Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਪ੍ਰਿਆਸ ਸਕੂਲ ਦੇ ਬੱਚਿਆਂ, ਐਨਸੀਸੀ ਕੈਡਿਟ ਸਮੇਤ ਹੋਰ ਬੱਚਿਆਂ ਨੂੰ ਡਿਪਟੀ ਕਮਿਸ਼ਨਰ ਨੇ ਨਾਲ ਲਿਜਾ ਕੇ ਵਿਖਾਈ ਰੀਟਰੀਟ ਦੀ ਰਸਮ

ਬੱਚਿਆਂ ਵਿਚ ਪੈਦਾ ਹੋਵੇਗੀ ਦੇਸ਼ ਭਗਤੀ ਦੀ ਭਾਵਨਾ, ਪ੍ਰਿਆਸ ਸਕੂਲ ਵਿਚ ਪੜ੍ਹਦੇ ਹਨ ਗੂੰਗੇ ਅਤੇ ਬਹਿਰੇ ਬੱਚੇ

DC Fazilka, Senu Duggal, Fazilka, Deputy Commissioner Fazilka

Web Admin

Web Admin

5 Dariya News

ਫਾਜਿ਼ਲਕਾ , 22 Dec 2022

Last updated on: Dec 22, 2022, 00:00 IST

ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਰੈਡ ਕ੍ਰਾਸ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਪ੍ਰਿਆਸ ਸਕੂਲ ਦੇ ਬੱਚਿਆਂ ਸਮੇਤ ਕੁਝ ਹੋਰ ਬੱਚਿਆਂ ਨਾਲ ਆ ਰਹੇ ਨਵੇਂ ਸਾਲ ਦੀਆਂ ਖੁਸ਼ੀਆਂ ਮਨਾਉਣ ਹਿੱਤ ਸਮਾਂ ਬਿਤਾਇਆ। ਡਿਪਟੀ ਕਮਿਸ਼ਨਰ ਨੇ ਇੰਨ੍ਹਾਂ ਬੱਚਿਆਂ ਨੂੰ ਨਾਲ ਲਿਜਾ ਕੇ ਸਾਦਕੀ ਚੌਕੀ ਵਿਖੇ ਰੀਟਰੀਟ ਦੀ ਰਸਮ ਵੀ ਵਿਖਾਈ ਅਤੇ ਇੰਨ੍ਹਾਂ ਨੂੰ ਟੀਸ਼ਰਟ ਅਤੇ ਕੈਪ ਵੀ ਭੇਂਟ ਕੀਤੀਆਂ। ਇੰਨ੍ਹਾਂ ਬੱਚਿਆਂ ਨੇ ਦੁਪਹਿਰ ਦਾ ਖਾਣਾ ਵੀ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਹੀ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਿਆਸ ਸਕੂਲ ਵਿਖੇ ਗੂੰਗੇ ਅਤੇ ਬਹਿਰੇ ਵਿਸੇਸ਼ ਜਰੂਰਤਾਂ ਵਾਲੇ ਬੱਚਿਆਂ ਨੂੰ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਇਹ ਸਕੂਲ ਆਲਮਗੜ੍ਹ ਸਥਿਤ ਹੈ ਜਿਸ ਨੂੰ ਰੈਡ ਕ੍ਰਾਸ ਸੁਸਾਇਟੀ ਫਾਜਿ਼ਲਕਾ ਵੱਲੋਂ ਚਲਾਇਆ ਜਾਂਦਾ ਹੈ।ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਵਿਸੇਸ ਜਰੂਰਤਾਂ ਵਾਲੇ ਬੱਚਿਆਂ ਲਈ ਇਹ ਖਾਸ ਇੰਤਜਾਮ ਕੀਤਾ ਗਿਆ ਸੀ ਤਾਂ ਜ਼ੋ ਇਹ ਬੱਚੇ ਵੀ ਆਮ ਬੱਚਿਆਂ ਵਾਂਗ ਖੁਸ਼ੀਆਂ ਖੇੜਿਆਂ ਵਿਚ ਸ਼ਾਮਿਲ ਹੋ ਸਕਨ ਅਤੇ ਇੰਨ੍ਹਾਂ ਵਿਚ ਚਾਅ ਅਤੇ ਹੌਂਸਲਾਂ ਪੈਦਾ ਹੋਵੇ।

ਬੱਚਿਆਂ ਨੇ ਤਿਰੰਗੇ ਹੱਥਾਂ ਵਿਚ ਲੈ ਕੇ ਦੇਸ਼ ਭਗਤੀ ਨਾਲ ਓਤਪੋਤ ਹੋ ਕੇ ਰੀਟਰੀਟ ਦੀ ਰਸਮ ਵੇਖੀ। ਇਹ ਬੱਚੇ ਬੋਲ ਸੁਣ ਨਹੀਂ ਸਕਦੇ ਪਰ ਇੰਨ੍ਹਾਂ ਦਾ ਅਧਿਆਪਕ ਵੱਲੋਂ ਸਿਖਾਈ ਇਸਾਰਿਆਂ ਦੀ ਭਾਸ਼ਾਂ ਵਿਚ ਸੰਵਾਦ ਕਰਦੇ ਹਨ ਅਤੇ ਜਾਪਦਾ ਹੈ ਜਿਵੇਂ ਇਹ ਬਹੁਤ ਕੁਝ ਕਹਿਣਾ ਚਾਹੁੰਦੇ ਹੋਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀਮਤੀ ਮਨਦੀਪ ਕੌਰ ਨੇ ਕਿਹਾ ਕਿ ਇੰਨ੍ਹਾਂ ਬੱਚਿਆਂ ਲਈ ਇਹ ਦਿਨ ਖਾਸ ਬਣ ਗਿਆ। 

ਇਸ ਤੋਂ ਬਿਨ੍ਹਾਂ ਪੰਡਤ ਕਾਸ਼ੀ ਰਾਮ ਮੈਮੋਰੀਅਲ ਵੇਲਫੇਅਰ ਸੁਸਾਇਟੀ ਦੇ ਮਾਰਫ਼ਤ ਵੀ ਬੱਚਿਆਂ ਨੇ ਇਸ ਯਾਤਰਾ ਵਿਚ ਭਾਗ ਲਿਆ।ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਤੋਂ ਬਿਨ੍ਹਾਂ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਧਰਮ ਪੁਰਾ ਦੇ ਐਨਸੀਸੀ ਕੈਡਿਟ ਵੀ ਇਸ ਯਾਤਰਾ ਵਿਚ ਸ਼ਾਮਿਲ ਹੋਏ। ਇਸ ਮੌਕੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਮਨਜੀਤ ਸਿੰਘ ਔਲਖ, ਸ੍ਰੀ ਪ੍ਰਦੀਪ ਗੱਖੜ, ਲੀਲਾਧਰ ਸ਼ਰਮਾ ਆਦਿ ਸਮੇਤ ਹੋਰ ਅਧਿਕਾਰੀ ਵੀ ਹਾਜਰ ਸਨ।

ਇਸ ਮੌਕੇ ਰੀਟਰੀਟ ਦੀ ਰਸਮ ਵਿਚ ਭਾਰਤੀ ਜਵਾਨਾਂ ਦੇ ਜ਼ੋਸ ਨੇ ਇੰਨ੍ਹਾਂ ਬੱਚਿਆਂ ਵਿਚ ਵੀ ਨਵੀਂ ਉਰਜਾ ਦਾ ਸੰਚਾਰ ਕੀਤਾ ਅਤੇ ਇੰਨ੍ਹਾਂ ਬੱਚਿਆਂ ਨੇ ਭਾਰਤ ਮਾਤਾ ਦੀ ਜ਼ੈ, ਇੰਨਕਲਾਬ ਜਿੰਦਾਬਾਦ ਅਤੇ ਵੰਦੇ ਮਾਤਰਮ ਦੇ ਨਾਅਰਿਆਂ ਨਾਲ ਸਾਦਕੀ ਚੌਕੀ ਤੇ ਆਸਮਾਨ ਗੂੰਜਣ ਲਗਾ ਦਿੱਤਾ।

 

Tags: DC Fazilka , Senu Duggal , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD