Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਮੁੱਖ ਮੰਤਰੀ ਭਗਵੰਤ ਮਾਨ ਨੇ ਚੇਨਈ ਵਿਖੇ ਪ੍ਰਮੁੱਖ ਕਾਰੋਬਾਰੀਆਂ ਨਾਲ ਚਲਾਇਆ ਮੀਟਿੰਗਾਂ ਦੀ ਦੌਰ

ਪੰਜਾਬ ਨੂੰ ਦੇਸ਼ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਕੀਤਾ ਪੇਸ਼, ਉੱਦਮੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਦਿੱਤਾ ਸੱਦਾ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab,Chief Minister Of Punjab, Anmol Gagan Mann, Murugappa Group,Arun Murugappa, Ashok Leyland,  Gopal Mahadevan, Tafe group, Sandeep Sinha

Web Admin

Web Admin

5 Dariya News

ਚੇਨਈ , 19 Dec 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਇੱਥੇ ਚੋਟੀ ਦੇ ਕਾਰੋਬਾਰੀਆਂ ਨਾਲ ਮੀਟਿੰਗਾਂ ਦਾ ਦੌਰ ਚਲਾਇਆ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ, ਜੋ ਦੇਸ਼ ਭਰ ਵਿੱਚ ਮੋਹਰੀ ਉਦਯੋਗਿਕ ਹੱਬ ਵਜੋਂ ਵਿਕਸਤ ਹੋਇਆ ਹੈ।ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੇ ਇਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਨੂੰ ਨਿਵੇਸ਼ ਦੇ ਤਰਜੀਹੀ ਸਥਾਨ ਅਤੇ ਆਰਥਿਕ ਵਿਕਾਸ ਦੇ ਗੜ੍ਹ ਵਜੋਂ ਦਰਸਾਉਣ ਲਈ ਚੇਨਈ ਵਿੱਚ ਮੀਟਿੰਗਾਂ ਦੀ ਇਕ ਲੜੀ ਸ਼ੁਰੂ ਕੀਤੀ। 

ਐਮਡੀ ਮੁਰੂਗੱਪਾ ਗਰੁੱਪ, ਚੇਅਰਮੈਨ ਟਿਊਬ ਇੰਡੀਆ ਇਨਵੈਸਟਮੈਂਟਸ ਅਰੁਣ ਮੁਰੂਗੱਪਾ, ਸੀਐਫਓ ਅਤੇ ਬੋਰਡ ਮੈਂਬਰ ਅਸ਼ੋਕ ਲੇਲੈਂਡ ਗੋਪਾਲ ਮਹਾਦੇਵਨ, ਟੈਫੇ ਗਰੁੱਪ ਦੇ ਸੀਈਓ ਸੰਦੀਪ ਸਿਨਹਾ, ਐਮਡੀ, ਲੁਕਾਸ-ਟੀਵੀਐਸ ਸ੍ਰੀ ਅਰਵਿੰਦ ਬਾਲਾਜੀ ਸਮੇਤ ਉੱਘੇ ਉਦਯੋਗਪਤੀਆਂ ਨਾਲ ਇਕੱਲੇ-ਇਕੱਲੇ ਗੱਲਬਾਤ ਦੌਰਾਨ ਵੱਖ-ਵੱਖ ਖੇਤਰਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। 

ਵਿਚਾਰ-ਵਟਾਂਦਰੇ ਦੌਰਾਨ ਆਟੋ ਕੰਪੋਨੈਂਟਸ, ਵਾਹਨ ਨਿਰਮਾਣ, ਸਿਹਤ ਸੰਭਾਲ, ਹੁਨਰ ਵਿਕਾਸ, ਖੇਤੀਬਾੜੀ ਉਪਕਰਨ, ਲੌਜਿਸਟਿਕਸ ਅਤੇ ਵੇਅਰਹਾਊਸਿੰਗ, ਊਰਜਾ ਦੇ ਨਵਿਆਉਣਯੋਗ ਸਰੋਤ, ਖੋਜ ਤੇ ਵਿਕਾਸ ਅਤੇ ਹੋਰ ਖੇਤਰਾਂ ਵਿੱਚ ਸੰਭਾਵੀ ਸਹਿਯੋਗ ਬਾਰੇ ਗੱਲਬਾਤ ਹੋਈ।ਮੁੱਖ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਪੰਜਾਬ ਦੀ ਸਮਰੱਥਾ ਅਤੇ ਪੰਜਾਬ ਦੇ ਵਿਦੇਸ਼ਾਂ ਦੇ ਨਾਲ-ਨਾਲ ਭਾਰਤੀ ਕੰਪਨੀਆਂ ਲਈ ਨਿਰਮਾਣ ਦਾ ਕੇਂਦਰ ਬਣਨ ਦੇ ਫਾਇਦਿਆਂ ਬਾਰੇ ਵੀ ਚਾਨਣਾ ਪਾਇਆ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਹੀ ਨਹੀਂ ਸਗੋਂ ਪੂਰੇ ਭਾਰਤ ਅਤੇ ਦੁਨੀਆ ਭਰ ਦੇ ਨਿਵੇਸ਼ਕਾਂ ਨੇ ਪੰਜਾਬ ਦੀ ਉਦਯੋਗਿਕ ਸ਼ਕਤੀ ਨੂੰ ਮਾਨਤਾ ਦਿੱਤੀ ਹੈ ਅਤੇ ਉਹ ਸੂਬੇ ਦੇ ਵਿਕਾਸ ਵਿੱਚ ਭਾਈਵਾਲ ਬਣ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਉਨ੍ਹਾਂ ਦੀ ਸਰਕਾਰ ਦੇ ਪਿਛਲੇ ਨੌਂ ਮਹੀਨਿਆਂ ਦੌਰਾਨ ਪੰਜਾਬ ਨੂੰ ਲਗਪਗ 27,000 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਪ੍ਰਾਪਤ ਹੋਏ ਹਨ, ਜਿਸ ਨਾਲ ਰੋਜ਼ਗਾਰ ਦੇ 1.25 ਲੱਖ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਪੰਜਾਬ ਵਿੱਚ ਆਪਣੇ ਕਾਰੋਬਾਰ ਸਥਾਪਤ ਕਰਨ ਵਾਲੇ ਨਵੇਂ ਉਦਯੋਗਾਂ ਅਤੇ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਦੇਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੰਗਲ ਵਿੰਡੋ ਪ੍ਰਣਾਲੀ ਅਤੇ ਸਮਾਂਬੱਧ ਰਿਆਇਤਾਂ ਲਈ ਪ੍ਰਕਿਰਿਆਵਾਂ ਦਾ ਸਰਲੀਕਰਨ ਉੱਦਮੀਆਂ ਅਤੇ ਕਾਰਪੋਰੇਟਾਂ ਨੂੰ ਆਕਰਸ਼ਿਤ ਕਰਨ ਲਈ ਸਭ ਤੋਂ ਮਹੱਤਵਪੂਰਨ ਹੈ। 

ਸੂਬੇ ਦੀ ਉਦਯੋਗਿਕ ਸਮਰੱਥਾ ਨੂੰ ਉਜਾਗਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਕਾਰੋਬਾਰ ਦੀ ਸਹੂਲਤ ਅਤੇ ਨਿਵੇਸ਼ਕ ਪੱਖੀ ਮਾਹੌਲ ਸਿਰਜ ਕੇ ਪੰਜਾਬ ਨੂੰ ਪ੍ਰਮੁੱਖ ਉਦਯੋਗਿਕ ਅਤੇ ਬਰਾਮਦ ਹੱਬ ਵਿੱਚ ਤਬਦੀਲ ਕਰਨ ਦੀ ਉਮੀਦ ਕਰ ਰਹੀ ਹੈ।ਮੁੱਖ ਮੰਤਰੀ ਨੇ ਸਾਰੇ ਉੱਘੇ ਉਦਯੋਗਪਤੀਆਂ ਨੂੰ 23-24 ਫਰਵਰੀ, 2023 ਨੂੰ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਨਿੱਘਾ ਸੱਦਾ ਵੀ ਦਿੱਤਾ। 

ਉਨ੍ਹਾਂ ਨੇ ਸੂਬੇ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਨਿਵੇਸ਼ਕਾਂ ਨੂੰ ਆਖਿਆ ਕਿ ਉਹ ਨਿਵੇਸ਼ ਲਈ ਸੰਭਾਵੀ ਸਥਾਨ ਵਜੋਂ ਪੰਜਾਬ ਨੂੰ ਵਿਚਾਰਨ।ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਪ੍ਰਮੁੱਖ ਸਕੱਤਰ ਉਦਯੋਗ ਦਲੀਪ ਕੁਮਾਰ, ਇਨਵੈਸਟ ਪੰਜਾਬ ਦੇ ਸੀ.ਈ.ਓ. ਕਮਲ ਕਿਸ਼ੋਰ ਯਾਦਵ, ਮੁੱਖ ਮੰਤਰੀ ਦੇ ਵਧੀਕ ਵਿਸ਼ੇਸ਼ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Anmol Gagan Mann , Murugappa Group , Arun Murugappa , Ashok Leyland , Gopal Mahadevan , Tafe group , Sandeep Sinha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD