Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪੁਲਿਸ ਵੱਲੋਂ ਫਿਰੌਤੀ ਲੈਣ ਲਈ ਧਮਕੀਆਂ ਦੇਣ ਵਾਲੇ ਗਿਰੋਹ ਦਾ ਪਰਦਾਫਾਰਸ਼ ਕਰਕੇ 03 ਮੈਂਬਰ ਕਾਬੂ ਕੀਤੇ ਗਏ

Crime News Punjab, Punjab Police, Police, Crime News, S.B.S. Nagar Police, S.B.S. Nagar, Nawanshahr

Web Admin

Web Admin

5 Dariya News

ਨਵਾਂਸ਼ਹਿਰ , 17 Dec 2022

Last updated on: Dec 17, 2022, 00:00 IST

ਡਾਇਰੈਕਟਰ ਜਨਰਲ ਆਫ ਪੁਲਿਸ, ਪੰਜਾਬ, ਗੌਰਵ ਯਾਦਵ, ਆਈ.ਪੀ.ਐਸ. ਵੱਲੋਂ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੁਲਿਸ ਸ਼ਹੀਦ ਭਗਤ ਸਿੰਘ ਨਗਰ  ਵੱਲੋਂ  ਇੰਸਪੈਕਟਰ ਜਨਰਲ ਆਫ ਪੁਲਿਸ, ਲੁਧਿਆਣਾ ਰੇਂਜ,  ਕੌਸਤੁਭ ਸ਼ਰਮਾ, ਆਈ.ਪੀ.ਐਸ ਅਤੇ ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ,  ਭਾਗੀਰਥ ਸਿੰਘ ਮੀਣਾ, ਆਈ.ਪੀ.ਐਸ. ਦੀ ਅਗਵਾਈ ਵਿੱਚ ਨਵਾਂਸ਼ਹਿਰ ਦੇ ਇੱਕ ਵਪਾਰੀ ਨੂੰ ਫਿਰੌਤੀ ਲੈਣ ਲਈ ਧਮਕੀਆਂ ਭਰੀਆਂ ਕਾਲਾਂ:ਕਰਨ ਵਾਲੇ ਇੱਕ ਗੈਂਗ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।

ਐਸ ਐਸ ਪੀ ਭਾਗੀਰਥ ਸਿੰਘ ਮੀਣਾ ਨੇ ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵਾਂਸ਼ਹਿਰ ਸਿਟੀ ਦੇ ਇਕ ਮਸ਼ਹੂਰ ਕਾਰੋਬਾਰੀ ਨੇ ਪੁਲਿਸ ਪਾਸ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਵੱਖ-ਵੱਖ ਵਰਚੂਅਲ ਨੰਬਰਾਂ ਤੋਂ ਫਿਰੌਤੀ ਦੇਣ ਲਈ ਜਾਨੋਂ ਮਾਰਨ ਦੀਆ ਧਮਕੀਆਂ ਮਿਲ ਰਹੀਆਂ ਹਨ, ਜਿਸ ਤੇ ਉਸ ਦੇ ਬਿਆਨ ਤੇ ਮੁੱਕਦਮਾ ਨੰਬਰ 175 ਮਿਤੀ 12-10-2022 ਜੁਰਮ 387 ਭ.ਦ. ਥਾਣਾ ਸਿਟੀ ਨਵਾਂਸ਼ਹਿਰ ਨਾਮਾਲੂਮ ਵਿਅਕਤੀਆਂ ਦੇ ਖਿਲਾਫ ਰਜਿਸਟਰ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਗਈ।

ਜ਼ਿਲ੍ਹਾ ਪੁਲਿਸ ਵੱਲੋਂ ਇਸ ਕੇਸ ਨੂੰ ਸੁਲਝਾਉਣ ਲਈ ਕਪਤਾਨ ਪੁਲਿਸ (ਜਾਂਚ)  ਡਾ. ਮੁਕੇਸ਼ ਕੁਮਾਰ, ਉਪ ਕਪਤਾਨ ਪੁਲਿਸ (ਜਾਂਚ) ਹਰਸ਼ਪ੍ਰੀਤ ਸਿੰਘ ਦੀ ਅਗਵਾਈ ਹੇਠ ਟੀਮਾਂ ਗਠਿਤ ਕੀਤੀਆਂ ਗਈਆਂ। ਇਸ ਕੇਸ ਦੀ ਤਫਤੀਸ਼ ਤਕਨੀਕੀ ਅਤੇ ਵਿਗਿਆਨਿਕ ਤਰੀਕੇ ਨਾਲ ਅਮਲ ਵਿੱਚ ਲਿਆਉਦੇ ਹੋਏ ਕਾਰੋਬਾਰੀ ਨੂੰ ਧਮਕੀਆਂ ਦੇਣ ਵਾਲੇ ਗਿਰੋਹ ਦੇ ਤਿੰਨ ਮੈਂਬਰਾਨ ਗੁਰਪ੍ਰੀਤ ਸਿੰਘ ਉਰਫ ਪੀਤਾ ਉਮਰ ਕਰੀਬ 32 ਸਾਲ ਪੁੱਤਰ ਮਲਕੀਤ ਸਿੰਘ ਵਾਸੀ ਚਾਹਲਾਂ ਥਾਣਾ ਕਾਠਗੜ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਰਜੇਸ਼ ਕੁਮਾਰ ਉਰਫ ਹੈਪੀ ਉਮਰ ਕਰੀਬ 24 ਸਾਲ ਪੁੱਤਰ ਗੁਰਮੇਲ ਚੰਦ ਵਾਸੀ ਪਿੰਡ ਭੋਲੇਵਾਲ ਥਾਣਾ ਪੋਜੇਵਾਲ ਹਾਲ ਵਾਸੀ ਵਾਰਡ ਨੰ: 02 ਬੈਕ ਸਾਈਡ ਟਾਹਲੀ ਸਾਹਿਬ ਗੁਰਦੁਆਰਾ ਨਵਾਂਸ਼ਹਿਰ ਥਾਣਾ ਸਿਟੀ ਨਵਾਂਸ਼ਹਿਰ ਅਤੇ ਰਾਕੇਸ਼ ਕੁਮਾਰ ਸਾਊ ਉਰਫ ਰਾਕੇਸ਼ ਉਮਰ ਕਰੀਬ 27 ਸਾਲ ਪੁੱਤਰ ਰਾਮ ਕਿਸ਼ਨ ਸਾਊ ਨਯਾ ਪੂਰਾ ਬੱਸ ਸਟੈਂਡ ਸੰਜੇ ਕਾਲੋਨੀ ਕੋਟਾ ਥਾਣਾ ਨਿਆਪੂਰਾ ਤਹਿਸੀਲ ਲਾਡਪੁਰਾ ਜਿਲਾ ਕੋਟਾ ਰਾਜਸਥਾਨ ਨੂੰ ਗ੍ਰਿਫਤਾਰ ਕੀਤਾ ਗਿਆ। 

ਮੁੱਢਲੀ ਪੁੱਛਗਿਛ ਦੌਰਾਨ ਗ੍ਰਿਫਤਾਰ ਕੀਤੇ ਦੋਸ਼ੀ ਗੁਰਪ੍ਰੀਤ ਸਿੰਘ ਉਕਤ ਨੇ ਖੁਲਾਸਾ ਕੀਤਾ ਕਿ ਉਹ ਵਿਦੇਸ਼ ਮਨੀਲਾ ਵਿੱਚ ਰਹਿ ਰਹੇ ਲਖਤੇਜ ਸਿੰਘ ਉਰਫ ਲੱਕੀ ਜੌਹਲ ਪੁੱਤਰ ਨਛੱਤਰ ਸਿੰਘ ਵਾਸੀ ਧੱਲੇਕੇ ਜਿਲ੍ਹਾ ਮੋਗਾ ਦੇ ਸੰਪਰਕ ਵਿਚ ਸੀ, ਜਿਸ ਦੇ ਕਹਿਣ ਮੁਤਾਬਿਕ ਉਸ ਨੇ ਆਪਣੇ ਸਾਥੀ ਰਜੇਸ਼ ਕੁਮਾਰ ਉਰਫ ਹੈਪੀ ਰਾਹੀਂ ਨਵਾਂਸ਼ਹਿਰ ਸਿਟੀ ਦੇ ਕਾਰੋਬਾਰੀ ਦੇ ਟਿਕਾਣੇ ਦੀ ਰੇਕੀ ਕਰਕੇ ਉਸ ਬਾਰੇ ਜਾਣਕਾਰੀ ਮਨੀਲਾ (ਫਿਲੀਪੀਨਜ) ਵਿੱਚ ਰਹਿੰਦੇ ਮੁੱਖ ਦੋਸ਼ੀ ਲਖਤੇਜ ਸਿੰਘ ਨੂੰ ਭੇਜੀ, ਜਿਸ ਦੇ ਆਧਾਰ ਤੇ ਉਸ ਨੇ ਮਨੀਲਾ ਤੋਂ ਹੀ ਵੱਖ-ਵੱਖ ਵਰਚੂਅਲ ਨੰਬਰਾਂ ਤੇ ਉਕਤ ਕਾਰੋਬਾਰੀ ਨੂੰ ਫਿਰੌਤੀ ਲੈਣ ਲਈ ਧਮਕੀਆਂ ਦਿੱਤੀਆਂ। 

ਦੋਸ਼ੀ ਰਜੇਸ਼ ਕੁਮਾਰ ਉਰਫ ਹੈਪੀ ਵੱਲੋਂ ਸ਼ਿਕਾਇਤਕਰਤਾ ਦੀ ਰੇਕੀ ਕਰਨ ਲਈ ਵਰਤਿਆ ਗਿਆ ਮੋਟਰਸਾਈਕਲ ਨੰਬਰ ਪੀ ਬੀ 32-ਐਸ-2957 ਡਿਸਕਵਰ ਵੀ ਬ੍ਰਾਮਦ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਇਸ ਕਾਰੋਬਾਰੀ ਨੂੰ ਦੋ ਹੋਰ ਧਮਕੀ ਭਰੀਆਂ ਕਾਲਾਂ ਆਈਆਂ ਸਨ, ਜਿਨ੍ਹਾ ਵਿੱਚੋਂ ਇੱਕ ਕਾਲ ਕੋਟਾ ਰਾਜਸਥਾਨ ਤੋਂ ਰਾਕੇਸ਼ ਕੁਮਾਰ ਸਾਊ ਉਰਫ ਰਾਕੇਸ਼ ਉਕਤ ਵੱਲੋਂ ਕੀਤੀ ਪਾਈ ਗਈ, ਜਿਸ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। 

ਦੂਸਰੀ ਕਾਲ ਮਿਤੀ 12-12-2022 ਨੂੰ ਅਮਨਦੀਪ ਪੁਰੇਵਾਲ ਪੁੱਤਰ ਚਰਨਜੀਤ ਸਿੰਘ ਵਾਸੀ ਮਾਲੜੀ ਥਾਣਾ ਨਕੋਦਰ ਜਿਲ੍ਹਾ ਜਲੰਧਰ ਹਾਲ ਵਾਸੀ ਯੂ.ਐਸ.ਏ ਵੱਲੋਂ ਕੀਤੇ ਜਾਣ ਦਾ ਸ਼ੱਕ ਹੈ। ਮੁਕੱਦਮਾ ਵਿੱਚ ਗ੍ਰਿਫਤਾਰ ਦੋਸ਼ੀਆਨ ਦਾ ਅਦਾਲਤ ਪਾਸੋਂ ਚਾਰ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਹਨਾਂ ਪਾਸੋਂ ਮੁਕੱਦਮਾ ਸਬੰਧੀ ਵੱਖ-ਵੱਖ ਪਹਿਲੂਆ ਤੇ ਤਫਤੀਸ਼ ਜਾਰੀ ਹੈ।

ਗੁਰਪ੍ਰੀਤ ਸਿੰਘ ਉਰਫ ਪੀਤਾ ਤੇ ਇਸ ਤੋਂ ਪਹਿਲਾਂ ਥਾਣਾ ਕਾਠਗੜ੍ਹ ਵਿਖੇ 5 ਅਕਤੂਬਰ 2012 ਨੂੰ ਮਾਇਨਿੰਗ ਐਕਟ 21 (1) 4 (1) ਤਹਿਤ ਪਰਚਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਉਸ ਨੂੰ 7000 ਰੁਪਏ ਦੇ ਜੁਰਮਾਨੇ ਦੀ ਸਜ਼ਾ ਹੋਈ ਸੀ। ਇਸੇ ਤਰ੍ਹਾਂ 11 ਦਸੰਬਰ 2014 ਨੂੰ ਵੀ ਇਸੇ ਥਾਣੇ ਵਿੱਚ ਉਸ ਖਿਲਾਫ ਐਨ ਡੀ ਪੀ ਐਸ ਐਕਟ ਦੀ ਧਾਰਾ 21 ਤਹਿਤ 2 ਗ੍ਰਾਮ ਹੈਰੋਇਨ ਦਾ ਕੇਸ ਦਰਜ ਕੀਤਾ ਗਿਆ ਸੀ, ਜਿਸ ਵਿੱਚ ਬਣਦੀ ਸਜ਼ਾ ਭੁਗਤੀ ਜਾ ਚੁੱਕੀ ਹੈ।

 

Tags: Crime News Punjab , Punjab Police , Police , Crime News , S.B.S. Nagar Police , S.B.S. Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD