Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਜ਼ਿਲ੍ਹਾ ਸਿਹਤ ਅਫ਼ਸਰ ਨੇ 6 ਥਾਵਾਂ ਤੋਂ ਲਏ ਗੁੜ ਤੇ ਸ਼ੱਕਰ ਦੇ 10 ਸੈਂਪਲ

ਕਿਹਾ, ਜ਼ਿਲ੍ਹੇ ’ਚ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਫੂਡ ਸੇਫਟੀ ਤੇ ਸਟੈਂਡਰਡ ਐਕਟ-2006

Tandarust Punjab, Mission Tandarust Punjab, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 20 Dec 2022

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿਚ ਲੋਕਾਂ ਨੂੰ ਮਿਲਾਵਟ ਮੁਕਤ ਖਾਣ-ਪੀਣ ਵਾਲੇ ਪਦਾਰਥ ਉਪਲਬੱਧ ਕਰਵਾਉਣ ਲਈ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਨੇ ਅੱਜ ਮਾਹਿਲਪੁਰ ਤੇ ਗੜ੍ਹਸ਼ੰਕਰ ਵਿਚ ਚੈਕਿੰਗ ਦੌਰਾਨ 6 ਥਾਵਾਂ ਤੋਂ ਗੁੜ ਤੇ ਸ਼ੱਕਰ ਦੇ 10 ਸੈਂਪਲ ਲਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਮਿਲਾਵਟਖੋਰੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮਿਲਾਵਟਖੋਰੀ ਖਿਲਾਫ਼ ਫੂਡ ਸੇਫਟੀ ਤੇ ਸਟੈਂਡਰਡ ਐਕਟ-2006 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਤਾਂ ਜੋ ਪੰਜਾਬ ਸਰਕਾਰ ਦੇ ਰੰਗਲੇ ਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਪੂਰੀ ਤਰ੍ਹਾਂ ਸਾਕਾਰ ਕੀਤਾ ਜਾ ਸਕੇ।

ਜ਼ਿਲ੍ਹਾ ਸਿਹਤ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਅੱਜ ਮਾਹਿਲਪੁਰ, ਡਾਂਸੀਵਾਲ, ਸਤਨੌਰ, ਬਡੇਸਰੋਂ ਅਤੇ ਗੋਲੀਆਂ ਦੇ ਬੇਲਣਿਆਂ ਤੋਂ ਇਲਾਵਾ ਗੜ੍ਹਸ਼ੰਕਰ ਦੀ ਮੋਰ ਰਿਟੇਲ ਸ਼ਾਪ ਤੋਂ ਗੁੜ ਤੇ ਸ਼ੱਕਰ ਦੇ ਸੈਂਪਲ ਲਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਸੈਂਪਲ ਟੈਸਟਿੰਗ ਲੈਬਾਰਟਰੀ ਖਰੜ ਵਿਚ ਜਾਂਚ ਲਈ ਭੇਜੇ ਜਾ ਰਹੇ ਹਨ ਅਤੇ ਇਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਖਾਣ-ਪੀਣ ਵਾਲੇ ਸਾਫ਼-ਸੁਥਰੇ ਤੇ ਸ਼ੁੱਧ ਪਦਾਰਥ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਮੰਗ ਹੈ। ਜ਼ਿਲ੍ਹਾ ਸਿਹਤ ਅਫ਼ਸਰ ਨੇ ਕਿਹਾ ਕਿ ਸਟੇਟ ਫੂਡ ਕਮਿਸ਼ਨਰ ਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਅਭਿਆਨ ਚਲਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸ਼ੁੱਧ ਤੇ ਸਾਫ਼-ਸੁਥਰੀਆਂ ਖੁਰਾਕੀ ਵਸਤੂਆਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋਕਾਂ ਨੂੰ ਵੀ ਜਾਗਰੂਕ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਜ਼ਿਲ੍ਹੇ ਦੇ ਅੰਦਰ ਖਾਣ-ਪੀਣ ਵਾਲੇ ਪਦਾਰਥਾਂ ਦੀ ਵਿਕਰੀ ਕਰਨ ਅਤੇ ਇਨ੍ਹਾਂ ਪਦਾਰਥਾਂ ਨੂੰ ਤਿਆਰ ਕਰਨ ਵਾਲਿਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਲੋਕ ਹਿੱਤ ਦੇ ਮੱਦੇਨਜ਼ਰ ਸ਼ੁੱਧ, ਮਿਆਰੀ ਤੇ ਕੁਆਲਟੀ ਪਦਾਰਥਾਂ ਦੀ ਵਿਕਰੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਬਾਸੀ ਜਾਂ ਮਿਲਾਵਟੀ ਪਦਾਰਥਾਂ ਦੀ ਵਿਕਰੀ ਨਾ ਕਰਨ।

ਡਾ. ਲਖਵੀਰ ਸਿੰਘ ਨੇ ਕਿਹਾ ਕਿ ਹਰ ਛੋਟੇ ਅਤੇ ਵੱਡੇ ਫੂਡ ਬਿਜਨੈਸ ਆਪਰੇਟਰ (ਐਫ.ਬੀ.ਓ) ਲਈ ਰਜਿਸਟਰੇਸ਼ਨ ਜਾਂ ਲਾਇਸੰਸ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਲ ਵਿਚ 12 ਲੱਖ ਰੁਪਏ ਤੋਂ ਘੱਟ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 100 ਰੁਪਏ ਸਾਲਾਨਾ ਰਜਿਸਟਰੇਸ਼ਨ ਜ਼ਰੂਰੀ ਹੈ, ਜਦਕਿ ਸਾਲ ਵਿਚ 12 ਲੱਖ ਰੁਪਏ ਤੋਂ ਵੱਧ ਸੇਲ ਕਰਨ ਵਾਲੇ ਐਫ.ਬੀ.ਓਜ਼ ਲਈ 2 ਹਜ਼ਾਰ ਰੁਪਏ ਸਾਲਾਨਾ ਲਾਇਸੰਸ ਫੀਸ ਜਮ੍ਹਾਂ ਕਰਵਾਉਣੀ ਜ਼ਰੂਰੀ ਹੈ। 

ਉਨ੍ਹਾਂ ਐਫ.ਬੀ.ਓਜ਼ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦੀ ਰਜਿਸਟਰੇਸ਼ਨ ਜਾਂ ਲਾਇਸੰਸ ਫੀਸ ਰੀਨਿਊ ਕਰਨ ਵਾਲੀ ਹੈ, ਉਹ ਆਪਣੀ ਫੀਸ ਜਮ੍ਹਾਂ ਕਰਵਾਉਣ ਅਤੇ ਜਿਨ੍ਹਾਂ ਨੇ ਹੁਣ ਤੱਕ ਰਜਿਸਟਰੇਸ਼ਨ ਜਾਂ ਲਾਇਸੰਸ ਨਹੀਂ ਲਏ, ਉਹ ਜਲਦ ਇਸ ਪ੍ਰਕਿਰਿਆ ਨੂੰ ਪੂਰਾ ਕਰਨ।

 

Tags: Tandarust Punjab , Mission Tandarust Punjab , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD