Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਵਾਨਾ ਵਿਖੇ ਕੂੜੇ ਤੋਂ ਬਿਜਲੀ ਪੈਦਾਵਾਰ ਦੇ ਪ੍ਰਾਜੈਕਟ ਦਿੱਲੀ ਐਮ.ਐਸ.ਡਬਲਿਊ ਸਲਿਊਸ਼ਨਸ ਲਿਮਟਿਡ ਦਾ ਦੌਰਾ

Kultar Singh Sandhwan, Sant Balbir Singh Seechewal, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Chander Gaind, Fraidkot Divisional Commissioner, Divisional Commissioner Fraidkot

Web Admin

Web Admin

5 Dariya News

ਨਵੀਂ ਦਿੱਲੀ , 21 Dec 2022

Last updated on: Dec 21, 2022, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਇਥੋਂ ਦੇ ਬਵਾਨਾ ਉਦਯੋਗਿਕ ਖੇਤਰ ਵਿਖੇ ਕੂੜੇ ਤੋਂ ਆਧੁਨਿਕ ਤਕਨੀਕਾਂ ਜ਼ਰੀਏ ਬਿਜਲੀ ਪੈਦਾਵਾਰ ਤੇ ਖਾਦ ਤਿਆਰ ਕਰਨ ਵਾਲੇ ਪ੍ਰਜੈਕਟ ਦਿੱਲੀ ਐਮ.ਐਸ.ਡਬਲਿਊ ਸਲਿਊਸ਼ਨਸ ਲਿਮਟਿਡ ਦਾ ਦੌਰਾ ਕੀਤਾ ਗਿਆ। ਸ੍ਰੀ ਸੰਧਵਾਂ ਵੱਲੋਂ ਇਥੇ ਗਿੱਲੇ ਤੇ ਸੁੱਕੇ ਕੂੜੇ ਨੂੰ ਅਲੱਗ ਕਰਨ ਤੋਂ ਲੈ ਕੇ ਇਸ ਤੋਂ ਬਿਜਲੀ ਪੈਦਾਵਾਰ, ਖਾਦ ਤਿਆਰ ਕਰਨ ਅਤੇ ਵੇਸਟ ਨੂੰ ਵਿਗਿਆਨਕ ਤਰੀਕਿਆ ਨਾਲ ਉਸਾਰੀ ਲਈ ਵਰਤੀ ਜਾਣ ਵਾਲੀ ਸਮੱਗਰੀ ਵਿਚ ਤਬਦੀਲ ਕੀਤੇ ਜਾਣ ਦੀਆਂ ਵੱਖ-ਵੱਖ ਪ੍ਰਕਿਰਿਆਵਾਂ ਬਾਰੇ ਬਾਰੀਕੀ ਵਿਚ ਜਾਣਕਾਰੀ ਲਈ ਗਈ। 

ਇਸ ਤੋਂ ਪਹਿਲਾਂ ਸ੍ਰੀ ਸੰਧਵਾਂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਦਿੱਲੀ ਦੇ ਓਲਡ ਰਾਜਿੰਦਰ ਨਗਰ ਸਥਿਤ ਦਿੱਲੀ ਨਗਰ ਨਿਗਮ ਦੇ ਕੂੜੇ ਤੋਂ ਖਾਦ ਤਿਆਰ ਕਰਨ ਵਾਲੇ ਕੂੜਾ ਪ੍ਰਬੰਧਨ ਪ੍ਰਾਜੈਕਟ ਦਾ ਵੀ ਦੌਰਾ ਕੀਤਾ ਗਿਆ।ਮੰਗਲਵਾਰ ਦੇਰ ਸ਼ਾਮ ਕੀਤੇ ਬਵਾਨਾ ਪ੍ਰਾਜੈਕਟ ਦੇ ਦੌਰੇ ਮੌਕੇ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਸੰਧਵਾਂ ਨੇ ਕਿਹਾ ਕਿ ਕੂੜੇ ਅਤੇ ਇਸ ਨਾਲ ਪੈਦਾ ਹੋ ਰਹੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਮੁਲਕ ਦੇ ਹਰ ਸ਼ਹਿਰ ਨੂੰ ਜੂਝਣਾ ਪੈ ਰਿਹਾ ਹੈ। 

ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅਧਿਕਾਰੀਆਂ ਸਮੇਤ ਇਸ ਪ੍ਰਾਜੈਕਟ ਨੂੰ ਵੇਖਣ ਦਾ ਮੰਤਵ ਅਜਿਹੇ ਪ੍ਰਜੈਕਟ ਜ਼ਰੀਏ ਕੂੜੇ ਤੋਂ ਬਿਜਲੀ ਪੈਦਾ ਕਰਨ, ਖਾਦ ਪੈਦਾਵਾਰ ਤੇ ਵੇਸਟ ਤੋਂ ਉਸਾਰੀ ਸਮੱਗਰੀ ਤਿਆਰ ਹੋਣ ਦੀਆਂ ਤਕਨੀਕਾਂ ਨੂੰ ਜਾਨਣਾ ਸੀ ਤਾਂ ਜੋ ਅਜਿਹੀਆਂ ਤਕਨੀਕਾਂ ਨੂੰ ਪੰਜਾਬ ਦੇ ਕਸਬਿਆਂ ਤੇ ਵੱਡੇ ਸ਼ਹਿਰਾਂ ਦੀ ਆਬਾਦੀ ਤੇ ਹੋਰ ਜ਼ਰੂਰਤਾਂ ਅਨੁਸਾਰ ਕੂੜੇ ਤੇ ਇਸ ਤੋਂ ਪੈਦਾ ਹੁੰਦੇ ਵਾਤਾਵਰਣ ਦੇ ਵਿਗਾੜਾਂ ਤੋਂ ਛੁਟਕਾਰਾ ਪਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੰਤਵ ਇਹ ਅਧਿਐਨ ਕਰਨਾ ਹੈ ਕਿ ਪੰਜਾਬ ਦੇ ਕਸਬਿਆਂ ਤੇ ਸ਼ਹਿਰਾਂ ਦੀਆਂ ਸਥਾਨਕ ਜ਼ਰੂਰਤਾਂ ਅਨੁਸਾਰ ਕਿਸ ਤਰਾਂ ਦੀ ਤਕਨੀਕ ਕਾਰਗਰ ਹੋ ਸਕੇਗੀ ਤੇ ਸੂਬੇ ਦੇ ਇਸ ਖੇਤਰ ਵਿਚ ਪਹਿਲਾਂ ਚੱਲ ਰਹੇ ਪ੍ਰਾਜੈਕਟਾਂ ਨੂੰ ਹੋਰ ਬਿਹਤਰ ਕਿਵੇਂ ਬਣਾਇਆ ਜਾ ਸਕਦਾ ਹੈ। ਰੀਸਸਟੇਨਬਿਲਟੀ ਵੱਲੋਂ ਦਿੱਲੀ ਨਗਰ ਨਿਗਮ ਨਾਲ ਮਿਲ ਕੇ ਜਨਤਕ ਨਿੱਜੀ ਭਾਈਵਾਲੀ (ਪੀ.ਪੀ.ਪੀ.) ਜ਼ਰੀਏ ਚਲਾ ਜਾ ਰਹੇ ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆ ਪ੍ਰਾਜੈਕਟ ਦੇ  ਵਾਈਸ ਪ੍ਰੈਜੀਡੈਂਟ ਡੀ.ਪੀ.ਸਿੰਘ ਨੇ ਦੱਸਿਆ  ਕਿ 100 ਏਕੜ ਵਿਚ ਚਲ ਰਹੇ ਇਸ ਪ੍ਰਾਜੈਕਟ ਰਾਹੀਂ 2500 ਮੀਟਰਿਕ ਟਨ ਕੂੜੇ ਦੀ ਰੋਜ਼ਾਨਾ ਪ੍ਰਸੈਸਿੰਗ ਕੀਤੀ ਜਾਂਦੀ ਹੈ ਤੇ ਇਸ ਪ੍ਰਾਜੈਕਟ ਦੀ ਬਿਜਲੀ ਪੈਦਾਵਾਰ ਸਮਰੱਥਾ 24 ਮੈਗਾਵਾਟ ਹੈ। । 

ਉਨ੍ਹਾਂ ਦੱਸਿਆ ਕਿ 2.5 ਲੱਖ ਟਨ ਖਾਦ ਪੈਦਾ ਕਰਕੇ ਵੱਖ-ਵੱਖ ਕੰਪਨੀਆਂ ਨੂੰ ਵੇਚੀ ਜਾ ਚੁੱਕੀ ਹੈ। ਇਸ ਤੋਂ ਪਹਿਲਾਂ ਸ੍ਰੀ ਸੰਧਵਾਂ ਤੇ ਸੰਤ ਸੀਚੇਵਾਲ ਨੇ ਓਲਡ ਰਾਜਿੰਦਰ ਨਗਰ ਵਿਖੇ ਪ੍ਰਾਜੈਕਟ ਦੇ ਦੌਰੇ ਸਮੇਂ ਕਿਹਾ ਕਿ ਉਨ੍ਹਾਂ ਦਾ ਉਦੇਸ਼ ਪੰਜਾਬ ਵਿਚ ਕੂੜੇ ਦੀ ਸਮੱਸਿਆ ਤੇ ਇਸ ਤੋਂ ਪੈਦਾ ਹੁੰਦੇ ਪ੍ਰਦੂਸ਼ਣ ਤੋਂ ਛੁਟਕਾਰਾ ਪਾਉਣ ਤੇ ਉਥੇ ਹੋ ਰਹੇ ਕੰਮ ਨੂੰ ਹੋਰ ਵਿਗਿਆਨਕ ਬਣਾਉਣਾ ਹੈ। 

ਇਸ ਮੌਕੇ ਫਰੀਦਕੋਟ ਦੇ ਡਿਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ, ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ, ਦਿੱਲੀ ਨਗਰ ਨਿਗਮ ਦੇ ਚੀਫ ਇੰਜਨੀਅਰ ਸ੍ਰੀ ਦਿਨੇਸ਼ ਯਾਦਵ, ਮਨਪ੍ਰੀਤ ਸਿੰਘ ਮਣੀ ਧਾਲੀਵਾਲ ਪੀ.ਆਰ.ਓ ਸਪੀਕਰ, ਨਿੱਜੀ ਸਹਾਇਕ ਸ਼ਿਵਜੀਤ ਸੰਘਾ, , ਅਮਰਿੰਦਰ ਸਿੰਘ ਈ.ਓ ਨਗਰ ਕੌਂਸਲ ਕੋਟਕਪੂਰਾ, ਸੁਖਦੀਪ ਸਿੰਘ ਧਾਲੀਵਾਲ ਜੇ.ਈ ਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Kultar Singh Sandhwan , Sant Balbir Singh Seechewal , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Chander Gaind , Fraidkot Divisional Commissioner , Divisional Commissioner Fraidkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD