Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਚੇਅਰਮੈਨ ਰਮਨ ਬਹਿਲ ਵੱਲੋਂ 1.02 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ ਜੇਲ ਰੋਡ ਤੋਂ ਬਾਬੋਵਾਲ ਤੱਕ ਅਤੇ ਪਿੰਡ ਮੀਰਪੁਰ ਦੀਆਂ ਸੜਕਾਂ ਦਾ ਉਦਘਾਟਨ

ਪਿਛਲੇ 9 ਮਹੀਨਿਆਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ - ਚੇਅਰਮੈਨ ਬਹਿਲ

Raman Bahl, Gurdaspur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਗੁਰਦਾਸਪੁਰ , 20 Dec 2022

Last updated on: Dec 20, 2022, 00:00 IST

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਹਲਕੇ ਦੀਆਂ ਦੋ ਹੋਰ ਪ੍ਰਮੁੱਖ ਸੰਪਰਕ ਸੜਕਾਂ ਬਣ ਕੇ ਤਿਆਰ ਹੋਈਆਂ ਹਨ, ਜਿਸ ਨਾਲ ਇਲਾਕਾ ਨਿਵਾਸੀਆਂ ਸਮੇਤ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ।

ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਬੀਤੀ ਸ਼ਾਮ ਜੇਲ ਰੋਡ ਤੋਂ ਬਾਬੋਵਾਲ ਤੱਕ 96 ਲੱਖ ਰੁਪਏ ਦੀ ਲਾਗਤ ਨਾਲ ਬਣੀ 1.50 ਕਿਲੋਮੀਟਰ ਲੰਮੀ ਸੜਕ ਅਤੇ 8 ਲੱਖ ਦੀ ਲਾਗਤ ਨਾਲ ਬੜੀ ਪਿੰਡ ਮੀਰਪੁਰ ਦੀ ਸੜਕ ਦਾ ਉਦਘਾਟਨ ਕੀਤਾ ਗਿਆ। ਇਹ ਦੋਵੇਂ ਸੜਕਾਂ ਲੋਕ ਨਿਰਮਾਣ ਵਿਭਾਗ ਵੱਲੋਂ ਤਿਆਰ ਕੀਤੀਆਂ ਗਈਆਂ ਹਨ। 

ਇਨ੍ਹਾਂ ਦੋਵਾਂ ਸੜਕਾਂ ਦੇ ਉਦਘਾਟਨ ਕਰਨ ਸਮੇਂ ਸ੍ਰੀ ਰਮਨ ਬਹਿਲ ਦੇ ਨਾਲ ਦੀਨਾਨਗਰ ਤੋਂ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ, ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਸ੍ਰੀ ਜਤਿੰਦਰ ਮੋਹਨ, ਸਰਬਜੀਤ ਸਿੰਘ ਚਾਹਲ ਸਮੇਤ ਇਲਾਕੇ ਦੇ ਹੋਰ ਮੋਹਤਬਰ ਵੀ ਹਾਜ਼ਰ ਸਨ।ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਹੁੰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ  ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ ਅਤੇ ਪਿਛਲੇ 9 ਮਹੀਨਿਆਂ ਦੇ ਸਮੇਂ ਵਿੱਚ ਸਰਕਾਰ ਨੇ ਰਾਜ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਹਨ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ 1 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਜੇਲ ਰੋਡ ਤੋਂ ਬਾਬੋਵਾਲ ਤੱਕ ਅਤੇ ਪਿੰਡ ਮੀਰਪੁਰ ਦੀਆਂ ਸੜਕਾਂ ਬਣਨ ਨਾਲ ਇਥੋਂ ਦੇ ਵਸਨੀਕਾਂ ਦੀ ਲੰਮੇ ਸਮੇਂ ਤੋਂ ਚਲੀ ਆ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਦੇ ਪੁਰਾਣੇ ਹਸਪਤਾਲ ਨੂੰ 30 ਬੈਡੱਡ ਹਸਪਤਾਲ ਦੀ ਮਨਜ਼ੂਰੀ ਦਿਵਾ ਕੇ ਉਨ੍ਹਾਂ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵੱਡਾ ਵਾਅਦਾ ਪੂਰਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਜਲਦੀ ਹੀ ਇਥੇ ਐਮਰਜੈਂਸੀ ਸੇਵਾਵਾਂ ਵੀ ਸ਼ੂਰੂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਿੱਚ ਵੀ ਸੀ.ਟੀ. ਸਕੈਨ ਸਮੇਤ ਹਰ ਤਰਾਂ ਦੇ ਟੈਸਟ ਬਹੁਤ ਥੋੜੀ ਕੀਮਤ ’ਤੇ ਕਰਨ ਦੀ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਚਾਰ ਹੋਰ ਨਵੇਂ ਆਮ ਆਦਮੀ ਕਲੀਨਿਕ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ 26 ਜਨਵਰੀ ਨੂੰ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਦੇ ਸਾਰੇ ਵਿਕਾਸ ਕਾਰਜ ਪਹਿਲ ਦੇ ਅਧਾਰ ’ਤੇ ਮੁਕੰਮਲ ਕੀਤੇ ਜਾਣਗੇ।

ਇਸ ਮੌਕੇ ਉੱਘੇ ਜਨਤਕ ਆਗੂ ਸ੍ਰੀ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਕਹਿਣੀ ਅਤੇ ਕਥਨੀ ਦੀ ਪੂਰੀ ਹੈ। ਉਨ੍ਹਾਂ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੀ ਸਹੂਲਤ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਵੱਖ-ਵੱਖ ਵਿਭਾਗਾਂ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਂਕਰੀਆਂ ਦੇ ਕੇ ਰਾਜ ਸਰਕਾਰ ਨੇ ਆਪਣੇ ਚੋਣ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਰਹਿੰਦੇ ਚੋਣ ਵਾਅਦੇ ਵੀ ਜਲਦ ਪੂਰੇ ਕੀਤੇ ਜਾਣਗੇ।

 

Tags: Raman Bahl , Gurdaspur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD