Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਮੰਤਰੀ ਭਗਵੰਤ ਮਾਨ ਨੇ ਹੈਦਰਾਬਾਦ ਵਿਖੇ ਵੱਡੇ ਉਦਯੋਗਪਤੀਆਂ ਨੂੰ ਦਿੱਤਾ ਸੱਦਾ : ਸਭ ਤੋਂ ਵਧੀਆ ਸੂਬੇ ਨਾਲ ਮਿਲ ਕੇ ਵਧਾਉ ਆਪਣਾ ਕਾਰੋਬਾਰ

ਵੱਡੇ ਕਾਰੋਬਾਰੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਪ੍ਰੇਰਿਆ

Bhagwant Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Anmol Gagan Mann, Hartex Rubber, Varun Surekha

5 Dariya News

5 Dariya News

5 Dariya News

ਹੈਦਰਾਬਾਦ , 20 Dec 2022

Last updated on: Dec 20, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ ਵੱਡੇ ਕਾਰੋਬਾਰੀਆਂ ਨੂੰ ਨਿਵੇਸ਼ ਕਰਨ ਦਾ ਸੱਦਾ ਦਿੰਦਿਆਂ ਉਦਯੋਗ ਜਗਤ ਦੇ ਕਪਤਾਨਾਂ ਨੂੰ ਬਿਹਤਰੀਨ ਸੂਬੇ ਨਾਲ ਅੱਗੇ ਵਧਣ’ ਲਈ ਆਖਿਆ। ਉਨ੍ਹਾਂ ਕਿਹਾ ਕਿ ਪੰਜਾਬ ਅਥਾਹ ਮੌਕਿਆਂ ਦੀ ਧਰਤੀ ਹੈ ਅਤੇ ਨਿਵੇਸ਼ ਅਤੇ ਕਾਰੋਬਾਰ ਦੇ ਵਿਸਤਾਰ ਲਈ ਇਹ ਸਭ ਤੋਂ ਅਨੁਕੂਲ ਸੂਬਾ ਹੈ।

ਮੁੱਖ ਮੰਤਰੀ ਨੇ ਆਪਣੀ ਦੌਰੇ ਮੌਕੇ ਹਾਰਟੈਕਸ ਰਬੜ ਦੇ ਐਮ.ਡੀ. ਵਰੁਣ ਸੁਰੇਖਾ, ਅਮਰੀਕਾ ਦੇ ਕੈਂਸਰ ਸੈਂਟਰਾਂ ਦੀ ਸੀ.ਈ.ਓ. ਭਾਰਤ ਸਮਿਤਾ ਰਾਜੂ ਤੇ ਕਾਰਜਕਾਰੀ ਡਾਇਰੈਕਟਰ ਰਾਜੇਸ਼ ਮੰਥੇਨਾ, ਨਰਾਇਣ ਗਰੁੱਪ ਆਫ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਦੇ ਕਾਰਜਕਾਰੀ ਡਾਇਰੈਕਟਰ ਪੁਨੀਤ ਕੋਥੱਪਾ, ਜੀ.ਐਮ.ਆਰ. ਗਰੁੱਪ ਦੇ ਕਾਰਜਕਾਰੀ ਡਾਇਰੈਕਟਰ ਸਾਊਥ ਐਸ.ਜੀ.ਕੇ. ਕਿਸ਼ੋਰ, ਅੰਨਪੂਰਨਾ ਸਟੂਡੀਓਜ਼ ਦੀ ਕਾਰਜਕਾਰੀ ਡਾਇਰੈਕਟਰ ਸੁਪ੍ਰੀਆ ਵਾਈ, ਵੈਂਡਰਲਾ ਦੇ ਪ੍ਰੈਜੀਡੈਂਟ ਐਮ. ਸ਼ਿਵਦਾਸ, ਸੀ.ਓ.ਓ. ਬਾਇਓਲਾਜੀਕਲ ਈ. ਲਕਸ਼ਮੀਨਾਰਾਇਣ ਨੇਤੀ, ਲਾਰਸ ਲੈਬਜ਼ ਦੇ ਕਾਰਜਕਾਰੀ ਡਾਇਰੈਕਟਰ ਅਤੇ ਸੀ.ਐਫ.ਓ. ਵੀ.ਵੀ. ਰਵੀ ਕੁਮਾਰ, ਡੀ.ਈ.ਐਫ.ਟੀਮ ਦੇ ਸੀ.ਈ.ਓ. ਗੁਰਪ੍ਰੀਤ ਸਿੰਘ ਅਤੇ ਹੋਰਨਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।

ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਦੱਸਿਆ ਅਤੇ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਆਖਦਿਆਂ ਕਿਹਾ ਕਿ ਸੂਬਾ ਸਰਕਾਰ ਉਦਯੋਗਿਕ ਸਮੂਹਾਂ ਨੂੰ ਪੰਜਾਬ ਵਿੱਚ ਆਪਣੇ ਕੰਮਕਾਜ ਸਥਾਪਤ ਕਰਨ ਲਈ ਪੂਰਣ ਸਹਿਯੋਗ ਦੇਣ ਲਈ ਵਚਨਬੱਧ ਹੈ।  ਪੰਜਾਬ ਨੂੰ ਕਾਰੋਬਾਰ ਲਈ ਸਭ ਤੋਂ ਬਿਹਤਰੀਨ ਥਾਂ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਨਿਵੇਸ਼ ਕਰਨ ਨਾਲ ਕੰਪਨੀਆਂ ਨੂੰ ਬਹੁਤ ਫ਼ਾਇਦਾ ਹੋਵੇਗਾ।

ਮੁੱਖ ਮੰਤਰੀ ਨੇ ਜ਼ੋਰ ਨਾਲ ਕਿਹਾ ਕਿ ਸੂਬੇ ਵਿੱਚ ਆਪਸੀ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਹੈ ਜਿਸ ਸਦਕਾ ਸੂਬੇ ਵਿੱਚ ਸਰਬਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਹੋਈ ਹੈ। ਭਗਵੰਤ ਮਾਨ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਕਾਰੋਬਾਰੀ ਵਧੀਆ ਬੁਨਿਆਦੀ ਢਾਂਚੇ, ਬਿਜਲੀ, ਹੁਨਰਮੰਦ ਮਨੁੱਖੀ ਵਸੀਲਿਆਂ ਅਤੇ ਉੱਤਮ ਉਦਯੋਗਿਕ ਅਤੇ ਕੰਮ ਸੱਭਿਆਚਾਰ ਅਤੇ ਅਨੁਕੂਲ ਮਾਹੌਲ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਆਪਣੇ ਕਾਰੋਬਾਰ ਵਧਾਉਣ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਵਿਹਾਰਕ ਨੀਤੀਆਂ ਸਣੇ ਉਦਯੋਗਿਕ ਸ਼ਾਂਤੀ ਅਤੇ ਅਤਿ-ਆਧੁਨਿਕ ਬੁਨਿਆਦੀ ਢਾਂਚਾ ਪੰਜਾਬ ਵਿੱਚ ਉਦਯੋਗਿਕ ਵਿਕਾਸ ਲਈ ਅਨੁਕੂਲ ਮਾਹੌਲ ਪ੍ਰਦਾਨ ਕਰਦਾ ਹੈ।ਮੁੱਖ ਮੰਤਰੀ ਨੇ ਸਨਅਤਕਾਰਾਂ ਨੂੰ ਦੱਸਿਆ ਕਿ ਇਹ ਸੂਬੇ ਲਈ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਚੋਟੀ ਦੀ ਪ੍ਰਾਪਤੀ ਵਾਲੇ ਕਾਰੋਬਾਰ ਲਈ ਸਭ ਤੋਂ ਆਸਾਨ ਪਹੁੰਚ ਵਾਲੇ ਰਾਜ ਦੀ ਰੈਂਕਿੰਗ ਵਿੱਚ ਰੱਖਿਆ ਗਿਆ ਹੈ। 

ਇਸੇ ਤਰ੍ਹਾਂ ਇਨਵੈਸਟ ਪੰਜਾਬ ਨੂੰ ਵੀ 100% ਸਕੋਰ ਨਾਲ ਸਭ ਤੋਂ ਵਧੀਆ ਪ੍ਰਦਰਸ਼ਨ ਵਾਲੀ ਨਿਵੇਸ਼ ਪ੍ਰਮੋਸ਼ਨ ਏਜੰਸੀ ਦਾ ਦਰਜਾ ਦਿੱਤਾ ਗਿਆ ਹੈ। ਸੂਬੇ ਦੀਆਂ ਹੋਰ ਪ੍ਰਾਪਤੀਆਂ ਗਿਣਾਉਂਦੀਆਂ ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਦੇ ਲੌਜਿਸਟਿਕਸ ਇੰਡੈਕਸ ਵਿੱਚ ਵੀ ਪੰਜਾਬ 90% ਤੋਂ ਵੱਧ ਸਕੋਰ ਨਾਲ ਇੱਕ ਅਚੀਵਰ ਸੂਬਾ ਹੈ, ਜੋ ਭਾਰਤ ਵਿੱਚ ਕਾਰਗੋ ਦੀ ਆਵਾਜਾਈ ਦੀ ਸੁਰੱਖਿਆ ਦੇ ਮਾਮਲੇ ਵਿੱਚ ਵੀ ਪਹਿਲੇ ਸਥਾਨ 'ਤੇ ਹੈ।

ਸਨਅਤਕਾਰਾਂ ਨੂੰ ਸੂਬੇ ਵਿੱਚ ਭਰਪੂਰ ਜੀਅ ਆਇਆਂ ਨੂੰ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੇਂ ਵਿਚਾਰਾਂ ਅਤੇ ਖੋਜਾਂ ਲਈ ਹਮੇਸ਼ਾ ਤਤਪਰ ਹੈ। ਉਨ੍ਹਾਂ ਆਸ ਜਤਾਈ ਕਿ ਇਸ ਦੌਰੇ ਨਾਲ ਸੂਬੇ ਵਿੱਚ ਉਦਯੋਗੀਕਰਨ ਦੀ ਪ੍ਰਕਿਰਿਆ ਨੂੰ ਵੱਡਾ ਹੁਲਾਰਾ ਮਿਲੇਗਾ ਜਿਸ ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। 

ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇਸ਼ ਦਾ ਉਦਯੋਗਿਕ ਧੁਰਾ ਬਣ ਕੇ ਉਭਰੇਗਾ।ਮੁੱਖ ਮੰਤਰੀ ਨੇ 23-24 ਫ਼ਰਵਰੀ, 2023 ਨੂੰ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਵੀ ਵਿਸ਼ਵ ਦੇ ਉਦਯੋਗਪਤੀਆਂ ਨੂੰ ਨਿੱਘਾ ਸੱਦਾ ਦਿੱਤਾ।ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਉਦਯੋਗ ਦਲੀਪ ਕੁਮਾਰ, ਇਨਵੈਸਟ ਪੰਜਾਬ ਦੇ ਸੀ.ਈ.ਓ. ਕਮਲ ਕਿਸ਼ੋਰ ਯਾਦਵ, ਮੁੱਖ ਮੰਤਰੀ ਦੇ ਵਧੀਕ ਵਿਸ਼ੇਸ਼ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਹੋਰ ਵੀ ਹਾਜ਼ਰ ਸਨ।    

 

Tags: Bhagwant Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Anmol Gagan Mann , Hartex Rubber , Varun Surekha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD