Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ੀਰਾ ਵਿਚ ਜ਼ਮੀਨ ਹੇਠਲੇ ਪਾਣੀ ਨੂੰ ਪ੍ਰਦੂਸ਼ਤ ਕਰਨ ਖਿਲਾਫ ਸ਼ਾਂਤੀਪੂਰਨ ਮੁਜ਼ਾਹਰਾ ਕਰਨ ਵਾਲਿਆਂ ਦੀ ਆਵਾਚ ਕੁਚਲ ਕੇ ਆਪ ਸਰਕਾਰ ਨੇ ਸਿੱਧ ਕੀਤਾ ਕਿ ਉਹ ਖਾਸ ਆਦਮੀ ਨਾਲ: ਚੰਦੂਮਾਜਰਾ

Prof Prem Singh Chandumajra, Prem Singh Chandumajra, Shiromani Akali Dal, SAD, Akali Dal

Web Admin

Web Admin

5 Dariya News

ਮੁਹਾਲੀ , 18 Dec 2022

Last updated on: Dec 18, 2022, 00:00 IST

ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਜ਼ੀਰਾ ਵਿਚ ਜ਼ਮੀਨੇ ਹੇਠਲੇ ਪਾਣੀ ਨੂੰ ਪ੍ਰਦੂਸ਼ਤ ਕਰਨ ਖਿਲਾਫ ਸ਼ਾਂਤੀਪੂਰਨ ਮੁਜ਼ਾਹਰਾ ਕਰਨ ਵਾਲਿਆਂ ਦੀ ਆਵਾਜ਼ ਕੁਚਲ ਕੇ ਆਮ ਆਦਮੀ ਪਾਰਟੀ ਨੇ ਸ਼ਰਾਬ ਮਾਫੀਆ ਨਾਲ ਹੱਥ ਮਿਲਾ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਖਾਸ ਆਦਮੀ ਦੇ ਨਾਲ ਹੈ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਜ਼ੀਰਾ ਵਿਚ ਸ਼ਰਾਬ ਫੈਕਟਰੀ ਲਗਾਉਣ ਖਿਲਾਫ ਸ਼ਾਂਤੀਪੂਰਨ ਸੰਘਰਸ਼ ਨੂੰ ਕੁਚਲਣ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ 12 ਘੰਟਿਆਂ ਦੇ ਅੰਦਰ ਹੀ ਆਪਣਾ ਸਟੈਂਡ ਬਦਲ ਲਿਆ ਤੇ ਸ਼ਾਂਤੀਪੂਰਨ ਮੁਜ਼ਾਹਰਾ ਕਰਨ ਵਾਲਿਆਂ ਦੇ ਖਿਲਾਫ ਹੋ ਗਏ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਸ਼ਰਾਬ ਫੈਕਟਰੀ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ ਤੇ ਉਹਨਾਂ ਨੂੰ ਭਰੋਸਾ ਦੁਆਇਆਸੀ  ਕਿ ਉਹਨਾਂ ਦੀਆਂ ਮੰਗਾਂ ਮੰਨੀਆਂ ਜਾਣਗੀਆਂ। ਉਹਨਾਂ ਨੇ ਇਸ ਮਕਸਦ ਵਾਸਤੇ ਆਪਣੇ ਮੰਤਰੀ ਸ੍ਰੀ ਕੁਲਦੀਪ ਧਾਲੀਵਾਲ ਦੀ ਡਿਊਟੀ ਵੀ ਲਗਾਈ ਸੀ। 

ਪਰ 12 ਘੰਟਿਆਂ ਅੰਦਰ ਹੀ ਉਹਨਾਂ ਆਪਣਾ ਫੈਸਲਾ ਲਿਆ ਤੇ ਰੋਸ ਵਿਖਾਵਾ ਕਰਨ ਵਾਲਿਆਂ ਦੇ ਟੈਂਟ ਪੁੱਟ ਸੁੱਟੇ ਗਏ, ਉਹਨਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਤੇ ਉਹਨਾਂ ਖਿਲਾਫ ਲਾਠੀਚਾਰਜ ਕੀਤਾ ਗਿਆ ਤਾਂ ਜੋ ਉਹ ਧਰਨੇ ਵਾਲੀ ਥਾਂ ਤੋਂ ਹੱਟ ਜਾਣ ਅਤੇ ਇਹ ਕਾਰਵਾਈ ਬਹੁਤ ਹੀ ਨਿੰਦਣਯੋਗ ਹੈ।

ਪ੍ਰੋ. ਚੰਦੂਮਾਜਰਾ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪੰਜਾਬਰੀਆਂ ਨੂੰ ਦੱਸਣ ਕਿ ਉਹਨਾਂ ਇਸ ਮਾਮਲੇ ਵਿਚ ਕਿਸਦੇ ਦਬਾਅ ਹੇਠ ਆਪਣਾ ਸਟੈਂਡ ਬਦਲਿਆ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸ਼ਰਾਬ ਮਾਫੀਆ ਨਾਲ ਮੁੱਖ ਮੰਤਰੀ ਨੇ ਸਾਂਝ ਪਾ ਲਈ ਹੈ। ਉਹਨਾਂ ਕਿਹਾ ਕਿ ਪਹਿਲਾਂ ਆਪ ਸਰਕਾਰ ਸ਼ਰਾਬ ਮਾਫੀਆ ਦੇ ਖਿਲਾਫ ਨਰਮੀ ਵਰਤ ਰਹੀ ਸੀ ਤੇ ਇਸਨੇ ਕਾਂਗਰਸ ਰਾਜ ਵੇਲੇ ਗੈਰ ਕਾਨੂੰਨੀ ਤੌਰ ’ਤੇ ਬਣੀਆਂ ਸ਼ਰਾਬ ਫੈਕਟਰੀਆਂ ਤੇ ਬੋਟਲਿੰਗ ਪਲਾਂਟਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। 

ਉਹਨਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਦੇ ਕਾਰਨ ਹੀ ਆਮ ਆਦਮੀ ਨੇ ਆਪ ਸਰਕਾਰ ਵਿਚ ਵਿਸ਼ਵਾਸ ਗੁਆ ਲਿਆ ਹੈ ਤੇ ਇਹੀ ਕਾਰਨ ਹੈ ਕਿ ਗੈਂਗਸਟਰ ਸੂਬੇ ਵਿਚ ਆਪਣੀ ਮਨਮਾਨੀ ਕਰ ਰਹੇ ਹਨ।ਪ੍ਰੋ. ਚੰਦੂਮਾਜਰਾ ਨੇ ਜ਼ੀਰਾ ਵਿਚ ਸ਼ਰਾਬ ਫੈਕਟਰੀ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਹਮਾਇਤ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਆਪ ਸਰਕਾਰ ਨੇ ਜ਼ਮੀਨ ਹੇਠਾ ਪਾਣੀ ਗੰਧਲਾ ਕਰਨ ਦੇ ਮਾਮਲੇ ਵੱਲ ਅੱਖਾਂ ਮੀਟ ਲਈਆਂ ਹਨ। 

ਉਹਨਾਂ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਦਾ ਗੰਧਲਾ ਹੋਣਾ ਪੰਜਾਬ ਵਿਚ ਇਕ ਗੰਭੀਰ ਸਮੱਸਿਆ ਹੈ ਅਤੇ ਇਸਦੇ ਕਾਰਨ ਵੱਖ-ਵੱਖ ਫਸਲਾਂ ਦਾ ਹੀ ਨੁਕਸਾਨ ਨਹੀਂ ਹੋ ਰਿਹਾ ਬਲਕਿ ਖੇਤੀਬਾੜੀ ’ਤੇ ਆਪਣਾ ਜੀਵਨ ਨਿਰਬਾਹ ਕਰਨ ਵਾਲਿਆਂ ਦੀ ਜ਼ਿੰਦਗੀ ਵੀ ਇਸ ’ਤੇ ਟਿਕੀ ਹੈ।

 

 

Tags: Prof Prem Singh Chandumajra , Prem Singh Chandumajra , Shiromani Akali Dal , SAD , Akali Dal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD