Thursday, 04 June 2026

 

 

ਖ਼ਾਸ ਖਬਰਾਂ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ

 

ਪਟਿਆਲਾ ਹੈਰੀਟੇਜ ਫੈਸਟੀਵਲ ਦੇ ਅਗਲੇ ਸਮਾਗਮਾਂ ਦੀਆਂ ਤਿਆਰੀਆਂ ਜੋਰਾਂ 'ਤੇ

ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰੇਗਾ ਹੈਰੀਟੇਜ ਫੈਸਟੀਵਲ-ਡਿਪਟੀ ਕਮਿਸ਼ਨਰ

DC Patiala, Deputy Commissioner Patiala, Sakshi Sahni, Patiala

Web Admin

Web Admin

5 Dariya News

ਪਟਿਆਲਾ , 20 Dec 2022

Last updated on: Dec 20, 2022, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਪਟਿਆਲਾ ਹੈਰੀਟੇਜ ਫੈਸਟੀਵਲ ਵਿਰਾਸਤੀ ਸ਼ਹਿਰ ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਵਿੱਚ ਸਹਾਈ ਹੋਵੇਗਾ। ਉਹ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਜਨਵਰੀ ਤੇ ਫਰਵਰੀ ਮਹੀਨੇ ਦੌਰਾਨ ਹੋਣ ਵਾਲੇ ਸਮਾਗਮਾਂ ਦੇ ਸਾਰੇ ਨੋਡਲ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈ ਰਹੇ ਸਨ।

ਡਿਪਟੀ ਕਮਿਸ਼ਨਰ ਨੇ ਸਾਰੇ ਨੋਡਲ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਬਰੀਕੀ ਨਾਲ ਯੋਜਨਾਬੰਦੀ ਕਰਨ ਤਾਂ ਕਿ ਸਮੁੱਚੇ ਪ੍ਰਬੰਧ ਬਾਖੂਬੀ ਤੌਰ 'ਤੇ ਸਮੇਂ ਸਿਰ ਨੇਪਰੇ ਚੜ੍ਹ ਸਕਣ ਅਤੇ ਇਹ ਫੈਸਟੀਵਲ ਸਫ਼ਲਤਾ ਪੂਰਵਕ ਸੰਪੰਨ ਕਰਵਾਇਆ ਜਾ ਸਕੇ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਇਹ ਫੈਸਟੀਵਲ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਵਡਮੁੱਲੀ ਵਿਰਾਸਤ, ਸੱਭਿਆਚਾਰ ਅਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣ ਲਈ ਅਹਿਮ ਭੂਮਿਕਾ ਨਿਭਾਏਗਾ ਅਤੇ ਪਟਿਆਲਾ ਨੂੰ ਸੈਰ-ਸਪਾਟੇ ਦੇ ਸਥਾਨ ਵਜੋਂ ਵਿਕਸਤ ਕਰਨ ਲਈ ਵੀ ਸਹਾਈ ਹੋਵੇਗਾ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ਫੂਡ ਫੈਸਟੀਵਲ, ਯੋਗਾ, ਜਿਮਨਾਸਟਿਕ ਅਤੇ ਜੂੰਬਾ ਤੇ ਫਲੋਟਸ ਸਮੇਤ ਪਤੰਗਬਾਜ਼ੀ ਤੇ ਏਅਰ ਬੈਲੂਨ ਸ਼ੋਅ, ਫੁਲਕਾਰੀ ਸ਼ੋਅ, ਬੱਚਿਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਪ੍ਰੋਗਰਾਮ, ਸਟੈਂਡ ਅੱਪ ਕਮੇਡੀ, ਲਿਟਰੇਚਰ ਫੈਸਟੀਵਲ ਅਤੇ ਕਲਾ ਪ੍ਰਦਰਸ਼ਨੀ ਅਤੇ ਫੋਟੋਗ੍ਰਾਫ਼ੀ ਅਵਾਰਡ, ਪੋਲੋ ਮੈਚ ਅਤੇ ਸਾਇਕਲ ਪੋਲੋ ਤੇ ਸਾਇਕਲ ਰੈਲੀ, ਮੈਰਾਥਨ, ਕੁਇਜ ਮੁਕਾਬਲੇ, ਵਰਚੂਅਲ ਰਿਐਲਟੀ, ਐਡਵੈਂਚਰ ਟੂਰਿਜ਼ਮ, ਏਅਰੋ ਮਾਡਲਿੰਗ ਸ਼ੋਅ, ਡਾਇਨਾਸੋਰ ਸ਼ੋਅ, ਹੈਰੀਟੇਜ ਵਾਕ, ਪਲੋਟਸ ਅਤੇ ਓਪਨ ਏਅਰ ਥੀਏਟਰ, ਡਾਗ ਸ਼ੋਅ, ਆਰਮੀ ਟੈਂਕ ਸ਼ੋਅ, ਆਰਮੀ ਬੈਂਡ ਡਿਸਪਲੇ, ਮੈਡਲ ਗੈਲਰੀ, ਫੋਟੋਗ੍ਰਾਫ਼ੀ ਅਤੇ ਪੇਟਿੰਗ ਮੁਕਾਬਲੇ, ਸੱਭਿਆਚਾਰਕ ਤੇ ਡਰਾਮੈਟਿਕ ਪ੍ਰੋਗਰਾਮ, ਪਟਿਆਲਾ ਘਰਾਣਾ ਦੀਆਂ ਗਾਇਨ ਸ਼ੈਲੀਆਂ, ਕਲਾਸੀਕਲ ਗਾਇਨ, ਨਾਟਕ, ਰੰਗੋਲੀ, ਫਲੈਸ਼ ਮੋਬ, ਵਿੰਟੇਜ਼ ਕਾਰ ਰੈਲੀ ਅਤੇ ਕਰਾਫ਼ਟ ਮੇਲਾ ਇਸ ਵੱਡੇ ਪ੍ਰੋਗਰਾਮ ਦਾ ਹਿੱਸਾ ਹੋਣਗੇ।  

ਇਸ ਮੌਕੇ ਏ.ਡੀ.ਸੀਜ਼ ਗੌਤਮ ਜੈਨ ਤੇ ਗੁਰਪ੍ਰੀਤ ਸਿੰਘ ਥਿੰਦ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉਪਲ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਡਾ. ਅਕਸ਼ਿਤ ਗੁਪਤਾ, ਐਸ.ਡੀ.ਐਮਜ਼ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਡਾ. ਸੰਜੀਵ ਕੁਮਾਰ, ਨਵਦੀਪ ਕੁਮਾਰ, ਕਿਰਪਾਲਵੀਰ ਸਿੰਘ, ਦਮਨਦੀਪ ਕੌਰ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨਮਨ ਮੜਕਨ, ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ ਵੀ ਮੌਜੂਦ ਸਨ।

 

Tags: DC Patiala , Deputy Commissioner Patiala , Sakshi Sahni , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD