸ਼ਾਸਨ ਸੂਬੇ ਦੇ ਲੋਕਾਂ ਨੂੰ ਦੇਣਾ ਹੈ ਅਤੇ ਕਿਸੇ ਵੀ ਤਰ੍ਹਾਂ ਦਾ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਸ਼ਹਿਰ ਦੇ ਆਉਣ ਜਾਣ ਵਾਲੀਆਂ ਮੁੱਖ ਸੜ੍ਹਕਾਂ ਤੇ ਬੂਟੇ ਲਗਾਏ ਜਾਣਗੇ ਅਤੇ ਲੋਕਾਂ ਨੂੰ ਸਵੱਛ ਵਾਤਾਵਰਨ ਮੁਹੱਈਆ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਦੇ ਅੰਦਰ ਇੰਟਰਲਾਕਿੰਗ ਟਾਇਲਾਂ, ਪੁੱਲਾਂ ਤੇ ਪੇਂਟ ਅਤੇ ਸਟਰੀਟ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ।

 ਡਾ.  ਨਿੱਜਰ ਨੇ ਕਿਹਾ ਕਿ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਈ ਸੜ੍ਹਕਾਂ ਤੋਂ ਨਾਜਾਇਜ ਕਬਜ਼ੇ ਹਟਾਏ ਜਾ ਰਹੇ ਹਨ ਤਾਂ ਜੋ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਲਿਆਂਦਾ ਜਾ ਸਕੇ।ਇਸ ਮੌਕੇ ਡੀ.ਐਸ.ਪੀ. ਅਸ਼ੋਕ ਕੁਮਾਰ, ਸ: ਬਲਵੰਤ ਸਿੰਘ, ਸ: ਸੋਨਲ ਸਿੰਘ ਗੋਲਡਨ, ਮੈਡਮ ਜੋਤੀ, ਸ: ਦਿਲਬਾਗ ਸੰਧੂ, ਸ: ਖਜਾਨ ਸਿੰਘ, ਸ: ਬਲਜੀਤ ਚੌੜਾ, ਸ੍ਰੀ ਅਸ਼ੀਸ਼ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD